ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਨੇ “ਜ਼ਿਲ੍ਹਾ ਪੱਧਰੀ ਕਿਸਾਨ ਮੇਲੇ” ਵਿੱਚ ਪ੍ਰਦਰਸ਼ਨੀ ਲਗਾਈ

ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਨੇ “ਜ਼ਿਲ੍ਹਾ ਪੱਧਰੀ ਕਿਸਾਨ ਮੇਲੇ” ਵਿੱਚ ਪ੍ਰਦਰਸ਼ਨੀ ਲਗਾਈ

ਨਵਾਂਸ਼ਹਿਰ 13 ਅਪ੍ਰੈਲ (ਹਰਿੰਦਰ ਸਿੰਘ) ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ-ਅਟਾਰੀ ਜ਼ੋਨ-1ਲੁਧਿਆਣਾ ਦੀ ਅਗਵਾਈ ਹੇਠ ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨੇ ਮਿਤੀ 10.4.2026 ਨੂੰ ਬਜਾਜ ਪੈਲੇਸ, ਬੰਗਾ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਆਯੋਜਿਤ ‘ਜ਼ਿਲ੍ਹਾ ਪੱਧਰੀ ਕਿਸਾਨ ਮੇਲੇ” ਦੌਰਾਨ ਇੱਕ ਵਿਆਪਕ ਖੇਤੀ ਪ੍ਰਦਰਸ਼ਨੀ ਦਾਆਯੋਜਨ ਕੀਤਾ।ਇਸ ਮੇਲੇ ਵਿੱਚ ਕੇ. ਵੀ. ਕੇ. ਲੰਗੜੋਆ ਦੇ ਮਾਹਿਰਾ ਨੇ ਸ਼ਿਰਕਤ ਕਰਕੇ ਵੱਡਮੁੱਲੀਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ। ਸ਼੍ਰੀ ਸੁਖਵਿੰਦਰ ਕੁਮਾਰ ਸੁੱਖੀ, ਐਮ.ਐਲ.ਏ ਜੀ ਨੇ ਬਤੌਰਮੁੱਖ ਮਹਿਮਾਨ ਸ਼ਿਰਕਤ ਕੀਤੀ । ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦੇ ਦੌਰਾਨ ਡਾ. ਪ੍ਰਦੀਪ ਕੁਮਾਰ, ਉਪਨਿਰਦੇਸ਼ਕ (ਸਿਖਲਾਈ) ਨੇ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਮਿੱਟੀ ਦੀ ਸਿਹਤ ਨੂੰ ਬਿਹਤਰ ਬਣਾਉਣ ਅਤੇ ਮਿੱਟੀ ਦੀ ਉਤਪਾਦਕਤਾ ਵਧਾਉਣ ਲਈ ਹਰੀ ਖਾਦ ਦੀ ਮਹੱਤਤਾ ‘ਤੇ ਜ਼ੋਰ ਦਿੱਤਾ । ਉਨ੍ਹਾਂ ਨੇ ਖੇਤੀ ਦੇ ਨਾਲ ਨਾਲ ਸਹਾਇਕ ਖੇਤਰਾਂ ਵਿੱਚ ਪੀ.ਏ.ਯੂ ਵੱਲੋਂ ਸਿਫਾਰਿਸ਼ ਕੀਤੀਆਂ ਜਾ ਰਹੀਆਂ ਨਵੀਆਂਤਕਨੀਕਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਡਾ. ਜਸਵਿੰਦਰ ਕੁਮਾਰ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਸਾਉਣੀ ਦੀ ਫ਼ਸਲਾਂ ਦੀ ਬਿਜਾਈ ਦੇ ਵੱਖ ਵੱਖ ਢੰਗਾਂ ਅਤੇ ਸਫ਼ਲ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਡਾ. ਤੇਜਬੀਰ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਡੇਅਰੀ ਫਾਰਮ ਦੇ ਪ੍ਰਬੰਧ ਬਾਰੇ ਜਾਣਕਾਰੀ ਦੇ ਨਾਲ-ਨਾਲ ਪਸ਼ੂਆਂ ਦੀਆਂ ਪ੍ਰਮੁੱਖ ਬਿਮਾਰੀਆਂ ਅਤੇ ਹੱਲ ਬਾਰੇ ਜਾਣਕਾਰੀ ਦਿੱਤੀ। ਡਾ.ਰਜਿੰਦਰ ਕੌਰ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਕੰਢੀ ਖੇਤਰਵਿੱਚ ਕੁਪੋਸ਼ਣ ਦੀ ਸਮੱਸਿਆ ਦੇ ਸੰਤੁਲਿਤ ਖੁਰਾਕ ਰਾਹੀ ਹੱਲ ਕਰਨ ਬਾਰੇ ਦੱਸਿਆ। ਕੇ. ਵੀ. ਕੇ.ਲੰਗੜੋਆ ਦੇ ਮਾਹਿਰਾ ਨੇ ਕਿਸਾਨਾ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਕੀਤੀ ਅਤੇ ਪੀ.ਏ.ਯੂ ਵੱਲੋਂ ਸਿਫਾਰਿਸ਼ ਕੀਤੀਆਂ ਜਾ ਰਹੀਆਂ ਨਵੀਆਂ ਕਿਸਮਾਂ ਬਾਰੇ ਦੱਸਿਆ ਤੇ ਪੀ.ਏ.ਯੂ ਖੇਤੀ ਸਾਹਿਤ ਪੜ੍ਹਨ ਤੇ ਜ਼ੋਰ ਦਿੱਤਾ।ਇਸ ਕਿਸਾਨ ਮੇਲੇ ਵਿੱਚ 1000 ਤੋਂ ਵੱਧ ਕਿਸਾਨ ਵੀਰਾਂ ਅਤੇ ਬੀਬੀਆਂ ਨੇ ਭਾਗ ਲਿਆ ਅਤੇ ਉਨ੍ਹਾਂ ਨੇ ਪੀ.ਏ.ਯੂ ਦੀ ਖੇਤੀ ਸਿਫਾਰਿਸ਼ਾਂ ਨੂੰ ਅਪਣਾਉਣ ਦਾ ਭਰੋਸਾ ਦੁਆਇਆ।

Leave a Reply

Your email address will not be published. Required fields are marked *

error: Content is protected !!