ਜੇ.ਐਸ.ਐਫ.ਐਚ.ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਅੱਠਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ

ਪ੍ਰਿੰਸੀਪਲ ਵਲੋਂ ਬੱਚਿਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਨਵਾਂਸ਼ਹਿਰ 25 ਅਪ੍ਰੈਲ (ਹਰਿੰਦਰ ਸਿੰਘ) ਸਥਾਨਕ ਜੇ ਐਸ ਐਫ ਐਂਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦਾ ਸਾਲ 2025-26 ਲਈ ਅੱਠਵੀਂ ਦੀ ਸਲਾਨਾ ਪ੍ਰੀਖਿਆ ਦਾ ਨਤੀਜਾ ਸੌ ਫੀਸਦੀ ਰਿਹਾ ਹੈ ਅਤੇ ਜਮਾਤ ਦੇ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਦਲਜੀਤ ਸਿੰਘ ਬੋਲਾ ਨੇ ਵਿਦਿਆਰਥੀਆਂ ਨੂੰ ਅਤੇ ਉਨ੍ਹਾਂ ਦੇ ਮਾਤਾ ਪਿਤਾ ਸਾਹਿਬਾਨ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੋਰ ਕੜੀ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ। ਪ੍ਰਿੰਸੀਪਲ ਨੇ ਮਾਪਿਆਂ ਦੇ ਰੂ ਬ ਰੂ ਹੁੰਦਿਆਂ ਕਿਹਾ ਕਿ ਅਸੀਂ ਤੁਹਾਡੀ ਸੇਵਾ ਵਿੱਚ ਹਰ ਸਮੇਂ ਹਾਜਰ ਰਹਿੰਦੇ ਹਾਂ ਦੇ ਸਾਡੇ ਵਿੱਚ ਕੋਈ ਕਮੀਂ ਤੁਹਾਨੂੰ ਦਿੱਸਦੀ ਹੈ ਤਾਂ ਉਹ ਬੇਝਿਜਕ ਸਾਨੂੰ ਦੱਸੋ। ਉਨ੍ਹਾਂ ਨੇ ਕਿਹਾ ਸਾਨੂੰ ਆਪਣੇ ਬੱਚਿਆਂ ਤੇ ਬਹੁਤ ਮਾਣ ਹੈ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹਾਂ ਕਿ ਅੱਗੇ ਤੋਂ ਅੱਗੇ ਹੋਰ ਜ਼ਿਆਦਾ ਮਿਹਨਤ ਕਰਦੇ ਹੋਏ ਅੱਗੇ ਵਧਣ। ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰੀਖਿਆ ਵਿੱਚ ਜਮਾਤ ਦੇ ਕੁੱਲ 43 ਵਿਦਿਆਰਥੀ ਸਨ ਜਿਨਾਂ ਵਿੱਚੋਂ 37 ਵਿਦਿਆਰਥੀ ਪਹਿਲੇ ਦਰਜੇ ਤੇ 6 ਵਿਦਿਆਰਥੀ ਦੂਜੇ ਦਰਜੇ ਵਿੱਚ ਪਾਸ ਹੋਏ। ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ।ਪਹਿਲਾਂ, ਦੂਜਾ, ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਿੱਚ ਜਸਮੀਨ ਕੌਰ ਨੇ 85.5% ਅੰਕ ਲੈ ਕੇ ਪਹਿਲਾ ਸਥਾਨ , ਬੇਬੀ ਕੁਮਾਰੀ 82.3 % ਨੇ ਦੂਜਾ ਸਥਾਨ, ਮਾਨਵੀ ਕੁਮਾਰੀ 81.6 % ਨੇ ਤੀਜਾ ਸਥਾਨ ਹਾਸਲ ਕਰਕੇ ਆਪਣੇ ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ। ਪ੍ਰਿੰਸੀਪਲ ਨੇ ਮਾਪਿਆਂ ਨੂੰ ਕਿਹਾ ਅਸੀਂ ਤੁਹਾਡੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਪੜਾਈ ਲਈ ਵਾਧੂ ਸਮਾਂ ਵੀ ਲਗਾਵਾਂਗੇ। ਇਸ ਵਾਧੂ ਸਮੇਂ ਵਿੱਚ ਅਸੀਂ ਵਿਦਿਆਰਥੀਆਂ ਦਾ ਘਰ ਨੂੰ ਦਿੱਤਾ ਕੰਮ ਸਕੂਲ ਵਿੱਚ ਹੀ ਕਰਵਾਵਾਂਗੇ ਤਾਂ ਕਿ ਵਿਦਿਆਰਥੀ ਤੇ ਬੋਝ ਨਾ ਪਾਇਆ ਜਾਵੇ। ਸੋ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਜੇ.ਐਸ.ਐਫ .ਐਂਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਵੱਧ ਚੜ੍ਹ ਕੇ ਦਾਖ਼ਲਾ ਕਰਵਾ। ਪ੍ਰਿੰਸੀਪਲ ਨੇ ਦੱਸਿਆ ਕਿ ਇਸ ਦੇ ਨਾਲ ਹੀ ਨਵਾਂ ਦਾਖ਼ਲਾ ਸ਼ੁਰੂ ਹੈ ਬੱਚਿਆਂ ਨੂੰ ਵੱਧ ਤੋਂ ਵੱਧ ਦਾਖ਼ਲ ਕਰਵਾਓ।ਇਸ ਮੌਕੇ ਪ੍ਰਿੰਸੀਪਲ ਦਲਜੀਤ ਸਿੰਘ ਬੋਲਾ, ਪ੍ਰੇਮ ਸਿੰਘ ਚੇੜਾ, ਹਰਿੰਦਰ ਸਿੰਘ ਬੇਦੀ, ਮਨਜੀਤ ਸਿੰਘ ਡੀ ਪੀ ਈ,ਇੰਦਰਜੀਤ ਮਾਹੀ,ਬਲਜਿੰਦਰ ਸਿੰਘ, ਗੁਰਦੀਪ ਕੌਰ ਭੁੱਲਰ,ਬਲਵੀਰ ਕੌਰ, ਪੂਜਾ, ਪੂਜਾ ਗੰਗੜ੍ਹ, ਕੰਚਨ ਸੋਨੀ, ਸੰਦੀਪ ਕੌਰ ਤੇ ਹਰਮਨਜੋਤ ਆਦਿ ਸ਼ਾਮਿਲ ਸਨ।

Leave a Reply

Your email address will not be published. Required fields are marked *

error: Content is protected !!