ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਤਾਰ ਸਿੰਘ ਸਰਾਭਾ ਯਾਦਗਾਰੀ ਸਮਾਗਮ 23 ਮਈ ਨੂੰ/ ਜੱਦੀ ਪਿੰਡ ਸਰਾਭਾ ਵਿਖੇ ਕਰਵਾਇਆ ਜਾਵੇਗਾ ਸੈਮੀਨਾਰ ਤੇ ਕਵੀ ਦਰਬਾਰ

ਨਿਊਜ਼ ਰੀਡਰ ਪੰਜਾਬ 8 ਅਪ੍ਰੈਲ: (ਬਿਊਰੋ ਚੀਫ ਨਵਾਂਸ਼ਹਿਰ) ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਸਮਾਗਮ 23 ਮਈ ਉਨ੍ਹਾਂ ਦੇ ਪਿੰਡ ਸਰਾਭਾ ਵਿਖੇ ਕਰਵਾਇਆ ਜਾਵੇਗੇ। 16 ਸਾਲ ਦੀ ਉਮਰ ਵਿੱਚ ਕਰਤਾਰ ਸਿੰਘ ਸਰਾਭਾ ਕੈਲੀਫੋਰਨੀਆ ਦੀ ਬਰਕਲੇ ਯੂਨੀਵਰਸਿਟੀ ਵਿਚ ਰਸਾਇਣ ਵਿਗਿਆਨ ਦੀ ਪੜ੍ਹਾਈ ਕਰਨ ਗਿਆ ਪਰ ਬਾਬਾ ਸੋਹਣ ਸਿੰਘ ਭਕਨਾ ਤੇ ਲਾਲਾ ਹਰਦਿਆਲ ਦੇ ਸੰਪਰਕ ਕਾਰਨ ਉਹ ਦੇਸ਼ ਨੂੰ ਆਜ਼ਾਦ ਕਰਾਉਣ ਦੇ ਜਜ਼ਬੇ ਨਾਲ ਰੰਗਿਆ ਗਿਆ ਅਤੇ ਗਦਰ ਪਾਰਟੀ ਦਾ ਤੇਜ਼ ਤਰਾਰ ਜਰਨੈਲ ਬਣ ਗਿਆ। ਉਹ ਪੰਜਾਬੀ ਦਾ ਸਭ ਤੋਂ ਛੋਟੀ ਉਮਰ ਦਾ (ਸ਼ਾਇਦ ਪਹਿਲਾਂ ਵੀ) ਪੱਤਰਕਾਰ ਸੀ ਜੋ ਆਪਣੇ ਅਖ਼ਬਾਰ ਲਈ ਨਾ ਕੇਵਲ ਲਿਖਦਾ ਸਗੋਂ ਰਾਤਾਂ ਨੂੰ ਕੰਪੋਜ ਕਰਦਾ, ਹੱਥੀਂ ਪ੍ਰੈਸ ਗੇੜ ਕੇ ਇਸ ਦੀ ਛਪਾਈ ਕਰਦਾ ਅਤੇ ਥਾਉਂ ਥਾਈਂ ਪਹੁੰਚਾਉਂਦਾ। ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਦੇਸ਼ ਦੀ ਆਜ਼ਾਦੀ ਲਈ 19 ਸਾਲ ਦੀ ਉਮਰ ਵਿੱਚ ਫਾਂਸੀ ਚੜ੍ਹਨ ਵਾਲੇ ਕਰਤਾਰ ਸਿੰਘ ਸਰਾਭਾ ਦਾ 24 ਮਈ 2026 ਐਤਵਾਰ ਨੂੰ ਜਨਮ ਦਿਨ ਆ ਰਿਹਾ ਹੈ। ਸਰਾਭਾ ਪਿੰਡ ਵਾਸੀਆਂ ਵੱਲੋਂ ਉਸਦੇ ਜਨਮ ਦਿਨ ‘ਤੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾ ਕੇ ਉਸ ਨੂੰ ਸਾਨੂੰ ਯਾਦ ਕੀਤਾ ਜਾਣਾ ਹੈ। ਭਾਸ਼ਾ ਵਿਭਾਗ ਪੰਜਾਬ ਵੱਲੋਂ 23 ਮਈ 2026 ਸ਼ਨੀਵਾਰ ਨੂੰ ਪਿੰਡ ਸਰਾਭਾ ਵਿਖੇ ਵਿਸ਼ੇਸ਼ ਸਮਾਗਮ ਕੀਤੇ ਜਾਣ ਦੀ ਤਜਵੀਜ਼ ਹੈ। ਜਿਸ ਵਿੱਚ ਇਲਾਕੇ ਦੇ ਵਿਦਿਆਰਥੀ ਉਸਦੀਆਂ ਕਾਵਿ ਰਚਨਾਵਾਂ ਦਾ ਗਾਇਨ ਕਰਨਗੇ। ਵਿਦਵਾਨ ਗਦਰ ਲਹਿਰ ਨਾਲ ਸਬੰਧਿਤ ਸਾਹਿਤ ਬਾਰੇ ਚਰਚਾ ਕਰਨਗੇ ਅਤੇ ਕਵੀ ਕਰਤਾਰ ਸਿੰਘ ਸਰਾਭੇ ਅਤੇ ਗਦਰ ਲਹਿਰ ਨਾਲ ਸਬੰਧਤ ਆਪਣੀਆਂ ਕਵਿਤਾਵਾਂ ਪੇਸ਼ ਕਰਨਗੇ। ਦੋਵੇਂ ਦਿਨ ਪੁਸਤਕ ਪ੍ਰਦਰਸ਼ਨੀ ਹੋਏਗੀ। ਸਭ ਨੂੰ 23 ਮਈ 2026 ਨੂੰ ਸਵੇਰੇ 10 ਵਜੇ ਪਿੰਡ ਸਰਾਭਾ ਵਿਖੇ ਪਹੁੰਚਣ ਦਾ ਸੱਦਾ ਹੈ।*ਸਮਾਗਮ ਵਿੱਚ ਵਿੱਚ ਭਾਗ ਲੈਣ ਦੇ ਚਾਹਵਾਨ ਵਿਦਵਾਨ, ਕਵੀ, ਅਤੇ ਵਿਦਿਆਰਥੀ ਭਾਸ਼ਾ ਵਿਭਾਗ ਦੇ ਖੋਜ ਅਫ਼ਸਰ ਡਾ: ਸੁਖਦਰਸ਼ਨ ਸਿੰਘ ਚਹਿਲ (97795 90575) ਅਤੇ ਜ਼ਿਲ੍ਹਾ ਭਾਸ਼ਾ ਅਫਸਰ ਡਾ: ਸੰਦੀਪ ਸ਼ਰਮਾ (88720 00423) ਨਾਲ ਸੰਪਰਕ ਕਰਨ। ਸਭ ਨੂੰ 23 ਮਈ 2026 ਨੂੰ ਸਵੇਰੇ 10 ਵਜੇ ਪਿੰਡ ਸਰਾਭਾ ਵਿਖੇ ਪਹੁੰਚਣ ਦਾ ਸੱਦਾ ਹੈ।

Leave a Reply

Your email address will not be published. Required fields are marked *

error: Content is protected !!