ਗੁਰਦੁਆਰਾ ਸ੍ਰੀ ਗੁਰੂ ਅੰਗਦ ਨਗਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਕਰਵਾਇਆ
ਨਵਾਂਸ਼ਹਿਰ 19 ਅਪ੍ਰੈਲ (ਹਰਿੰਦਰ ਸਿੰਘ) ਗੁਰਦੁਆਰਾ ਗੁਰੂ ਅੰਗਦ ਨਗਰ ਦੀ ਪ੍ਰਬੰਧਕ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਇਲਾਵਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਹਿਜ ਪਾਠ ਸੰਪੂਰਨਤਾ ਅਤੇ ਅਮ੍ਰਿਤ ਸੰਚਾਰ ਸੇਵਾਵਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਯੋਗ ਅਗਵਾਈ ਹੇਠ ਗੁਰਦੁਆਰਾ ਗੁਰੂ ਅੰਗਦ ਨਗਰ ਵਿਖੇ ਵਿਸ਼ਾਲ ਅੰਮ੍ਰਿਤਸਰ ਚਾਰ ਕਰਵਾਇਆ ਗਿਆ। ਪੰਜਾ ਪਿਆਰਿਆਂ ਵਲੋਂ ਅੰਮ੍ਰਿਤ ਛਕਣ ਵਾਲੇ ਸਿੰਘ ਸਿੰਘਣੀਆਂ ਨੂੰ ਰਹਿਤ ਮਰਿਆਦਾ ਬਾਰੇ ਪ੍ਰਪੱਕ ਕਰਵਾਇਆ ਤੇ ਬਾਣੀ ਬਾਣੇ ਨਾਲ ਜੁੜਨ ਲਈ ਅਪੀਲ ਕੀਤੀ।ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਥੇਦਾਰ ਜਰਨੈਲ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਮੌਕੇ 42 ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕੀਤਾ ਅਤੇ ਅੰਮ੍ਰਿਤ ਛਕਣ ਵਾਲੇ ਸਿੰਘ ਸਿੰਘਣੀਆਂ ਨੂੰ ਕੱਕਾਰਾਂ ਦੀ ਸੇਵਾ ਕੀਤੀ ਗਈ ਉਨ੍ਹਾਂ ਅੰਮ੍ਰਿਤ ਪ੍ਰਾਣੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਅੰਮ੍ਰਿਤ ਛਕਣ ਦਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਤੇ ਸਾਰੇ ਅੰਮ੍ਰਿਤ ਛਕਣ ਵਾਲਿਆਂ ਨੂੰ ਵਧਾਈ ਦਿੱਤੀ।ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ ਤੋਂ ਇਲਾਵਾ ਜੋਗਾ ਸਿੰਘ, ਤੇਜਾ ਸਿੰਘ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ, ਕਰਨਦੀਪ ਸਿੰਘ, ਗ੍ਰੰਥੀ ਸਿੰਘ ਗੁਰਦੁਆਰਾ ਅੰਗਦ ਨਗਰ ਤੋਂ ਇਲਾਵਾ ਅੰਮ੍ਰਿਤ ਅਭਿਲਾਖੀ ਸਿੰਘ ਸਿੰਘਣੀਆਂ ਤੇ ਉਕਤ ਸੁਸਾਇਟੀਆਂ ਦੇ ਮੈਂਬਰ ਆਦਿ ਹਾਜਰ ਸਨ।



