ਪੀ.ਏ.ਯੂ.-ਕੇ.ਵੀ.ਕੇ. ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਮੁਹਿੰਮ ਦਾ ਆਯੋਜਨ

ਪੀ.ਏ.ਯੂ.-ਕੇ.ਵੀ.ਕੇ. ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਮੁਹਿੰਮ ਦਾ ਆਯੋਜਨ

ਨਵਾਂਸ਼ਹਿਰ 24 ਅਪ੍ਰੈਲ (ਹਰਿੰਦਰ ਸਿੰਘ)ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਭਾਰਤੀ ਖੇਤੀ ਖੋਜ ਸੰਸਥਾ- ਅਟਾਰੀ, ਜੋਨ-1,ਲੁਧਿਆਣਾ ਦੀ ਅਗਵਾਈ ਹੇਠ, ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਸ਼ਹੀਦ ਭਗਤ ਸਿੰਘ ਨਗਰ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੇ ਅਧਿਕਾਰੀਆਂ ਨਾਲ ਮਿਲਕੇ ਬਲਾਕ ਬਲਾਚੌਰ ਵਿੱਚ 23 ਅਪ੍ਰੈਲ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਇੱਕ ਵਿਸ਼ੇਸ਼ ਮੁਹਿੰਮ ਚਲਾਈ ਅਤੇ ਇਸ ਦੌਰਾਨ ਬਲਾਚੌਰ ਅਤੇ ਨਵਾਂਸ਼ਹਿਰ ਦੀਆਂ ਦਾਣਾ ਮੰਡੀਆਂ ਦਾ ਸਾਂਝਾ ਦੌਰਾ ਵੀ ਕੀਤਾ ਗਿਆ ਤਾਂ ਜੋ ਮੌਸਮ ਦੀ ਤਬਦੀਲੀ ਕਾਰਨ ਕਣਕ ਦੀ ਪੈਦਾਵਾਰ ਅਤੇ ਗੁਣਵੱਤਾ ‘ਤੇ ਪਏ ਪ੍ਰਭਾਵਾਂ ਦਾ ਜਾਇਜ਼ਾ ਲਿਆ ਜਾਸਕੇ।ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਪਰਦੀਪ ਕੁਮਾਰ, ਡਿਪਟੀ ਡਾਇਰੈਕਟਰ, ਕੇ.ਵੀ.ਕੇ.ਲੰਗੜੋਆ ਨੇ ਵੱਧ ਪੈਦਾਵਾਰ ਨੂੰ ਬਰਕਰਾਰ ਰੱਖਣ ਲਈ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਮਿੱਟੀ ਦੀ ਸਿਹਤ ਨੂੰ ਚੰਗਾ ਰੱਖਣ ਲਈ ਜੈਵਿਕ ਖਾਦਾਂ, ਹਰੀ ਖਾਦ ਅਤੇ ਕੰਪੋਜ਼ਟ ਦੀ ਮਹੱਤਤਾ ਬਾਰੇ ਵੀ ਚਰਚਾ ਕੀਤੀ।ਇਸ ਦੌਰਾਨ ਮੈਡਮ ਜਗਮਨਦੀਪ ਕੌਰ (ਏ.ਡੀ.ਓ.) ਬਲਾਚੌਰ ਨੇ ਮਿੱਟੀ ਦੀ ਪਰਖ ਦੇ ਆਧਾਰ ‘ਤੇ ਖਾਦਾਂ ਪਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਸਾਨਾਂ ਨੂੰ ਆਮਦਨ ਵਧਾਉਣ ਅਤੇ ਰੋਜ਼ਾਨਾ ਚੁਣੌਤੀਆਂ ਨੂੰ ਘੱਟ ਕਰਨ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ, ਜਿਵੇਂਕਿ ਸਬਸਿਡੀਆਂ ਅਤੇ ਬੈਂਕ ਵੱਲੋਂ ਘੱਟ ਵਿਆਜ ਦਰ ਤੇ ਉਪਲਬਧ ਕਰਜ਼ਿਆਂ ਬਾਰੇ ਵੀ ਜਾਣਕਾਰੀ ਦਿੱਤੀ। ਕਿਸਾਨਾਂ ਨੇਵਿਗਿਆਨੀਆਂ ਨਾਲ ਸਰਗਰਮੀ ਨਾਲ ਗੱਲਬਾਤ ਕੀਤੀ ਅਤੇ ਮਿੱਟੀ ਦੇ ਪੌਸ਼ਟਿਕ ਤੱਤਾਂ ਦੇ ਪ੍ਰਬੰਧਨ,ਨਵੀਆਂ ਤਕਨੀਕਾਂ ਅਤੇ ਸੁਧਰੀਆਂ ਕਿਸਮਾਂ ਬਾਰੇ ਸਵਾਲ ਪੁੱਛੇ।

Leave a Reply

Your email address will not be published. Required fields are marked *

error: Content is protected !!