ਰੈਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਿਖੇ ਵਿਸਾਖ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਨਵਾਂਸ਼ਹਿਰ 14 ਅਪ੍ਰੈਲ (ਹਰਿੰਦਰ ਸਿੰਘ)ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਿਖੇ “ਵਿਸਾਖ “ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ਇਸ ਮੋਕੇ ਤੇ ਭਾਈ ਮਨਜੀਤ ਸਿੰਘ ਮੁੱਖ ਗ੍ਰੰਥੀ, ਸਿੰਘ ਸਭਾ ਗੁਰਦੁਆਰਾ, ਨਵਾਂਸ਼ਹਿਰ ਨੇ ਬਾਰਹ ਮਾਹ ਦਾ ਜਾਪ ਕੀਤਾ ਅਤੇ ਉਨਾਂ ਨੇ ਵਿਸਾਖ ਮਹੀਨੇ ਦੀ ਵਿਆਖਿਆ ਗੁਰਬਾਣੀ ਦੇ ਹਵਾਲੇ ਦੇ ਕੇ ਕੀਤੀ ਅਤੇ ਛੇ ਪੌੜੀਆਂ ਅਨੰਦ ਸਾਹਿਬ ਦਾ ਜਾਪ ਕੀਤਾ। ਉਨਾ ਵਲੋਂ ਮਰੀਜਾਂ ਦੀ ਸੁਖ ਸ਼ਾਂਤੀ, ਤੰਦਰੁਸਤੀ , ਸਮੂਹ ਸਟਾਫ ਮੈਂਬਰ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਚੜਦੀ ਕਲਾ ਦੀ ਅਰਦਾਸ ਕੀਤੀ।ਇਸ ਮੌਕੇ ਤੇ ਚਮਨ ਸਿੰਘ ਨੇ ਸਮੂਹ ਸੰਗਤ ਨੂੰ ਜੀ ਆਇਆਂ ਨੂਮ ਕਿਹਾ ਅਤੇ ਸੰਗਰਾਂਦ ਦੇ ਦਿਹਾੜੇ ਦੇ ਸਬੰਧ ਵਿੱਚ ਵਿਚਾਰ ਸਾਂਝੇ ਕਰਦਿਆਂ ਦੱਸਿਆਂ ਕਿ ਸਾਨੂੰ ਗੁਰਬਾਣੀ ਨਾਲ ਜੁੜਕੇ ਵਿਸ਼ੇ ਵਿਕਾਰਾਂ ਤੋਂ ਦੂਰ ਰਹਿ ਕੇ ਆਪਣਾ ਜੀਵਨ ਸੁਖਦਾਈ ਬਣਾਉਣਾ ਚਾਹੀਦਾ ਹੈ। ਉਨਾਂ ਨੇ ਵਿਸਾਖੀ ਦੇ ਤਿਉਹਾਰ ਦੀਆਂ ਮੁਬਾਰਕਾਂ ਦਿਤੀਆਂ ਅਤੇ ਇਸ ਤਿਉਹਾਰ ਦੀ ਮਹੱਤਤਾ ਦੱਸਦਿਆ ਕਿਹਾ ਕਿ ਇਹ ਕਿਸਾਨੀ ਅਤੇ ਕਿਰਤੀਆਂ ਨਾਲ ਜੁੜਿਆ ਹੋਇਆ । ਕਿਸਾਨ ਚੰਗੀ ਫਸਲ ਦੀ ਹੋਣ ਦੀ ਖੁਸ਼ੀ ਵਿੱਚ ਵਿਸਾਖੀ ਦਾ ਤਿਉਹਾਰ ਮਨਾਉਦੇ ਹਨ ਤੇ ਵਗਦੇ ਪਾਣੀ ਵਿੱਚ ਇਸ਼ਨਾਨ ਕਰਦੇ ਹਨ। ਉਨਾਂ ਨੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਖਾਲਸਾ ਪੰਥ ਦੀ ਸਾਜਨਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਤੇ ਸੁਭਾਸ਼ ਅਰੋੜਾ(ਸਮਾਜ ਸੇਵੀ) ਨੇ ਵੀ ਸੰਗਤ ਨੂੰ ਸੰਬੋਧਨ ਕੀਤਾ ਅਤੇ ਸਾਹਿਤਕ ਕਵਿਤਾਵਾਂ ਪੇਸ਼ ਕੀਤੀਆਂ ਅਤੇ ਦਾਖਿਲ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਪ੍ਰਸ਼ਾਦਿ ਵਰਤਾਇਆ ਗਿਆ। ਇਸ ਮੌਕੇ ਤੇ ਵਾਸਦੇਵ ਪਰਦੇਸੀ,ਕੁਲਵੰਤ ਸਿੰਘ, ਕਮਲਜੀਤ ਕੌਰ, ਜਸਵਿੰਦਰ ਕੌਰ, ਪਰਵੀਨ ਕੁਮਾਰੀ, ਦਿਨੇਸ਼ ਕੁਮਾਰ, ਕਮਲਾ ਰਾਣੀ, ਕੋਮਲਪ੍ਰੀਤ ਕੌਰ ,ਮਰੀਜ ਅਤੇ ਉਨਾਂ ਦੇ ਵਾਰਸ ਹਾਜਿਰ ਸਨ।

Leave a Reply

Your email address will not be published. Required fields are marked *

error: Content is protected !!