ਨਵਾਂਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਨਵਾਂਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਨਵਾਂਸ਼ਹਿਰ 18 ਅਪ੍ਰੈਲ (ਹਰਿੰਦਰ ਸਿੰਘ )ਨਵਾਂਸ਼ਹਿਰ ਦੇ ਮੇਨ ਚੌਕ ਵਿੱਚ ਸ਼ਸ਼ੋਬਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਦੂਸਰੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦਾ 522 ਵਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ।ਜਿਸ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਵਧ ਚੜ੍ਹ ਕੇ ਹਾਜ਼ਰੀ ਭਰੀ। ਇਥੇ ਇਹ ਦੱਸਣਯੋਗ ਹੈ ਕਿ ਗੁਰਦੁਆਰਾ ਅੰਗਦ ਨਗਰ ਵਲੋਂ 8 ਅਪ੍ਰੈਲ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਸਮਾਗਮਾਂ ਦੀ ਲੜੀ ਆਰੰਭੀ ਗਈ ਹੈ।ਇਸੇ ਲੜੀ ਤਹਿਤ ਸ਼ਾਮ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਰਾਤਰੀ ਦੀਵਾਨ ਸਜਾਏ ਗਏ ਜਿਸ ਵਿੱਚ ਗੁਰੂ ਘਰ ਦੇ ਰਾਗੀ ਭਾਈ ਸੁਖਬੀਰ ਸਿੰਘ ਦੇ ਜਥੇ ਨੇ ਨਿਰੋਲ ਗੁਰਬਾਣੀ ਕੀਰਤਨ ਗਾਇਨ ਕੀਤਾ। ਉਪਰੰਤ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਜੈ ਦੀਪ ਸਿੰਘ ਫਗਵਾੜਾ ਵਾਲੇ ਨੇ ਹਾਜ਼ਰ ਸੰਗਤਾਂ ਨੂੰ ਗੁਰੂ ਅੰਗਦ ਦੇਵ ਜੀ ਦੇ ਜੀਵਨ ਨਾਲ ਸਬੰਧਤ ਕਥਾ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਗੁਰੂ ਨਾਨਕ ਦੇਵ ਜੀ ਵਲੋਂ ਚਲਾਏ ਨਿਰਮਲ ਪੰਥ ਤੋਂ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਜਾਏ ਗਏ ਖਾਲਸਾ ਪੰਥ ਤੱਕ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਗੁਰਦੁਆਰਾ ਸਿੰਘ ਸਭਾ ਦੇ ਗ੍ਰੰਥੀ ਮਨਜੀਤ ਸਿੰਘ ਨੇ ਸਮਾਪਤੀ ਦੀ ਅਰਦਾਸ ਕੀਤੀ। ਗੁਰਦੁਆਰਾ ਸ੍ਰੀ ਗੁਰੂ ਅੰਗਦ ਨਗਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਖਾਲਸਾ ਨੇ ਹਾਜ਼ਰ ਪ੍ਰਚਾਰਕ, ਰਾਗੀ ਜਥੇ ਅਤੇ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦਾ ਸਨਮਾਨ ਕੀਤਾ ਗਿਆ।ਮੰਚ ਸੰਚਾਲਨ ਭਾਈ ਰੇਸ਼ਮ ਸਿੰਘ ਨੇ ਕੀਤਾ। ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਮੌਕੇ ਤੇ ਜਰਨੈਲ ਸਿੰਘ ਖਾਲਸਾ, ਜੋਗਾ ਸਿੰਘ ਐਸ ਡੀ ਓ, ਜੁਝਾਰ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ, ਹਰਦੀਪ ਸਿੰਘ ਸੈਂਭੀ, ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਅਮਰਜੀਤ ਸਿੰਘ ਖਾਲਸਾ, ਸੁਖਵਿੰਦਰ ਸਿੰਘ ਥਾਂਦੀ, ਹਰਿੰਦਰ ਸਿੰਘ, ਜਸਵੰਤ ਸਿੰਘ ਭੱਟੀ, ਮਾਸਟਰ ਮਨਮੋਹਨ ਸਿੰਘ,ਤੇਜਾ ਸਿੰਘ, ਸੁਰਜੀਤ ਸਿੰਘ ਮਹਿਤਪੁਰ, ਬਲਵੀਰ ਸਿੰਘ ਖਾਲਸਾ, ਹਰਜਿੰਦਰ ਸਿੰਘ, ਅਜੀਤ ਸਿੰਘ, ਮਲਕੀਤ ਸਿੰਘ, ਦਲਜੀਤ ਸਿੰਘ, ਗ੍ਰੰਥੀ ਮਨਜੀਤ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਰਜਿੰਦਰ ਪਾਲ ਸਿੰਘ, ਮਨਜੀਤ ਕੌਰ, ਕਰਨਜੀਤ ਸਿੰਘ,ਗੁਰਮੁੱਖ ਸਿੰਘ, ਰੇਸ਼ਮ ਸਿੰਘ, ਸਤਪਾਲ ਸਿੰਘ, ਤੇਜਾ ਸਿੰਘ, ਤਰਸੇਮ ਸਿੰਘ, ਬਲਵੀਰ ਸਿੰਘ ਖਾਲਸਾ, ਮਨਪ੍ਰੀਤ ਸਿੰਘ, ਮਲਕੀਤ ਸਿੰਘ,ਹਰਿੰਦਰ ਪਾਲ ਸਿੰਘ, ਕਮਲਦੀਪ ਸਿੰਘ,ਜਸਵਿੰਦਰ ਸਿੰਘ, ਰੁਪਿੰਦਰ ਸਿੰਘ,ਬਲਵੀਰ ਸਿੰਘ ਪਾਬਲਾ, ਤਰਸੇਮ ਸਿੰਘ, ਰੇਸ਼ਮ ਸਿੰਘ,ਹਰਦੀਪ ਸਿੰਘ ਸੈਂਭੀ, ਸਵਰਨ ਸਿੰਘ ਤਰਸੇਮ ਸਿੰਘ, ਤੇਜ਼ਾ ਸਿੰਘ, ਪ੍ਰੀਤਪਾਲ ਸਿੰਘ, ਮਨਿੰਦਰ ਪਾਲ ਸਿੰਘ, ਸਤਨਾਮ ਸਿੰਘ, ਪ੍ਰਤਾਪ ਸਿੰਘ, ਮਨਪ੍ਰੀਤ ਸਿੰਘ, ਰਣਜੀਤ ਸਿੰਘ, ਨਿਰਮਲ ਸਿੰਘ, ਤਰਸੇਮ ਸਿੰਘ ਗਿੱਲ, ਕਸ਼ਮੀਰ ਸਿੰਘ , ਗਿਆਨ ਸਿੰਘ, ਭਗਵਾਨ ਸਿੰਘ,ਇਸ਼ਪਾਲ ਸਿੰਘ, ਕੁਲਵਿੰਦਰ ਸਿੰਘ, ਜੋਗਾ ਸਿੰਘ ਆਦਿ ਤੋਂ ਇਲਾਵਾ ਹੋਰ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!