ਨਵਾਂਸ਼ਹਿਰ 15 ਅਪ੍ਰੈਲ ( ਹਰਿੰਦਰ ਸਿੰਘ) ਗੁਰਦੁਆਰਾ ਅੰਗਦ ਨਗਰ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ 522 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਲੜੀਵਾਰ ਰਾਤਰੀ ਗੁਰਮਤਿ ਸਮਾਗਮਾਂ ਨੇ ਅੱਜ ਸੱਤਵੇਂ ਦਿਨ ਦੇ ਲੜੀਵਾਰ ਸਮਾਗਮ ਚ ਪ੍ਰਵੇਸ਼ ਕੀਤਾ ਜਿਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ। ਅੱਜ ਸੱਤਵੇਂ ਰਾਤਰੀ ਸਮਾਗਮਾਂ ਦੀ ਸਮੁੱਚੀ ਸੇਵਾ ਅਮਨਦੀਪ ਸਿੰਘ ਤੇ ਬੀਬੀ ਨਰਿੰਦਰ ਕੌਰ ਦੇ ਪਰਿਵਾਰ ਵਲੋਂ ਲਈ ਗਈ। ਇਸ ਮੌਕੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਪਹਿਲਾਂ ਭਾਈ ਗੁਰਪ੍ਰੀਤ ਸਿੰਘ ਬੰਗਾ ਵਾਲੇ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ ਅਤੇ ਖਾਲਸਾ ਸਾਜਨਾ ਦਿਵਸ ਮੌਕੇ ਦਸਮ ਬਾਣੀ ਦੇ ਸ਼ਬਦ ਨਾਲ ਸੰਗਤਾਂ ਨੂੰ ਜੋੜਿਆ ਬਾਅਦ ਵਿੱਚ ਪ੍ਰਿੰਸੀਪਲ ਗਿਆਨੀ ਚਰਨਜੀਤ ਸਿੰਘ ਕਥਾ ਵਾਚਕ ਸ੍ਰੀ ਅਨੰਦਪੁਰ ਸਾਹਿਬ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਚਾਰ ਸ਼ਲੋਕਾਂ ਦੀ ਸੰਖੇਪ ਵਿਆਖਿਆ ਕਰਦਿਆਂ ਕਥਾ ਵਿਚਾਰ ਰਾਹੀਂ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਿੰਸੀਪਲ ਗਿਆਨੀ ਚਰਨਜੀਤ ਸਿੰਘ ਵਲੋਂ ਖਾਲਸੇ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਵਿਚਾਰ ਚਰਚਾ ਕੀਤੀ। ਉਨ੍ਹਾਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਤੋਂ ਲੈ ਕੇ ਪੜਾਅਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਵਿਸਾਖੀ ਵਾਲੇ ਦਿਨ 80 ਲੱਖ ਦੇ ਇਕੱਠ ਸਾਹਮਣੇ ਵਰਤਾਏ ਕੌਤਕ ਦੀ ਵਿਥਿਆ ਬਾਖੂਬੀ ਬਿਆਨ ਕੀਤੀ।ਉਨ੍ਹਾਂ ਅਜੌਕੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਵਿਚ ਵਧ ਰਹੀ ਮੁਬਾਇਲ ਫੋਨ ਦੀ ਬੇਲੋੜੀ ਵਰਤੋਂ ਤੇ ਹੋਰ ਵਧ ਰਹੀਆਂ ਕੁਰੀਤੀਆਂ ਤੋਂ ਚਿੰਤਾ ਪ੍ਰਗਟ ਕੀਤੀ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਵੱਲ ਧਿਆਨ ਦੇਣ ਦੀ ਨਸੀਹਤ ਦਿੱਤੀ। ਅਖੀਰ ਅੱਜ ਦੇ ਸਮਾਗਮ ਦੀ ਸੇਵਾ ਲੈਣ ਵਾਲੇ ਸੇਵਕ ਪਰਿਵਾਰ ਨੂੰ ਸਿਰੋਪਾਓ ਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਮਾਗਮ ਦੌਰਾਨ ਮਾਸਟਰ ਗੁਰਮੇਲ ਸਿੰਘ ਕਾਹਮਾ ਅਤੇ ਭੁਪਿੰਦਰ ਸਿੰਘ ਕਾਹਮਾ ਯੂ ਐਸ ਏ ਵਾਲਿਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਜਥੇਦਾਰ ਜਰਨੈਲ ਸਿੰਘ ਖਾਲਸਾ ਨੇ ਪ੍ਰਬੰਧਕ ਕਮੇਟੀ ਨਾਲ ਮਿਲਕੇ ਸਮੇਤ ਪ੍ਰਚਾਰਕ ਅਤੇ ਰਾਗੀ ਜਥੇ ਦਾ ਸਨਮਾਨ ਕਰਦੇ ਹੋਏ ਹਾਜ਼ਰ ਸੰਗਤਾਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ 19 ਅਪ੍ਰੈਲ ਨੂੰ ਸੰਗਤਾਂ ਨੂੰ ਵਧ ਤੋਂ ਵਧ ਅੰਮ੍ਰਿਤਧਾਰੀ ਹੋਣ ਲਈ ਪ੍ਰੇਰਿਆ ਸਮਾਪਤੀ ਤੇ ਅਰਦਾਸ ਉਪਰੰਤ ਪਰਿਵਾਰ ਵਲੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਮੌਕੇ ਤੇ ਜਰਨੈਲ ਸਿੰਘ ਖਾਲਸਾ, ਜੋਗਾ ਸਿੰਘ ਐਸ ਡੀ ਓ, ਜੁਝਾਰ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ, ਹਰਦੀਪ ਸਿੰਘ ਸੈਂਭੀ, ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਅਮਰਜੀਤ ਸਿੰਘ ਖਾਲਸਾ, ਹਰਿੰਦਰ ਸਿੰਘ, ਜਸਵੰਤ ਸਿੰਘ ਭੱਟੀ, ਮਾਸਟਰ ਮਨਮੋਹਨ ਸਿੰਘ,ਤੇਜਾ ਸਿੰਘ, ਸੁਰਜੀਤ ਸਿੰਘ ਮਹਿਤਪੁਰ, ਬਲਵੀਰ ਸਿੰਘ ਖਾਲਸਾ, ਹਰਜਿੰਦਰ ਸਿੰਘ, ਅਜੀਤ ਸਿੰਘ, ਮਲਕੀਤ ਸਿੰਘ, ਦਲਜੀਤ ਸਿੰਘ, ਗ੍ਰੰਥੀ ਮਨਜੀਤ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਹਕ਼ੀਕ਼ਤ ਸਿੰਘ, ਰਜਿੰਦਰਪਾਲ ਸਿੰਘ, ਮਨਜੀਤ ਕੌਰ,ਕਰਨਜੀਤ ਸਿੰਘ, ਮੱਖਣ ਸਿੰਘ ਗਰੇਵਾਲ,ਗੁਰਮੁੱਖ ਸਿੰਘ, ਰੇਸ਼ਮ ਸਿੰਘ, ਸਤਪਾਲ ਸਿੰਘ, ਤੇਜਾ ਸਿੰਘ, ਮਹਿੰਦਰ ਸਿੰਘ ਖਾਲਸਾ, ਤਰਸੇਮ ਸਿੰਘ, ਬਲਵੀਰ ਸਿੰਘ ਖਾਲਸਾ, ਮਨਪ੍ਰੀਤ ਸਿੰਘ, ਮਲਕੀਤ ਸਿੰਘ, ਬਲਜੀਤ ਸਿੰਘ ਗੁਰਬੰਸ ਸਿੰਘ, ਸੁਰਜੀਤ ਸਿੰਘ ਐਸ ਡੀ ਓ,ਹਰਿੰਦਰ ਪਾਲ ਸਿੰਘ, ਕਮਲਦੀਪ ਸਿੰਘ, ਸੂਬੇਦਾਰ ਅਮਰੀਕ ਸਿੰਘ ਗੁਰੂ ਕੀ ਰਸੋਈ,ਜਸਵਿੰਦਰ ਸਿੰਘ, ਰੁਪਿੰਦਰ ਸਿੰਘ, ਦਰਸ਼ਨ ਸਿੰਘ ਸਰੋਨਾ,ਬਲਵੀਰ ਸਿੰਘ ਪਾਬਲਾ, ਤਰਸੇਮ ਸਿੰਘ, ਰੇਸ਼ਮ ਸਿੰਘ,ਹਰਦੀਪ ਸਿੰਘ ਸੈਂਭੀ, ਗੁਰਨਾਮ ਸਿੰਘ, ਗੁਰਮੁਖ ਸਿੰਘ ਲੰਗੜੋਆ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ ਜਗਤਾਰ ਸਿੰਘ,ਸਵਰਨ ਸਿੰਘ ਤਰਸੇਮ ਸਿੰਘ, ਤੇਜ਼ਾ ਸਿੰਘ, ਪ੍ਰੀਤਪਾਲ ਸਿੰਘ, ਮਨਿੰਦਰ ਪਾਲ ਸਿੰਘ, ਸਤਨਾਮ ਸਿੰਘ, ਪ੍ਰਤਾਪ ਸਿੰਘ, ਮਨਪ੍ਰੀਤ ਸਿੰਘ, ਰਣਜੀਤ ਸਿੰਘ, ਨਿਰਮਲ ਸਿੰਘ, ਤਰਸੇਮ ਸਿੰਘ ਗਿੱਲ, ਕਸ਼ਮੀਰ ਸਿੰਘ , ਗਿਆਨ ਸਿੰਘ, ਭਗਵਾਨ ਸਿੰਘ ਆਦਿ ਹਾਜ਼ਰ ਸਨ।







