ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਲੜੀਵਾਰ ਰਾਤਰੀ ਸਮਾਗਮ ਕਰਵਾਇਆ/ ਭਾਈ ਕੋਹਾੜਕਾ ਨੇ ਨੌਜਵਾਨਾਂ ਨੂੰ ਵਿਸਾਖੀ ਮੌਕੇ ਸਿੰਘ ਸਜਣ ਦੀ ਕੀਤੀ ਅਪੀਲ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਲੜੀਵਾਰ ਰਾਤਰੀ ਸਮਾਗਮ ਕਰਵਾਇਆ- ਭਾਈ ਕੋਹਾੜਕਾ ਨੇ ਸੰਗਤਾਂ ਨੂੰ ਸਿੰਘ ਸਜਣ ਦੀ ਕੀਤੀ ਅਪੀਲ

ਨਵਾਂਸ਼ਹਿਰ 11 ਅਪ੍ਰੈਲ (ਹਰਿੰਦਰ ਸਿੰਘ) ਗੁਰਦੁਆਰਾ ਅੰਗਦ ਨਗਰ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ 522 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਲੜੀਵਾਰ ਰਾਤਰੀ ਸਮਾਗਮਾਂ ਦੇ ਅੱਜ ਦੇ ਤੀਸਰੇ ਦਿਨ ਦੇ ਰਾਤਰੀ ਸਮਾਗਮ ਦੀ ਸੇਵਾ ਹਰਵਿੰਦਰ ਸਿੰਘ ਤੇ ਉਨ੍ਹਾਂ ਦੇ ਹੋਣਹਾਰ ਪੁੱਤਰ ਗੁਰਪ੍ਰੀਤ ਸਿੰਘ ਦੇ ਸਮੁੱਚੇ ਪਰਿਵਾਰ ਵਲੋਂ ਲਈ ਗਈ।ਇਸ ਸਮਾਗਮ ਮੌਕੇ ਰਾਗੀ ਭਾਈ ਗੁਰਪ੍ਰੀਤ ਸਿੰਘ ਬੰਗਾ ਦੇ ਜਥੇ ਨੇ ਰਸਭਿੰਨੇ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਕੋਹਾੜਕਾ ਦੇ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ।ਭਾਈ ਕੋਹਾੜਕਾ ਨੇ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਮੌਕੇ ਵਧ ਤੋਂ ਵਧ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ। ਕੋਹਾੜਕਾ ਨੇ ਅਜੋਕੀ ਨੌਜਵਾਨ ਪੀੜ੍ਹੀ ਨੂੰ ਮੁਬਾਇਲ ਫੋਨ ਦੀ ਬੇਲੋੜੀ ਵਰਤੋਂ ਤੋਂ ਗ਼ੁਰੇਜ਼ ਕਰਨ ਅਤੇ ਗੁਰਬਾਣੀ ਪੜ੍ਹਨ ਲਈ ਜਾਗਰੂਕ ਕੀਤਾ ਗਿਆ।ਭਾਈ ਸਤਨਾਮ ਸਿੰਘ ਨੇ ਕਿਹਾ ਕਿ ਜੇਕਰ ਨੌਜਵਾਨ ਗੁਰੂ ਦੇ ਲੜ੍ਹ ਲੱਗ ਕੇ ਬਾਣੀ ਪੜ੍ਹਨ ਜਾਂ ਸੁਣਨਗੇ ਤਾਂ ਸਮਾਜ ਵਿਚ ਫੈਲੀਆਂ ਭੈੜੀਆਂ ਅਲਾਮਤਾਂ ਆਪਣੇ ਆਪ ਖਤਮ ਹੋ ਜਾਣਗੀਆਂ।ਇਸ ਮੌਕੇ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਰਤਨੀ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਪ੍ਰਬੰਧਕਾਂ ਵੱਲੋਂ ਸੇਵਕ ਪਰਿਵਾਰ ਨੂੰ ਸਿਰੋਪਾਓ ਤੇ ਸਨਮਾਨ ਚਿੰਨ ਦਿੱਤਾ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਜਰਨੈਲ ਸਿੰਘ ਖਾਲਸਾ ਨੇ ਰਾਤਰੀ ਸਮਾਗਮਾਂ ਵਿੱਚ ਹਾਜ਼ਰੀ ਭਰਨ ਲਈ ਸੰਗਤਾਂ ਦਾ ਧੰਨਵਾਦ ਕੀਤਾ।ਸਮਾਪਤੀ ਤੇ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਮੌਕੇ ਤੇ ਜਰਨੈਲ ਸਿੰਘ ਖਾਲਸਾ,ਜੋਗਾ ਸਿੰਘ ਐਸ ਡੀ ਓ, ਜੁਝਾਰ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ, ਹਰਦੀਪ ਸਿੰਘ ਸੈਂਭੀ, ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਅਮਰਜੀਤ ਸਿੰਘ ਖਾਲਸਾ, ਹਰਿੰਦਰ ਸਿੰਘ, ਜਸਵੰਤ ਸਿੰਘ ਭੱਟੀ, ਮਾਸਟਰ ਮਨਮੋਹਨ ਸਿੰਘ,ਤੇਜਾ ਸਿੰਘ, ਸੁਰਜੀਤ ਸਿੰਘ ਮਹਿਤਪੁਰ, ਬਲਵੀਰ ਸਿੰਘ ਖਾਲਸਾ, ਹਰਜਿੰਦਰ ਸਿੰਘ,ਅਜੀਤ ਸਿੰਘ, ਮਲਕੀਤ ਸਿੰਘ, ਦਲਜੀਤ ਸਿੰਘ, ਗ੍ਰੰਥੀ ਮਨਜੀਤ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਹਕ਼ੀਕ਼ਤ ਸਿੰਘ, ਰਜਿੰਦਰਪਾਲ ਸਿੰਘ, ਮਨਜੀਤ ਕੌਰ,ਕਰਨਜੀਤ ਸਿੰਘ, ਮੱਖਣ ਸਿੰਘ ਗਰੇਵਾਲ,ਗੁਰਮੁੱਖ ਸਿੰਘ, ਰੇਸ਼ਮ ਸਿੰਘ, ਸਤਪਾਲ ਸਿੰਘ,ਤੇਜਾ ਸਿੰਘ, ਮਹਿੰਦਰ ਸਿੰਘ ਖਾਲਸਾ, ਤਰਸੇਮ ਸਿੰਘ, ਬਲਵੀਰ ਸਿੰਘ ਖਾਲਸਾ, ਮਨਪ੍ਰੀਤ ਸਿੰਘ, ਮਲਕੀਤ ਸਿੰਘ, ਬਲਜੀਤ ਸਿੰਘ ਗੁਰਬੰਸ ਸਿੰਘ, ਸੁਰਜੀਤ ਸਿੰਘ ਐਸ ਡੀ ਓ,ਹਰਿੰਦਰ ਪਾਲ ਸਿੰਘ, ਕਮਲਦੀਪ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੀ ਸੰਗਤ ਹਾਜ਼ਰ ਸੀ।

Leave a Reply

Your email address will not be published. Required fields are marked *

error: Content is protected !!