ਨਵਾਂਸ਼ਹਿਰ 10 ਅਪ੍ਰੈਲ ਹਰਿੰਦਰ ਸਿੰਘ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਛੇ ਵਿਦਿਆਰਥੀਆਂ ਨੇ ਮੈਰਿਟ ਵਿੱਚ ਆ ਕੇ ਆਪਣੇ ਜਿਲ੍ਹੇ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਬੋਰਡ ਦੇ ਆਏ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫਸਰ ਲਖਬੀਰ ਸਿੰਘ ਨੇ ਦੱਸਿਆ ਕਿ ਸਵਾਮੀ ਰੂਪ ਚੰਦ ਜੈਨ ਮਾਡਲ ਸੀ ਸੈ ਸਕੂਲ ਬੰਗਾ ਦੇ ਦਲਵੀਰ ਕੁਮਾਰ ਪੁੱਤਰ ਅਰਵਿੰਦਰ ਪ੍ਰਸ਼ਾਦ ਨੇ 592/600 ਅੰਕ, ਇਸੇ ਸਕੂਲ ਦੀ ਵਿਦਿਆਰਥਣ ਚਾਂਦਿਕਾ ਪੁੱਤਰੀ ਅਵਤਾਰ ਰਾਮ ਨੇ 590/600 ਅੰਕ, ਪਠਲਾਵਾ ਸਕੂਲ ਦੀਆਂ ਵਿਦਿਆਰਥਣਾਂ ਅਲੀਸ਼ਬਾ ਮਾਹੀਨ ਪੁਤਰੀ ਸ਼ਾਹ ਮੁਹੰਮਦ ਨੇ 589/ 600 ਅੰਕ ਅਤੇ ਸਿਮਰਪ੍ਰੀਤ ਕੌਰ ਪੁੱਤਰੀ ਗੁਰਵਿੰਦਰ ਸਿੰਘ ਪਠਲਾਵਾ ਨੇ ਵੀ 589/600 ਅੰਕ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਟੈਂਡਾ ਦੇ ਗੁਰਕੀਤ ਕੌਰ ਪੁੱਤਰੀ ਗੁਰਦੀਪ ਸਿੰਘ ਨੇ 587/600 ਅੰਕ ਪ੍ਰਾਪਤ ਕੀਤੇ ਤੇ ਅਵਨੀਤ ਕੌਰ ਪੁੱਤਰੀ ਗੁਰਨਾਮ ਸਿੰਘ ਰਟੈਂਡਾ ਸਕੂਲ ਨੇ 584/600 ਪ੍ਰਾਪਤ ਕੀਤੇ। ਇਸ ਤਰ੍ਹਾਂ ਜ਼ਿਲ੍ਹੇ ਵਿਚ ਕੁੱਲ ਛੇ ਵਿਦਿਆਰਥੀਆਂ ਨੇ ਆਪਣੇ ਨਾਂ ਮੈਰਿਟ ਸੂਚੀ ਵਿਚ ਸ਼ਾਮਿਲ ਕਰਵਾ ਕੇ ਆਪਣੇ ਜਿਲ੍ਹੇ, ਸੰਸਥਾ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਅਨੀਤਾ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਲਖਬੀਰ ਸਿੰਘ ਨੇ ਮੈਰਿਟ ਵਿੱਚ ਆਏ ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਬੱਚਿਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।


