ਨਵਾਂਸ਼ਹਿਰ 09 ਅਪ੍ਰੈਲ (ਹਰਿੰਦਰ ਸਿੰਘ) ਚੰਡੀਗੜ੍ਹ ਰੋਡ ਸਥਿਤ ਮੁਹੱਲਾ ਗੁਰੂ ਅੰਗਦ ਨਗਰ ਦੇ ਗੁਰਦੁਆਰਾ ਅੰਗਦ ਨਗਰ ਵਿਖੇ ਦੂਸਰੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ 522 ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 11 ਗੁਰਮਤਿ ਸਮਾਗਮਾਂ ਦੀ ਆਰੰਭਤਾ ਕੀਤੀ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਸੰਪੂਰਨਤਾ 18 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਨਾਲ ਕੀਤੀ ਜਾਵੇਗੀ। ਮਿਤੀ 19 ਅਪ੍ਰੈਲ ਨੂੰ ਅੰਮ੍ਰਿਤ ਸੰਚਾਰ ਹੋਵੇਗਾ। ਜਥੇਦਾਰ ਖਾਲਸਾ ਨੇ ਇਲਾਕੇ ਦੀਆਂ ਸੰਗਤਾਂ ਨੂੰ ਵਧ ਤੋਂ ਵਧ ਹਾਜ਼ਰੀ ਭਰਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਬੇਨਤੀ ਕੀਤੀ।ਅਰੰਡਤਾ ਮੌਕੇ ਅੱਜ ਪਹਿਲੇ ਦਿਨ ਦੇ ਸਮਾਗਮਾਂ ਵਿਚ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਿੰਘ ਸਭਾ ਦੇ ਰਾਗੀ ਭਾਈ ਸੁਖਦੀਪ ਸਿੰਘ ਦੇ ਜਥੇ ਨੇ ਕੀਰਤਨ ਦੀ ਸੇਵਾ ਕੀਤੀ। ਉਪਰੰਤ ਭਾਈ ਹਰਜਿੰਦਰ ਸਿੰਘ ਅਟਾਰੀ ਵਾਲੇ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਨਿਰੋਲ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਰਾਗੀ ਜਥੇ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੀਵਨ ਨਾਲ ਸਬੰਧਤ ਵਿਚਾਰਾਂ ਦੀ ਸਾਂਝ ਪਾਈ।ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ ਨੇ ਸੰਗਤਾਂ ਨੂੰ ਪ੍ਰਕਾਸ਼ ਦਿਵਸ ਦੀਆ ਵਧਾਈਆ ਦਿੱਤੀਆਂ ਗਈਆਂ। ਉਨ੍ਹਾਂ ਪ੍ਰਬੰਧਕ ਕਮੇਟੀ ਨਾਲ ਮਿਲਕੇ ਰਾਗੀ ਜਥਿਆਂ ਨੂੰ ਸਿਰੋਪਾਓ ਦਿੱਤੇ ਅਤੇ ਅੱਜ ਦੇ ਸਮਾਗਮ ਦੀ ਸੇਵਾ ਲੈਣ ਵਾਲੇ ਪਰਿਵਾਰ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਸਮਾਪਤੀ ਤੇ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਮੌਕੇ ਤੇ ਜਰਨੈਲ ਸਿੰਘ ਖਾਲਸਾ,ਜੋਗਾ ਸਿੰਘ ਐਸ ਡੀ ਓ, ਜੁਝਾਰ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ,ਤੇਜਾ ਸਿੰਘ, ਸੁਰਜੀਤ ਸਿੰਘ ਮਹਿਤਪੁਰ, ਬਲਵੀਰ ਸਿੰਘ ਖਾਲਸਾ, ਹਰਜਿੰਦਰ ਸਿੰਘ,ਅਜੀਤ ਸਿੰਘ, ਮਲਕੀਤ ਸਿੰਘ, ਦਲਜੀਤ ਸਿੰਘ, ਗ੍ਰੰਥੀ ਮਨਜੀਤ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਹਕ਼ੀਕ਼ਤ ਸਿੰਘ, ਰਜਿੰਦਰਪਾਲ ਸਿੰਘ, ਕਰਨਜੀਤ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੀ ਸੰਗਤ ਹਾਜ਼ਰ ਸੀ।



