ਨਵਾਂਸ਼ਹਿਰ 20 ਅਪ੍ਰੈਲ (ਹਰਿੰਦਰ ਸਿੰਘ) 12ਵੀ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ 2026 ਵਿੱਚ ਸ਼ਹੀਦ ਭਗਤ ਸਿੰਘ ਨਗਰ ਦੇ ਖਿਡਾਰੀਆਂ ਨੇ ਵੱਖ-ਵੱਖ ਉਮਰ ਵਰਗਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਈ ਮੈਡਲ ਜਿੱਤ ਕੇ ਆਪਣੇ ਜ਼ਿਲ੍ਹੇ ਦਾ ਨਾਮ ਉੱਚਾ ਕੀਤਾ। ਪ੍ਰਿਤਪਾਲ ਸਿੰਘ ਹਵੇਲੀ ਦੀ ਸਰਪ੍ਰਸਤੀ ਹੇਠ ਅਮੋਲ ਪ੍ਰੀਤ ਸਿੰਘ ਦੀ ਅਗਵਾਈ ਵਿੱਚ ਰੂਪਨਗਰ ਵਿਖੇ ਹੋਏ ਇਨ੍ਹਾਂ ਮੁਕਾਬਲਿਆਂ ਵਿੱਚ ਪ੍ਰਭਜੋਤ ਸਿੰਘ ਨੇ 2 ,ਹਰਸ਼ਦੀਪ ਸਿੰਘ, ਗੋਪਾਲ ਸਿੰਘ, ਗੁਰਨੂਰ ਸਿੰਘ, ਮਨ ਮਾਹੀ ਸਿੰਘ , ਹਰਪ੍ਰੀਤ ਸਿੰਘ 7 ਮੈਡਲ ਪ੍ਰਾਪਤ ਕਰਕੇ ਜ਼ਿਲ੍ਹੇ ਲਈ ਮਾਣ ਵਾਲੀ ਉਪਲਬਧੀ ਹਾਸਲ ਕੀਤੀ।ਇਸ ਮੌਕੇ ‘ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਵਿਸ਼ੇਸ਼ ਤੌਰ ‘ਤੇ ਜ਼ਿਲ੍ਹੇ ਦੀ ਟੀਮ ਨਾਲ ਮਿਲਣੀ ਕਰਦੇ ਹੋਏ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਨੇ ਕੋਚ ਸਾਹਿਬਾਨ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਭਵਿੱਖ ਵਿੱਚ ਹੋਰ ਵਧੀਆ ਨਤੀਜੇ ਲਿਆਉਣ ‘ਤੇ ਜ਼ੋਰ ਦਿੱਤਾ।ਇਸ ਦੌਰਾਨ ਗੱਤਕਾ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੇ ਅਧਿਕਾਰੀਆਂ ਅਤੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਨੇ ਖਿਡਾਰੀਆਂ ਦੇ ਪ੍ਰਦਰਸ਼ਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਮਿਹਨਤ ਅਤੇ ਲਗਨ ਨਾਲ ਜ਼ਿਲ੍ਹੇ ਦਾ ਨਾਮ ਰੌਸ਼ਨ ਹੋਇਆ ਹੈ। ਉਨ੍ਹਾਂ ਨੇ ਕੋਚਾਂ ਅਤੇ ਮਾਪਿਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੀ ਰਹਿਨੁਮਾਈ ਅਤੇ ਸਹਿਯੋਗ ਨਾਲ ਖਿਡਾਰੀ ਇਸ ਮਕਾਮ ਤੱਕ ਪਹੁੰਚੇ ਹਨ। ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਦੇ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਅਤੇ ਅਮਰਜੀਤ ਸਿੰਘ ਖਾਲਸਾ ਜੀ ਵੱਲੋਂ ਜੇਤੂ ਖਿਡਾਰੀਆਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਖਿਡਾਰੀ ਇਸੇ ਜਜ਼ਬੇ ਨਾਲ ਮਿਹਨਤ ਕਰਦੇ ਰਹਿਣਗੇ ਅਤੇ ਰਾਜ ਅਤੇ ਰਾਸ਼ਟਰੀ ਪੱਧਰ ‘ਤੇ ਹੋਰ ਵੱਡੀਆਂ ਉਪਲਬਧੀਆਂ ਹਾਸਲ ਕਰਨਗੇ।ਇਸ ਮੌਕੇ ਪ੍ਰਿਤਪਾਲ ਸਿੰਘ ਹਵੇਲੀ ਅਮਰਜੀਤ ਸਿੰਘ ਖਾਲਸਾ, ਸੁਖਵਿੰਦਰ ਸਿੰਘ ਥਾਂਦੀ, ਕਰਮਜੀਤ ਸਿੰਘ ਸੋਢੀ, ਜਸਵਿੰਦਰ ਸਿੰਘ, ਜਤਿੰਦਰ ਸਿੰਘ ਅਮੋਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ ਆਦਿ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ।

