ਗੁਰਦੁਆਰਾ ਅੰਗਦ ਨਗਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦੀ ਆਰੰਭਤਾ ਅੱਜ ਤੋਂ

ਚੰਡੀਗੜ੍ਹ ਰੋਡ ਸਥਿਤ ਗੁਰਦੁਆਰਾ ਸ੍ਰੀ ਗੁਰੂ ਅੰਗਦ ਨਗਰ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ 522 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 10 ਦਿਨਾਂ ਲੜੀਵਾਰ ਗੁਰਮਤਿ ਸਮਾਗਮਾਂ ਦੀ ਆਰੰਭਤਾ ਅੱਜ ਸ਼ਾਮ ਤੋਂ ਗੁਰਦੁਆਰਾ ਸਾਹਿਬ ਵਿਖੇ ਹੋ ਰਹੀ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਦਸ ਦਿਨਾਂ ਦੇ ਸਮਾਗਮਾਂ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀ, ਰਾਗੀ, ਢਾਡੀ ਅਤੇ ਕਥਾਵਾਚਕ ਸੰਗਤਾਂ ਨੂੰ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਇਤਿਹਾਸ ਨਾਲ ਜੋੜਨਗੇ। ਖਾਲਸਾ ਨੇ ਇਲਾਕੇ ਭਰ ਦੀਆਂ ਸੰਗਤਾਂ ਨੂੰ ਵੱਧ ਤੋਂ ਵੱਧ ਹਾਜ਼ਰੀ ਭਰ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਸੱਦਾ ਦਿੱਤਾ ਹੈ। ਰੋਜ਼ਾਨਾ ਸਮਾਪਤੀ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

ਪੱਤਰਕਾਰ ਹਰਿੰਦਰ ਸਿੰਘ, ਬਿਊਰੋ ਚੀਫ ਨਿਊਜ਼ ਰੀਡਰ ਪੰਜਾਬ ਨਵਾਂਸ਼ਹਿਰ।9814725651

Leave a Reply

Your email address will not be published. Required fields are marked *

error: Content is protected !!