ਥਾਣਾ ਔੜ ਪੁਲਿਸ ਨੇ ਨਸ਼ੀਲੇ ਕੈਪਸੂਲਾਂ ਸਮੇਤ ਇੱਕ ਨੌਜਵਾਨ ਕੀਤਾ ਕਾਬੂ। ਕਾਬੂ ਕੀਤੇ ਗਏ ਦੋਸ਼ੀ ਤੇ ਪਹਿਲਾਂ ਵੀ ਹਨ ਐਨ ਡੀ ਪੀ ਐਸ ਐਕਟ ਤਹਿਤ ਤਿੰਨ ਮਾਮਲੇ ਦਰਜ

ਨਵਾਂਸ਼ਹਿਰ21 ਅਪ੍ਰੈਲ (ਹਰਵਿੰਦਰ ਸਿੰਘ )ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਥਾਣਾ ਔੜ ਦੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇੱਕ ਨੌਜਵਾਨ ਨੂੰ 25 ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਫੜੇ ਗਏ ਨੌਜਵਾਨ ਦੀ ਪਛਾਣ ਕਰਨ ਕੁਮਾਰ ਉਰਫ਼ ਕਾਲੂ ਪੁੱਤਰ ਮੰਗੋਸ਼ ਕੁਮਾਰ, ਵਾਸੀ ਔੜ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆ ਥਾਣਾ ਮੁਖੀ ਸੁਖਪਾਲ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਹੁਸਨ ਲਾਲ ਦੀ ਅਗਵਾਈ ਹੇਠ ਪੁਲਿਸ ਪਾਰਟੀ ਸਰਕਾਰੀ ਗੱਡੀ ਵਿੱਚ ਸਵਾਰ ਹੋ ਕੇ ਸ਼ੱਕੀ ਪੁਰਸ਼ਾਂ ਅਤੇ ਵਾਹਨਾਂ ਦੀ ਚੈਕਿੰਗ ਲਈ ਔੜ ਕਸਬੇ ਤੋਂ ਤਲਾਬ ਵਾਲੀ ਸਾਈਡ ਵੱਲ ਜਾ ਰਹੀ ਸੀ। ਜਦੋਂ ਪੁਲਿਸ ਪਾਰਟੀ ਸ੍ਰੀ ਗੁਰੂ ਨਾਨਕ ਦੇਵ ਜੀ ਪਾਰਕ ਨੇੜੇ ਪਹੁੰਚੀ, ਤਾਂ ਸਾਹਮਣੇ ਤੋਂ ਆ ਰਿਹਾ ਇੱਕ ਨੌਜਵਾਨ ਪੁਲਿਸ ਦੀ ਗੱਡੀ ਦੇਖ ਕੇ ਘਬਰਾ ਗਿਆ। ਉਸ ਨੇ ਆਪਣੇ ਹੱਥ ਵਿੱਚ ਫੜਿਆ ਇੱਕ ਕਾਲੇ ਰੰਗ ਦਾ ਮੋਮੀ ਲਿਫਾਫਾ ਖੇਤਾਂ ਵੱਲ ਸੁੱਟ ਦਿੱਤਾ ਅਤੇ ਤੇਜ਼ ਕਦਮੀਂ ਚੱਲਣ ਲੱਗਾ।ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਨੌਜਵਾਨ ਨੂੰ ਕਾਬੂ ਕੀਤਾ। ਜਦੋਂ ਸੁੱਟੇ ਗਏ ਲਿਫਾਫੇ ਦੀ ਤਲਾਸ਼ੀ ਲਈ ਗਈ, ਤਾਂ ਉਸ ਵਿੱਚੋਂ 25 ਨਸ਼ੀਲੇ ਕੈਪਸੂਲ (Tramadol Hydrochloride) ਬਰਾਮਦ ਹੋਏ। ਹੈਰਾਨੀ ਦੀ ਗੱਲ ਇਹ ਸੀ ਕਿ ਇਨ੍ਹਾਂ ਕੈਪਸੂਲਾਂ ਦੇ ਪੱਤਿਆਂ ਤੋਂ ਬੈਚ ਨੰਬਰ, ਬਣਨ ਦੀ ਮਿਤੀ ਅਤੇ ਮਿਆਦ ਖਤਮ ਹੋਣ ਦੀ ਜਾਣਕਾਰੀ ਮਿਟਾਈ ਹੋਈ ਸੀ। ਦੋਸ਼ੀ ਕੋਲੋਂ ਮੌਕੇ ‘ਤੇ ਕੋਈ ਵੀ ਲਾਇਸੰਸ ਜਾਂ ਡਾਕਟਰੀ ਪਰਚੀ ਨਹੀਂ ਮਿਲੀ। ਕਾਬੂ ਕੀਤੇ ਗਏ ਦੋਸ਼ੀ ਤੇ ਪਹਿਲਾਂ ਵੀ ਹਨ ਐਨਡੀਪੀਐਸ ਐਕਟ ਤਹਿਤ ਤਿੰਨ ਮਾਮਲੇ ਦਰਜਔੜ ਪੁਲਿਸ ਨੇ ਕਰਨ ਕੁਮਾਰ ਉਰਫ਼ ਕਾਲੂ ਵਿਰੁੱਧ ਐਨ ਡੀ ਪੀ ਐਸ ਐਕਟ ਦੀ ਧਾਰਾ 22-61-1985 ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।

Leave a Reply

Your email address will not be published. Required fields are marked *

error: Content is protected !!