ਸਰੋਨਾ ਪਰਿਵਾਰ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਸਮਾਗਮ ਕਰਵਾਇਆ/ ਭਾਈ ਲਹਿਣਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿਨ ਸੇਵਕ ਬਣਨ ਤੋਂ ਬਾਅਦ ਦੂਜੇ ਅਤੇ ਸ੍ਰੀ ਗੁਰੂ ਅੰਗਦ ਦੇਵ ਜੀ ਬਣੇ – ਭਾਈ ਰਾਮ ਸਿੰਘ

ਸਰੋਨਾ ਪਰਿਵਾਰ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਸਮਾਗਮ ਕਰਵਾਇਆ ਭਾਈ ਲਹਿਣਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿਨ ਸੇਵਕ ਬਣਨ ਤੋਂ ਬਾਅਦ ਦੂਜੇ ਅਤੇ ਸ੍ਰੀ ਗੁਰੂ ਅੰਗਦ ਦੇਵ ਜੀ ਬਣੇ – ਭਾਈ ਰਾਮ ਸਿੰਘ

ਨਵਾਂਸ਼ਹਿਰ 16 ਅਪ੍ਰੈਲ ( ਹਰਿੰਦਰ ਸਿੰਘ) ਗੁਰਦੁਆਰਾ ਅੰਗਦ ਨਗਰ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ 522 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਲੜੀਵਾਰ ਰਾਤਰੀ ਗੁਰਮਤਿ ਸਮਾਗਮ ਆਖ਼ਰੀ ਪੜਾਅ ਵੱਲ ਵਧ ਰਹੇ ਹਨ।ਇਸੇ ਹੀ ਲੜੀ ਤਹਿਤ ਅੱਜ ਅੱਠਵੇਂ ਰਾਤਰੀ ਸਮਾਗਮਾਂ ਦੀ ਸਮੁਚੀ ਸੇਵਾ ਦਰਸ਼ਨ ਸਿੰਘ ਸਰੋਨਾ ਸੈਨੇਟਰੀ ਵਾਲਿਆਂ ਦੇ ਪਰਿਵਾਰ ਨੇ ਲਈ। ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਦੀਵਾਨ ਸਜਾਏ ਗਏ।ਇਸ ਮੌਕੇ ਭਾਈ ਦਿਲਬਾਗ ਸਿੰਘ ਤੇ ਸੇਵਾ ਸਿੰਘ ਉਸਮਾਨਪੁਰ ਵਾਲੇ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ ਅਤੇ ਬਾਅਦ ਵਿੱਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਮ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਵਖਿਆਨ ਕੀਤਾ। ਭਾਈ ਰਾਮ ਸਿੰਘ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਲੈ ਕੇ ਧੰਨ ਧੰਨ ਗੁਰੂ ਰਾਮਦਾਸ ਜੀ ਦੇ ਜੀਵਨ ਕਾਲ ਤੱਕ ਦਾ ਵਰਨਣ ਵਿਆਖਿਆ ਰਾਹੀਂ ਕੀਤਾ।ਰਾਗੀ ਭਾਈ ਰਾਮ ਸਿੰਘ ਨੇ ਦੱਸਿਆ ਕਿ ਭਾਈ ਲਹਿਣਾ ਜੀ ਨੇ ਕਿਵੇਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿਨ ਸੇਵਕ ਬਣਕੇ ਸ੍ਰੀ ਗੁਰੂ ਅੰਗਦ ਦੇਵ ਜੀ ਦੀ ਅਵਸਥਾ ਤੇ ਉਪਾਧੀ ਪ੍ਰਾਪਤ ਕੀਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇ ਸਮਾਗਮ ਦੀ ਸੇਵਾ ਲੈਣ ਵਾਲੇ ਸੇਵਕ ਸਰੋਨਾ ਪਰਿਵਾਰ ਨੂੰ ਸਿਰੋਪਾਓ ਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਜਥੇਦਾਰ ਜਰਨੈਲ ਸਿੰਘ ਖਾਲਸਾ ਨੇ ਪ੍ਰਬੰਧਕ ਕਮੇਟੀ ਵੱਲੋਂ ਆਏ ਹੋਏ ਰਾਗੀ ਜਥਿਆਂ ਦਾ ਸਨਮਾਨ ਕਰਦੇ ਹੋਏ ਹਾਜ਼ਰ ਸੰਗਤਾਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ 19 ਅਪ੍ਰੈਲ ਨੂੰ ਸੰਗਤਾਂ ਨੂੰ ਵਧ ਤੋਂ ਵਧ ਅੰਮ੍ਰਿਤਧਾਰੀ ਹੋਣ ਲਈ ਪ੍ਰੇਰਿਆ ਸਮਾਪਤੀ ਤੇ ਅਰਦਾਸ ਉਪਰੰਤ ਪਰਿਵਾਰ ਵਲੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਮੌਕੇ ਤੇ ਜਰਨੈਲ ਸਿੰਘ ਖਾਲਸਾ, ਜੋਗਾ ਸਿੰਘ ਐਸ ਡੀ ਓ, ਜੁਝਾਰ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ, ਹਰਦੀਪ ਸਿੰਘ ਸੈਂਭੀ, ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਅਮਰਜੀਤ ਸਿੰਘ ਖਾਲਸਾ, ਹਰਿੰਦਰ ਸਿੰਘ, ਜਸਵੰਤ ਸਿੰਘ ਭੱਟੀ, ਮਾਸਟਰ ਮਨਮੋਹਨ ਸਿੰਘ,ਤੇਜਾ ਸਿੰਘ, ਸੁਰਜੀਤ ਸਿੰਘ ਮਹਿਤਪੁਰ, ਬਲਵੀਰ ਸਿੰਘ ਖਾਲਸਾ, ਹਰਜਿੰਦਰ ਸਿੰਘ, ਅਜੀਤ ਸਿੰਘ, ਮਲਕੀਤ ਸਿੰਘ, ਦਲਜੀਤ ਸਿੰਘ, ਗ੍ਰੰਥੀ ਮਨਜੀਤ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਹਕ਼ੀਕ਼ਤ ਸਿੰਘ, ਰਜਿੰਦਰ ਪਾਲ ਸਿੰਘ, ਮਨਜੀਤ ਕੌਰ, ਕਰਨਜੀਤ ਸਿੰਘ,ਗੁਰਮੁੱਖ ਸਿੰਘ, ਰੇਸ਼ਮ ਸਿੰਘ, ਸਤਪਾਲ ਸਿੰਘ, ਤੇਜਾ ਸਿੰਘ, ਮਹਿੰਦਰ ਸਿੰਘ ਖਾਲਸਾ, ਤਰਸੇਮ ਸਿੰਘ, ਬਲਵੀਰ ਸਿੰਘ ਖਾਲਸਾ, ਮਨਪ੍ਰੀਤ ਸਿੰਘ, ਮਲਕੀਤ ਸਿੰਘ, ਬਲਜੀਤ ਸਿੰਘ ਗੁਰਬੰਸ ਸਿੰਘ, ਸੁਰਜੀਤ ਸਿੰਘ ਐਸ ਡੀ ਓ,ਹਰਿੰਦਰ ਪਾਲ ਸਿੰਘ, ਕਮਲਦੀਪ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੀ ਸੰਗਤ ਹਾਜ਼ਰ ਸੀ।ਅਮਰੀਕ ਸਿੰਘ ਗੁਰੂ ਕੀ ਰਸੋਈ,ਜਸਵਿੰਦਰ ਸਿੰਘ, ਰੁਪਿੰਦਰ ਸਿੰਘ, ਬਲਵੀਰ ਸਿੰਘ ਪਾਬਲਾ, ਤਰਸੇਮ ਸਿੰਘ, ਰੇਸ਼ਮ ਸਿੰਘ,ਹਰਦੀਪ ਸਿੰਘ ਸੈਂਭੀ, ਗੁਰਨਾਮ ਸਿੰਘ, ਗੁਰਮੁਖ ਸਿੰਘ ਲੰਗੜੋਆ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ ਜਗਤਾਰ ਸਿੰਘ,ਸਵਰਨ ਸਿੰਘ ਤਰਸੇਮ ਸਿੰਘ, ਤੇਜ਼ਾ ਸਿੰਘ, ਪ੍ਰੀਤਪਾਲ ਸਿੰਘ, ਮਨਿੰਦਰ ਪਾਲ ਸਿੰਘ, ਸਤਨਾਮ ਸਿੰਘ, ਪ੍ਰਤਾਪ ਸਿੰਘ, ਮਨਪ੍ਰੀਤ ਸਿੰਘ, ਰਣਜੀਤ ਸਿੰਘ, ਨਿਰਮਲ ਸਿੰਘ, ਤਰਸੇਮ ਸਿੰਘ ਗਿੱਲ, ਕਸ਼ਮੀਰ ਸਿੰਘ , ਗਿਆਨ ਸਿੰਘ, ਭਗਵਾਨ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!