ਨਵਾਂਸ਼ਹਿਰ 10 ਅਪ੍ਰੈਲ (ਹਰਿੰਦਰ ਸਿੰਘ) ਗੁਰਦੁਆਰਾ ਅੰਗਦ ਨਗਰ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ 522 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਪ੍ਰੈਲ ਤੋਂ ਸ਼ੁਰੂ ਹੋਏ ਸਮਾਗਮਾਂ ਦੇ ਦੂਸਰੇ ਦਿਨ ਦੇ ਲੜੀਵਾਰ ਰਾਤਰੀ ਸਮਾਗਮ ਦੀ ਸੇਵਾ ਉੱਘੇ ਕਾਰੋਬਾਰੀ ਪ੍ਰੇਮ ਪਾਲ ਗਾਂਧੀ ਦੇ ਪਰਿਵਾਰ ਵਲੋਂ ਲਈ ਗਈ।ਇਸ ਸਮਾਗਮ ਮੌਕੇ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਿੰਘ ਸਭਾ ਦੇ ਰਾਗੀ ਭਾਈ ਪ੍ਰਦੀਪ ਸਿੰਘ ਦੇ ਜਥੇ ਨੇ ਰਸਭਿੰਨੇ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ। ਉਪਰੰਤ ਪਿੰਡ ਦੁਰਗਾਪੁਰ ਦੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਤੇ ਕਥਾ ਵਾਚਕ ਗਿਆਨੀ ਬਰਿੰਦਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਇਲਾਵਾ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਫਲਸਫ਼ੇ ਨਾਲ ਸਾਂਝ ਪਾਉਂਦਿਆਂ ਉਨ੍ਹਾਂ ਦੇ ਬਚਪਨ ਤੋਂ ਲੈ ਕੇ ਸ਼ਹੀਦੀ ਤੱਕ ਦੇ ਸਫਰ ਦੀ ਦਾਸਤਾਨ ਬਾਰੇ ਸੰਗਤ ਨਾਲ ਵਿਸਥਾਰ ਪੂਰਵਕ ਸਾਂਝ ਪਾਈ। ਉਨ੍ਹਾਂ ਪ੍ਰਿਥੀ ਚੰਦ,ਧੀਰ ਮੱਲੀਏ ਅਤੇ ਸੁਲਹੀ ਖਾਨ ਵਲੋਂ ਗੁਰੂ ਸਾਹਿਬ ਨਾਲ ਕਮਾਏ ਧ੍ਰੋਹ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।ਗਿਆਨੀ ਬਰਿੰਦਰ ਸਿੰਘ ਨੇ ਸੰਗਤਾਂ ਨੂੰ ਕਿਹਾ ਕਿ ਅੱਜ ਦੇ ਪਵਿੱਤਰ ਦਿਨ ਜਿਥੇ ਅਸੀਂ ਸ੍ਰੀ ਗੁਰੂ ਅੰਗਦ ਦੇਵ ਜੀ ਅਤੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਰਹੇ ਹਾਂ, ਉਥੇ ਹੀ ਅੱਜ ਦਸਮੇਸ਼ ਪਿਤਾ ਜੀ ਦੇ ਪੁੱਤਰ ਸਾਹਿਬਜ਼ਾਦਾ ਜੁਝਾਰ ਸਿੰਘ ਦਾ ਵੀ ਜਨਮ ਦਿਨ ਹੈ। ਗਿਆਨੀ ਬਰਿੰਦਰ ਸਿੰਘ ਨੇ ਬਾਬਾ ਜੁਝਾਰ ਸਿੰਘ ਜੀ ਦੇ ਜੀਵਨ ਤੇ ਵੀ ਪੰਛੀ ਝਾਤ ਪਾਈ ਅਤੇ ਉਨ੍ਹਾਂ ਦੀ ਬਹਾਦਰੀ ਦੇ ਕਿੱਸੇ ਸੰਗਤਾਂ ਨਾਲ ਸਾਂਝੇ ਕੀਤੇ।ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ ਨੇ ਸੰਗਤਾਂ ਨੂੰ ਦੋਵੇਂ ਗੁਰੂ ਪਾਤਸ਼ਾਹੀਆਂ ਦੇ ਪ੍ਰਕਾਸ਼ ਪੁਰਬ ਅਤੇ ਬਾਬਾ ਜੁਝਾਰ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ। ਅਖੀਰ ਵਿੱਚ ਗੁਰੂ ਕੇ ਕੀਰਤਨੀਏ ਅਤੇ ਕਥਾ ਵਾਚਕ ਗਿਆਨੀ ਬਰਿੰਦਰ ਸਿੰਘ ਨੂੰ ਸਿਰੋਪਾਓ ਤੇ ਸਨਮਾਨ ਚਿੰਨ ਦਿੱਤੇ ਗਏ। ਪ੍ਰਬੰਧਕਾਂ ਵੱਲੋਂ ਸੇਵਕ ਗਾਂਧੀ ਪਰਿਵਾਰ ਨੂੰ ਸਿਰੋਪਾਓ ਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਜਥੇਦਾਰ ਖਾਲਸਾ ਨੇ ਹਾਜ਼ਰ ਸੰਗਤਾਂ ਦਾ ਧੰਨਵਾਦ ਕੀਤਾ।ਸਮਾਪਤੀ ਤੇ ਅਰਦਾਸ ਉਪਰੰਤ ਪਰਿਵਾਰ ਵਲੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਮੌਕੇ ਤੇ ਜਰਨੈਲ ਸਿੰਘ ਖਾਲਸਾ,ਜੋਗਾ ਸਿੰਘ ਐਸ ਡੀ ਓ, ਜੁਝਾਰ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ, ਹਰਦੀਪ ਸਿੰਘ ਸੈਂਭੀ, ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਅਮਰਜੀਤ ਸਿੰਘ ਖਾਲਸਾ, ਹਰਿੰਦਰ ਸਿੰਘ, ਜਸਵੰਤ ਸਿੰਘ ਭੱਟੀ, ਮਾਸਟਰ ਮਨਮੋਹਨ ਸਿੰਘ,ਤੇਜਾ ਸਿੰਘ, ਸੁਰਜੀਤ ਸਿੰਘ ਮਹਿਤਪੁਰ, ਬਲਵੀਰ ਸਿੰਘ ਖਾਲਸਾ, ਹਰਜਿੰਦਰ ਸਿੰਘ,ਅਜੀਤ ਸਿੰਘ, ਮਲਕੀਤ ਸਿੰਘ, ਦਲਜੀਤ ਸਿੰਘ, ਗ੍ਰੰਥੀ ਮਨਜੀਤ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਹਕ਼ੀਕ਼ਤ ਸਿੰਘ, ਰਜਿੰਦਰਪਾਲ ਸਿੰਘ, ਮਨਜੀਤ ਕੌਰ,ਕਰਨਜੀਤ ਸਿੰਘ, ਗੁਰਮੁੱਖ ਸਿੰਘ, ਰੇਸ਼ਮ ਸਿੰਘ, ਸਤਪਾਲ ਸਿੰਘ,ਤੇਜਾ ਸਿੰਘ, ਮਹਿੰਦਰ ਸਿੰਘ ਖਾਲਸਾ, ਤਰਸੇਮ ਸਿੰਘ, ਬਲਵੀਰ ਸਿੰਘ ਖਾਲਸਾ, ਮਨਪ੍ਰੀਤ ਸਿੰਘ, ਮਲਕੀਤ ਸਿੰਘ, ਬਲਜੀਤ ਸਿੰਘ ਗੁਰਬੰਸ ਸਿੰਘ, ਹਰਿੰਦਰ ਪਾਲ ਸਿੰਘ, ਕਮਲਦੀਪ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੀ ਸੰਗਤ ਹਾਜ਼ਰ ਸੀ।




