ਗੁਰਦੁਆਰਾ ਮੰਜੀ ਸਾਹਿਬ ਵਿਖੇ ਮਨਾਇਆ ਤਿੰਨ ਪਾਤਸ਼ਾਹੀਆਂ ਦਾ ਪ੍ਰਕਾਸ਼ ਪੁਰਬ/ਸ੍ਰੀ ਗੁਰੂ ਅੰਗਦ ਦੇਵ ਜੀ, ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ – ਬਾਬਾ ਨਰੰਗ ਸਿੰਘ

ਗੁਰਦੁਆਰਾ ਮੰਜੀ ਸਾਹਿਬ ਵਿਖੇ ਮਨਾਇਆ ਤਿੰਨ ਪਾਤਸ਼ਾਹੀਆਂ ਦਾ ਪ੍ਰਕਾਸ਼ ਪੁਰਬ

ਨਵਾਂਸ਼ਹਿਰ 17 ਅਪ੍ਰੈਲ (ਹਰਿੰਦਰ ਸਿੰਘ) ਸਥਾਨਕ ਬੰਗਾ ਰੋਡ ਸਥਿਤ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਤਿੰਨ ਪਾਤਸ਼ਾਹੀਆਂ ਜਿਨ੍ਹਾਂ ਵਿਚ ਗੁਰੂ ਅੰਗਦ ਦੇਵ ਜੀ, ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਜੀ ਦਾ ਪ੍ਰਕਾਸ਼ ਪੁਰਬ ਸ਼ਹਿਰ ਦੀਆਂ ਸੰਗਤਾਂ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਮੌਕੇ ਸਥਾਨਕ ਗੁਰੂ ਘਰ ਦੇ ਰਾਗੀ ਜਥੇ ਭਾਈ ਸੁਖਬੀਰ ਸਿੰਘ ਤੇ ਛੋਟੀਆਂ ਛੋਟੀਆਂ ਬੱਚੀਆਂ ਅਮਰਨੀਤ ਕੌਰ ਤੇ ਹਰਸ਼ਦੀਪ ਕੌਰ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਗੁਰਦੁਆਰਾ ਦੁਰਗਾਪੁਰ ਪਾਤਸ਼ਾਹੀ ਛੇਵੀਂ ਦੇ ਮੁੱਖ ਗ੍ਰੰਥੀ ਭਾਈ ਬਰਿੰਦਰ ਸਿੰਘ ਨੇ ਸ੍ਰੀ ਗੁਰੂ ਅਮਰਦਾਸ ਜੀ ਅਤੇ ਭਾਈ ਲਹਿਣਾ ਜੋ ਬਾਅਦ ਵਿੱਚ ਸ੍ਰੀ ਗੁਰੂ ਅੰਗਦ ਦੇਵ ਜੀ ਕਹਾਏ ਦਾ ਇਤਿਹਾਸ ਸਰਵਣ ਕਰਵਾਇਆ। ਗੁਰਦੁਆਰਾ ਮੰਜੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਨਰੰਗ ਸਿੰਘ ਨੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ। ਬਾਬਾ ਨਰੰਗ ਸਿੰਘ ਵਲੋਂ ਰਾਗੀ ਜਥੇ,ਕਥਾ ਵਾਚਕ ਅਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਦੇ ਬਾਹਰ ਬਣੇ ਸ਼ਹੀਦਾਂ ਦੀ ਯਾਦਗਾਰ ਦੇ ਦਰਸ਼ਨ ਕੀਤੇ ਗਏ ਤੇ ਸਿਜਦਾ ਕੀਤਾ ਗਿਆ।ਮੰਚ ਸੰਚਾਲਨ ਭਾਈ ਰੇਸ਼ਮ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਕੀਤਾ।ਇਸ ਮੌਕੇ ਗੁਰਦੁਆਰਾ ਅੰਗਦ ਦੇਵ ਨਗਰ ਦੇ ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ ਅਤੇ ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਅਮਰਜੀਤ ਸਿੰਘ ਖਾਲਸਾ ਤੋਂ ਇਲਾਵਾ ਇਲਾਕੇ ਦੀ ਸੰਗਤ ਸ਼ੋਭਨੀਕ ਸੀ। ਸਮਾਪਤੀ ਤੇ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਤੇ ਮੰਜੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਨਰੰਗ ਸਿੰਘ ਜੀ,ਜਰਨੈਲ ਸਿੰਘ ਖਾਲਸਾ, ਜੋਗਾ ਸਿੰਘ ਐਸ ਡੀ ਓ, ਜੁਝਾਰ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ, ਹਰਦੀਪ ਸਿੰਘ ਸੈਂਭੀ, ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਅਮਰਜੀਤ ਸਿੰਘ ਖਾਲਸਾ, ਹਰਿੰਦਰ ਸਿੰਘ, ਜਸਵੰਤ ਸਿੰਘ ਭੱਟੀ, ਮਾਸਟਰ ਮਨਮੋਹਨ ਸਿੰਘ,ਤੇਜਾ ਸਿੰਘ, ਸੁਰਜੀਤ ਸਿੰਘ ਮਹਿਤਪੁਰ, ਬਲਵੀਰ ਸਿੰਘ ਖਾਲਸਾ, ਹਰਜਿੰਦਰ ਸਿੰਘ, ਅਜੀਤ ਸਿੰਘ, ਮਲਕੀਤ ਸਿੰਘ, ਦਲਜੀਤ ਸਿੰਘ, ਗ੍ਰੰਥੀ ਮਨਜੀਤ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਰਜਿੰਦਰ ਪਾਲ ਸਿੰਘ, ਮਨਜੀਤ ਕੌਰ, ਕਰਨਜੀਤ ਸਿੰਘ,ਗੁਰਮੁੱਖ ਸਿੰਘ, ਰੇਸ਼ਮ ਸਿੰਘ, ਸਤਪਾਲ ਸਿੰਘ, ਤੇਜਾ ਸਿੰਘ, ਤਰਸੇਮ ਸਿੰਘ, ਬਲਵੀਰ ਸਿੰਘ ਖਾਲਸਾ, ਮਨਪ੍ਰੀਤ ਸਿੰਘ, ਮਲਕੀਤ ਸਿੰਘ, ਬਲਜੀਤ ਸਿੰਘ ਗੁਰਬੰਸ ਸਿੰਘ, ਸੁਰਜੀਤ ਸਿੰਘ ਐਸ ਡੀ ਓ,ਹਰਿੰਦਰ ਪਾਲ ਸਿੰਘ, ਕਮਲਦੀਪ ਸਿੰਘ ,ਜਸਵਿੰਦਰ ਸਿੰਘ,ਰੁਪਿੰਦਰ ਸਿੰਘ, ਬਲਵੀਰ ਸਿੰਘ ਪਾਬਲਾ, ਤਰਸੇਮ ਸਿੰਘ, ਰੇਸ਼ਮ ਸਿੰਘ,ਹਰਦੀਪ ਸਿੰਘ ਸੈਂਭੀ,ਸਵਰਨ ਸਿੰਘ ਤਰਸੇਮ ਸਿੰਘ, ਤੇਜ਼ਾ ਸਿੰਘ, ਪ੍ਰੀਤਪਾਲ ਸਿੰਘ, ਮਨਿੰਦਰ ਪਾਲ ਸਿੰਘ, ਸਤਨਾਮ ਸਿੰਘ, ਪ੍ਰਤਾਪ ਸਿੰਘ, ਮਨਪ੍ਰੀਤ ਸਿੰਘ, ਰਣਜੀਤ ਸਿੰਘ, ਨਿਰਮਲ ਸਿੰਘ, ਤਰਸੇਮ ਸਿੰਘ ਗਿੱਲ, ਕਸ਼ਮੀਰ ਸਿੰਘ , ਗਿਆਨ ਸਿੰਘ, ਭਗਵਾਨ ਸਿੰਘ ਆਦਿ ਹਾਜ਼ਰ ਸਨ।ਦਵਿੰਦਰ ਕੌਰ, ਬਲਵਿੰਦਰ ਕੌਰ, ਗ੍ਰੰਥੀ ਪਰਮਜੀਤ ਸਿੰਘ,ਅਜੀਤ ਸਿੰਘ ਅਵਤਾਰ ਸਿੰਘ,ਕੁਲਵੀਰ ਸਿੰਘ, ਪਰਮਿੰਦਰ ਸਿੰਘ, ਪ੍ਰਿਤਪਾਲ ਸਿੰਘ ਮਨੀਸ਼ ਸਿੰਘ, ਸਹਿਜਪ੍ਰੀਤ ਸਿੰਘ, ਮਨਜੀਤ ਕੌਰ, ਹਰਸ਼ਦੀਪ ਕੌਰ, ਸਰਬਜੀਤ ਕੌਰ, ਸੁਰਿੰਦਰ ਕੌਰ,ਇਸ਼ਪਾਲ ਸਿੰਘ, ਕੁਲਵਿੰਦਰ ਸਿੰਘ, ਜੋਗਾ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!