ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਲੜੀਵਾਰ ਸਮਾਗਮਾਂ ਦੀ ਜਾਹੌ ਜਲਾਲ ਨਾਲ ਹੋਈ ਸੰਪੂਰਨਤਾ ਹਰ ਇਕ ਸਿੱਖ ਦਾ ਰਹਿਤ ਵਿਚ ਪ੍ਰਪੱਕ ਹੋਣਾ ਜ਼ਰੂਰੀ – ਮੁਰੀਦ
ਨਵਾਂਸ਼ਹਿਰ 18 ਅਪ੍ਰੈਲ (ਹਰਿੰਦਰ ਸਿੰਘ)ਨਵਾਂਸ਼ਹਿਰ ਦੇ ਮੁਹੱਲਾ ਗੁਰੂ ਅੰਗਦ ਦੇਵ ਨਗਰ ਵਿਖੇ ਦੂਸਰੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦਾ 522 ਵਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਿਤੀ 8 ਅਪ੍ਰੈਲ ਤੋਂ ਸ਼ੁਰੂ ਕੀਤੇ ਰਾਤਰੀ ਲੜੀਵਾਰ ਸਮਾਗਮਾਂ ਦੀ ਸਮਾਪਤੀ ਬੜੇ ਹੀ ਜਾਹੌ ਜਲਾਲ ਤੇ ਸ਼ਰਧਾ ਭਾਵਨਾ ਨਾਨ ਹੋਈ।ਜਿਸ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਵਧ ਚੜ੍ਹ ਕੇ ਹਾਜ਼ਰੀ ਭਰੀ। ਆਖਰੀ ਲੜੀਵਾਰ ਸਮਾਗਮ ਮੌਕੇ ਸ਼ਾਮ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਰਾਤਰੀ ਦੀਵਾਨ ਸਜਾਏ ਗਏ। ਜਿਸ ਵਿੱਚ ਪਹਿਲਾਂ ਗੁਰੂਦਵਾਰਾ ਪੰਡੋਰਾ ਮੁਹੱਲਾ ਦੇ ਰਾਗੀ ਭਾਈ ਗੁਰਪ੍ਰਤਾਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਤੇ ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਦੇ ਜਥੇ ਨੇ ਕੀਰਤਨ ਦੀ ਹਾਜ਼ਰੀ ਭਰੀ। ਕੀਰਤਨ ਤੋਂ ਬਾਅਦ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਮਨਦੀਪ ਸਿੰਘ ਮੁਰੀਦ ਸੰਗਰੂਰ ਵਾਲੇ ਨੇ ਹਾਜ਼ਰ ਸੰਗਤਾਂ ਨੂੰ ਗੁਰੂ ਅੰਗਦ ਦੇਵ ਜੀ ਦੇ ਜੀਵਨ ਤੇ ਸਿਧਾਂਤਾਂ ਨਾਲ ਸਬੰਧਤ ਕਥਾ ਵਿਚਾਰਾਂ ਦੀ ਸਾਂਝ ਪਾਈ ਤੇ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ।ਗਿਆਨੀ ਮੁਰੀਦ ਨੇ ਆਪਣੇ ਸੁਨੇਹੇ ਵਿੱਚ ਹਰ ਸਿੱਖ ਨੂੰ ਰਹਿਤ ਵਿਚ ਪ੍ਰਪੱਕ ਰਹਿਣ ਤੇ ਜ਼ੋਰ ਦਿੱਤਾ। ਉਨ੍ਹਾਂ ਸਮਾਜਿਕ ਕੁਰੀਤੀਆਂ ਵਿਰੁੱਧ ਆਵਾਜ਼ ਉਠਾਉਣ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ।ਗੁਰਦੁਆਰਾ ਅੰਗਦ ਨਗਰ ਦੇ ਗ੍ਰੰਥੀ ਸਿੰਘ ਨੇ ਸਮਾਪਤੀ ਦੀ ਅਰਦਾਸ ਕੀਤੀ।ਸਾਰੇ ਸਮਾਗਮਾਂ ਦਾ ਮੰੰਚ ਸੰਚਾਲਨ ਭਾਈ ਰੇਸ਼ਮ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਕੀਤਾ।ਗੁਰਦੁਆਰਾ ਸ੍ਰੀ ਗੁਰੂ ਅੰਗਦ ਨਗਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਖਾਲਸਾ ਨੇ ਹਾਜ਼ਰ ਪ੍ਰਚਾਰਕ, ਰਾਗੀ ਜਥਿਆਂ ਅਤੇ ਹਾਜ਼ਰ ਖ਼ਾਸ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ।ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਮੌਕੇ ਤੇ ਜਰਨੈਲ ਸਿੰਘ ਖਾਲਸਾ, ਜੋਗਾ ਸਿੰਘ ਐਸ ਡੀ ਓ, ਜੁਝਾਰ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ, ਹਰਦੀਪ ਸਿੰਘ ਸੈਂਭੀ, ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਅਮਰਜੀਤ ਸਿੰਘ ਖਾਲਸਾ,ਹਰਿੰਦਰ ਸਿੰਘ, ਜਸਵੰਤ ਸਿੰਘ ਭੱਟੀ, ਮਾਸਟਰ ਮਨਮੋਹਨ ਸਿੰਘ,ਤੇਜਾ ਸਿੰਘ, ਸੁਰਜੀਤ ਸਿੰਘ ਮਹਿਤਪੁਰ, ਬਲਵੀਰ ਸਿੰਘ ਖਾਲਸਾ, ਹਰਜਿੰਦਰ ਸਿੰਘ, ਅਜੀਤ ਸਿੰਘ, ਮਲਕੀਤ ਸਿੰਘ, ਦਲਜੀਤ ਸਿੰਘ, ਗ੍ਰੰਥੀ ਮਨਜੀਤ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਰਜਿੰਦਰ ਪਾਲ ਸਿੰਘ, ਮਨਜੀਤ ਕੌਰ, ਕਰਨਜੀਤ ਸਿੰਘ,ਗੁਰਮੁੱਖ ਸਿੰਘ, ਰੇਸ਼ਮ ਸਿੰਘ, ਸਤਪਾਲ ਸਿੰਘ, ਤੇਜਾ ਸਿੰਘ, ਐਸ ਡੀ ਓ ਸੁਰਜੀਤ ਸਿੰਘ,ਤਰਸੇਮ ਸਿੰਘ, ਬਲਵੀਰ ਸਿੰਘ ਖਾਲਸਾ, ਮਨਪ੍ਰੀਤ ਸਿੰਘ, ਮਲਕੀਤ ਸਿੰਘ,ਹਰਿੰਦਰ ਪਾਲ ਸਿੰਘ, ਕਮਲਦੀਪ ਸਿੰਘ,ਜਸਵਿੰਦਰ ਸਿੰਘ, ਰੁਪਿੰਦਰ ਸਿੰਘ,ਬਲਵੀਰ ਸਿੰਘ ਪਾਬਲਾ, ਤਰਸੇਮ ਸਿੰਘ, ਰੇਸ਼ਮ ਸਿੰਘ,ਹਰਦੀਪ ਸਿੰਘ ਸੈਂਭੀ, ਸਵਰਨ ਸਿੰਘ ਤਰਸੇਮ ਸਿੰਘ, ਤੇਜ਼ਾ ਸਿੰਘ, ਪ੍ਰੀਤਪਾਲ ਸਿੰਘ, ਮਨਿੰਦਰ ਪਾਲ ਸਿੰਘ, ਸਤਨਾਮ ਸਿੰਘ, ਪ੍ਰਤਾਪ ਸਿੰਘ, ਮਨਪ੍ਰੀਤ ਸਿੰਘ, ਰਣਜੀਤ ਸਿੰਘ, ਨਿਰਮਲ ਸਿੰਘ, ਤਰਸੇਮ ਸਿੰਘ ਗਿੱਲ, ਕਸ਼ਮੀਰ ਸਿੰਘ , ਗਿਆਨ ਸਿੰਘ, ਹਰਦੀਪ ਸਿੰਘ ਬਾਟਾ,ਭਗਵਾਨ ਸਿੰਘ, ਇਸ਼ਪਾਲ ਸਿੰਘ, ਕੁਲਵਿੰਦਰ ਸਿੰਘ, ਜੋਗਾ ਸਿੰਘ ਆਦਿ ਤੋਂ ਇਲਾਵਾ ਹੋਰ ਸੰਗਤਾਂ ਹਾਜ਼ਰ ਸਨ।





