ਨਵਾਂਸ਼ਹਿਰ 14 ਅਪ੍ਰੈਲ (ਹਰਿੰਦਰ ਸਿੰਘ) ਗੁਰਦੁਆਰਾ ਅੰਗਦ ਨਗਰ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ 522 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਲੜੀਵਾਰ ਰਾਤਰੀ ਸਮਾਗਮ ਦਾ ਅੱਜ ਛੇਵਾਂ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸੰਗਤਾਂ ਨੇ ਹਾਜ਼ਰੀ ਭਰਕੇ ਗੁਰੂ ਅੰਗਦ ਦੇਵ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਅੱਜ ਦੇ ਛੇਵੇਂ ਦਿਨ ਦਾ ਲੜੀਵਾਰ ਰਾਤਰੀ ਸਮਾਗਮ ਗੁਰਦੁਆਰਾ ਅੰਗਦ ਨਗਰ ਵਿਖੇ ਕਰਵਾਇਆ ਗਿਆ। ਜਿਹਦੀ ਸਮੁਚੀ ਸੇਵਾ ਕਰਮ ਸਿੰਘ ਸੁੱਜੋਂ ਵਾਲਿਆਂ ਦੇ ਪਰਿਵਾਰ ਨੇ ਲਈ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਰਾਗੀ ਭਾਈ ਪ੍ਰਦੀਪ ਸਿੰਘ ਲੰਗੜੋਆ ਦੇ ਰਾਗੀ ਜਥੇ ਨੇ ਰਸਭਿੰਨੇ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ।ਰਾਗੀ ਜਥੇ ਵਲੋਂ ਗਾਇਨ ਕੀਤੇ ਗੁਰਬਾਣੀ ਦੇ ਸ਼ਬਦਾਂ ਨਾਲ ਸੰਗਤਾਂ ਵਿੱਚ ਇਕਾਗਰਤਾ ਦੀ ਝਲਕ ਦੇਖਣ ਨੂੰ ਮਿਲੀ ਅਤੇ ਬਾਅਦ ਵਿੱਚ ਪ੍ਰਿੰਸੀਪਲ ਬਲਜੀਤ ਸਿੰਘ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਸ਼ਲੋਕਾਂ ਦੀ ਵਿਆਖਿਆ ਤੇ ਕਥਾ ਵਿਚਾਰ ਰਾਹੀਂ ਗੁਰੂ ਅੰਗਦ ਦੇਵ ਜੀ ਦੇ ਜੀਵਨ ਨਾਲ ਸਬੰਧਤ ਜੁੜੀਆਂ ਯਾਦਾਂ ਤੇ ਘਟਨਾਵਾਂ ਨਾਲ ਸੰਗਤਾਂ ਨੂੰ ਜੋੜਿਆ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਭਾਈ ਲਹਿਣਾ ਦੇ ਘੋੜੇ ਦਿਆਂ ਵਾਗਾਂ ਫੜੀਆਂ ਅਤੇ ਆਪਣੇ ਉਪਦੇਸ਼ਾਂ ਨਾਲ ਭਾਈ ਲਹਿਣਾ ਨੂੰ ਗੁਰੂ ਅੰਗਦ ਦੇਵ ਜੀ ਬਣਾ ਦਿੱਤਾ। ਪ੍ਰਿੰਸੀਪਲ ਗਿਆਨੀ ਬਲਜੀਤ ਸਿੰਘ ਵਲੋਂ ਖਾਲਸੇ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਵਿਚਾਰ ਚਰਚਾ ਕੀਤੀ। ਉਨ੍ਹਾਂ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਮੌਕੇ ਵਧਾਈ ਦਿੰਦੇ ਹੋਏ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ।ਪ੍ਰਬੰਧਕਾਂ ਵੱਲੋਂ ਅੱਜ ਦੇ ਸਮਾਗਮ ਦੀ ਸੇਵਾ ਲੈਣ ਵਾਲੇ ਸੇਵਕ ਪਰਿਵਾਰ ਕਰਮ ਸਿੰਘ ਸੁੱਜੋਂ ਨੂੰ ਸਿਰੋਪਾਓ ਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਨਾਲ ਹੀ ਰਾਗੀ ਜਥੇ ਭਾਈ ਪ੍ਰਦੀਪ ਸਿੰਘ ਸਿੰਘ ਅਤੇ ਪ੍ਰਿੰਸੀਪਲ ਬਲਜੀਤ ਸਿੰਘ ਪ੍ਰਚਾਰਕ ਦਾ ਸਨਮਾਨ ਕੀਤਾ ਗਿਆ।ਜਥੇਦਾਰ ਜਰਨੈਲ ਸਿੰਘ ਖਾਲਸਾ ਨੇ ਹਾਜ਼ਰ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ 19 ਅਪ੍ਰੈਲ ਨੂੰ ਸੰਗਤਾਂ ਨੂੰ ਵਧ ਤੋਂ ਵਧ ਅੰਮ੍ਰਿਤਧਾਰੀ ਹੋਣ ਲਈ ਪ੍ਰੇਰਿਆ ਸਮਾਪਤੀ ਤੇ ਅਰਦਾਸ ਉਪਰੰਤ ਪਰਿਵਾਰ ਵਲੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਮੌਕੇ ਤੇ ਜਰਨੈਲ ਸਿੰਘ ਖਾਲਸਾ, ਜੋਗਾ ਸਿੰਘ ਐਸ ਡੀ ਓ, ਜੁਝਾਰ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ, ਹਰਦੀਪ ਸਿੰਘ ਸੈਂਭੀ, ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਅਮਰਜੀਤ ਸਿੰਘ ਖਾਲਸਾ, ਹਰਿੰਦਰ ਸਿੰਘ, ਜਸਵੰਤ ਸਿੰਘ ਭੱਟੀ, ਮਾਸਟਰ ਮਨਮੋਹਨ ਸਿੰਘ,ਤੇਜਾ ਸਿੰਘ, ਸੁਰਜੀਤ ਸਿੰਘ ਮਹਿਤਪੁਰ, ਬਲਵੀਰ ਸਿੰਘ ਖਾਲਸਾ, ਹਰਜਿੰਦਰ ਸਿੰਘ, ਅਜੀਤ ਸਿੰਘ, ਮਲਕੀਤ ਸਿੰਘ, ਦਲਜੀਤ ਸਿੰਘ, ਗ੍ਰੰਥੀ ਮਨਜੀਤ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਹਕ਼ੀਕ਼ਤ ਸਿੰਘ, ਰਜਿੰਦਰਪਾਲ ਸਿੰਘ, ਮਨਜੀਤ ਕੌਰ,ਕਰਨਜੀਤ ਸਿੰਘ, ਮੱਖਣ ਸਿੰਘ ਗਰੇਵਾਲ,ਗੁਰਮੁੱਖ ਸਿੰਘ, ਰੇਸ਼ਮ ਸਿੰਘ, ਸਤਪਾਲ ਸਿੰਘ, ਤੇਜਾ ਸਿੰਘ, ਮਹਿੰਦਰ ਸਿੰਘ ਖਾਲਸਾ, ਤਰਸੇਮ ਸਿੰਘ, ਬਲਵੀਰ ਸਿੰਘ ਖਾਲਸਾ, ਮਨਪ੍ਰੀਤ ਸਿੰਘ, ਮਲਕੀਤ ਸਿੰਘ, ਬਲਜੀਤ ਸਿੰਘ ਗੁਰਬੰਸ ਸਿੰਘ, ਸੁਰਜੀਤ ਸਿੰਘ ਐਸ ਡੀ ਓ,ਹਰਿੰਦਰ ਪਾਲ ਸਿੰਘ, ਕਮਲਦੀਪ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੀ ਸੰਗਤ ਹਾਜ਼ਰ ਸੀ।




