ਵਿਸਾਖੀ ਅਤੇ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਬੂਟੇ ਲਗਾਏ

ਨਵਾਂਸ਼ਹਿਰ 14 ਅਪ੍ਰੈਲ (ਹਰਿੰਦਰ ਸਿੰਘ) ਵਾਤਾਵਰਣ ਸੰਭਾਲ ਸੁਸਾਇਟੀ ਵਲੋਂ ਬਾਬਾ ਸਾਹਿਬ ਡਾਕਟਰ ਬੀ ਆਰ ਅੰਬੇਡਕਰ ਦੇ ਜਨਮ ਦਿਵਸ ਅਤੇ ਵਿਸਾਖੀ ਮੌਕੇ ਖ਼ਾਲਸਾ ਸਾਜਨਾ ਦਿਵਸ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਨੂੰ ਸੁੱਧ ਰੱਖਣ ਲਈ ਆਰ ਕੇ ਆਰੀਆ ਕਾਲਜ ਦੇ ਖੇਡ ਮੈਦਾਨ ਵਿਖੇ ਵੱਖ-ਵੱਖ ਕਿਸਮਾਂ ਦੇ 11 ਬੂਟੇ ਲਗਾਏ ਗਏ। ਸੁਸਾਇਟੀ ਦੇ ਵਾਈਸ ਪ੍ਰਧਾਨ ਤਰਸੇਮ ਲਾਲ ਨੇ ਕਿਹਾ ਕਿ ਡਾਕਟਰ ਭੀਮ ਰਾਓ ਅੰਬੇਦਕਰ ਸਾਹਿਬ ਆਮ ਪਰਿਵਾਰ ਵਿੱਚ ਪੈਦਾ ਹੋਏ। ਸਮਾਜਿਕ ਨਾਂ ਬਰਾਬਰੀ, ਜਾਤ-ਪਾਤ, ਛੂਤ-ਛਾਤ ਦਾ ਸ਼ਿਕਾਰ ਹੋਣ ਦੇ ਬਾਵਜੂਦ ਉਨ੍ਹਾਂ ਨੇ ਆਪਣੇ ਵਿਵੇਕ ਅਤੇ ਵਿਲੱਖਣ ਬੁੱਧੀ ਦਾ ਸਬੂਤ ਦਿੰਦੇ ਹੋਏ ਪੜਾਈ ਪੂਰੀ ਕੀਤੀ। ਉਨ੍ਹਾਂ ਨੇਂ ਵੱਖ-ਵੱਖ ਮੁਲਕਾਂ ਦੀਆਂ ਕਈ ਯੂਨੀਵਰਸਿਟੀਆਂ ਤੋਂ ਅਣਗਿਣਤ ਮਾਸਟਰ ਡਿਗਰੀਆਂ ਹਾਸਲ ਕੀਤੀਆਂ। ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਉਨ੍ਹਾਂ ਨੇ ਜਾਤੀਵਾਦ ਦੇ ਖਿਲਾਫ਼ ਸੰਘਰਸ਼ ਕੀਤਾ ਅਤੇ ਦਲਿਤ ਸਮਾਜ ਨੂੰ ਅਤਿਆਚਾਰ ਅਤੇ ਵਿਤਕਰੇਬਾਜੀ ਤੋਂ ਮੁਕਤ ਕਰਵਾਉਣ ਲਈ ਸੰਘਰਸ਼ ਕੀਤਾ। ਉਨ੍ਹਾਂ ਨੇ ਆਪਣੀ ਯੋਗਤਾ ਦੇ ਬਲਬੂਤੇ ਦੇਸ਼ ਦੇ ਸੰਵਿਧਾਨ ਨੂੰ ਬਣਾਉਣ ਵਾਲੀ ਸਭਾ ਦੇ ਮੁਖੀ ਵਜੋਂ ਆਪਣੀਆਂ ਸੇਵਾਵਾਂ ਦਿੱਤੀਆਂ। ਇਸ ਲਈ ਉਨ੍ਹਾਂ ਨੂੰ ਭਾਰਤੀ ਸੰਵਿਧਾਨ ਦਾ ਨਿਰਮਾਤਾ ਮੰਨਿਆ ਜਾਂਦਾ ਹੈ। ਉਹ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਬਣੇ। ਉਨ੍ਹਾਂ ਦੀ ਸੰਘਰਸ਼ ਭਰੀ ਸਫਲ ਜ਼ਿੰਦਗੀ ਤੋਂ ਪ੍ਰੇਰਣਾ ਲੈਣ ਦੀ ਲੋੜ ਹੈ। ਇਸ ਮੌਕੇ ਤੇ ਵਾਤਾਵਰਣ ਸੰਭਾਲ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ ਨੇ ਕਿਹਾ ਕਿ ਦਸਮ ਗੁਰੂ ਗੋਬਿੰਦ ਸਿੰਘ ਜੀ ਵਲੋਂ ਵਿਸਾਖੀ ਦਿਹਾੜੇ ਖ਼ਾਲਸੇ ਦੀ ਸਾਜਨਾ ਕਰ ਕੇ ਸਿੱਖ ਧਰਮ ਦੀ ਸਥਾਪਨਾ ਕੀਤੀ ਸੀ। ਸਾਰੇ ਮੈਂਬਰਾਂ ਵਲੋਂ ਵਿਸਾਖੀ, ਖ਼ਾਲਸਾ ਸਾਜਨਾ ਦਿਵਸ ਅਤੇ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਭਾਰਤ ਦੀ ਅਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਤੇ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ, ਵਾਈਸ ਪ੍ਰਧਾਨ ਤਰਸੇਮ ਲਾਲ,ਰੇਸ਼ਮ ਸਿੰਘ,ਕੁਲਦੀਪ,ਕੁਮਾਰ,ਧਰਮ ਪਾਲ ਬਾਲੀ,ਅਰੁਣ ਬਾਲੀ, ਬਲਜੀਤ ਚੋਪੜਾ ਅਤੇ ਜਿਲਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਪ੍ਰਵੀਨ ਕੁਮਾਰ ਸਰੀਨ,ਬਲਦੇਵ ਕ੍ਰਿਸ਼ਨ ਸੋਗੀ, ਕ੍ਰਿਕਟ ਕੋਚ ਇੰਦਰ ਦੇਵ ਰਲਹਣ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!