ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਵਲੋਂ ਪਿੰਡ ਬੇਗਮਪੁਰ ਵਿਖੇ‘ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਣਕਾਰੀ ਦਿੱਤੀ
ਨਵਾਂਸ਼ਹਿਰ 05 ਮਈ (ਹਰਿੰਦਰ ਸਿੰਘ)ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਭਾਰਤੀ ਖੇਤੀ ਖੋਜ ਸੰਸਥਾ-ਅਟਾਰੀ, ਜੋਨ -1, ਲੁਧਿਆਣਾ ਦੀ ਅਗਵਾਈ ਹੇਠ, ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਵਲੋਂ 5 ਮਈ, ਨੂੰ ਪਿੰਡ ਬੇਗਮਪੁਰ ਵਿਖੇ ‘ਖਾਦਾਂ ਦੀ ਸੰਤੁਲਿਤ ਵਰਤੋਂ ਮੁਹਿੰਮ ਅਧੀਨਜਾਗਰੂਕਤਾ ਕੈਂਪ ਦਾ ਡਾ. ਪ੍ਰਦੀਪ ਕੁਮਾਰ, ਡਿਪਟੀ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਦੀ ਯੋਗ ਅਗਵਾਈਹੇਠ ਆਯੋਜਿਨ ਕੀਤਾ ਗਿਆ ਅਤੇ ਇਸਦਾ ਉਦੇਸ਼ ਕਿਸਾਨ ਭਾਈਚਾਰੇ ਨੂੰ ਮਿੱਟੀ ਪਰਖ ਦੇ ਮਹੱਤਵ ਪ੍ਰਤੀ ਜਾਣੂ ਕਰਵਾਉਣਾਸੀ। ਇਸ ਪ੍ਰੋਗਰਾਮ ਵਿੱਚ 40 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ, ਜੋ ਫਸਲ ਦੀ ਉੱਚੀ ਉਤਪਾਦਕਤਾ ਨੂੰ ਕਾਇਮ ਰੱਖਣ ਲਈ ਸੰਤੁਲਿਤ ਖਾਦਾਂ ਤੋਂ ਇਲਾਵਾ ਸੁਧਰੇ ਬੀਜਾਂ ਦੀ ਵਰਤੋਂ ਵਾਲੀਆਂ ਟਿਕਾਊ ਖੇਤੀ ਤਕਨੀਕਾਂ ਬਾਰੇ ਆਪਣੀ ਸਮਝ ਨੂੰ ਵਧਾਉਣ ਲਈ ਇਕੱਠੇ ਹੋਏ ਸਨ।ਡਾ. ਬਲਜੀਤ ਸਿੰਘ, ਸਹਾਇਕ ਪ੍ਰੋਫੈਸਰ ( ਕੀਟ ਵਿਗਿਆਨ) ਨੇ ਵਾਤਾਵਰਣ- ਅਨੁਕੂਲ ਕੀਟ ਪ੍ਰਬੰਧ ਪ੍ਰਣਾਲੀਆਂ ਰਾਹੀ ਸਾਉਣੀ ਦੀਆਂ ਫਸਲਾਂ ਦੇ ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਵਿਸਥਾਰ ਨਾਲ ਦੱਸਿਆ। ਇਸ ਦੌਰਾਨ ਝੋਨੇ ਦੇ ਮਧਰੇਪਣ ਦੇ ਰੋਗ ਬਾਰੇ ਵੀ ਚਰਚਾ ਕੀਤੀ ਗਈ। ਤਕਨੀਕੀ ਸੈਸ਼ਨਾਂ ਨੂੰ ਜਾਰੀ ਰੱਖਦੇ ਹੋਏ, ਡਾ. ਤੇਜਬੀਰ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਮੌਕੇ ਤੇ ਪਸ਼ੂਆਂ ਦੀਆਂ ਗਰਮੀ ਕਾਰਨ ਹੋਣ ਵਾਲੀਆਂ ਸਮੱਸਿਆਵਾਂ ਬਾਰੇ ਹੱਲਦੱਸੇ ਅਤੇ ਪਸ਼ੂਆਂ ਦੀ ਚੰਗੀ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਵਿਹਾਰਕ ਸੁਝਾਅ ਅਤੇ ਹੱਲ ਪੇਸ਼ ਕੀਤੇ। ਪ੍ਰੋਗਰਾਮ ਸਰਦਾਰ ਅਮਰੀਕ ਸਿੰਘ, ਉੱਘੇ ਕਿਸਾਨ, ਵਾਸੀ ਪਿੰਡ ਬੇਗਮਪੁਰ ਦੁਆਰਾ ਦਿੱਤੇ ਧੰਨਵਾਦ ਦੇ ਨਾਲ ਸਮਾਪਤ ਹੋਇਆ,ਜਿਨ੍ਹਾਂ ਨੇ ਕੈਂਪ ਦੌਰਾਨ ਕਿਸਾਨਾਂ ਦੀ ਡੂੰਘੀ ਦਿਲਚਸਪੀ ਅਤੇ ਉਤਸ਼ਾਹੀ ਸ਼ਮੂਲੀਅਤ ਲਈ ਪ੍ਰਸ਼ੰਸਾ ਕੀਤੀ।ਇਸ ਕੈਂਪ ਨੇ ਨਾ ਸਿਰਫ਼ ਕਿਸਾਨਾਂ ਦੇ ਤਕਨੀਕੀ ਗਿਆਨ ਨੂੰ ਮਜ਼ਬੂਤ ਕੀਤਾ ਸਗੋਂ ਉਨ੍ਹਾਂ ਨੂੰ ਇੱਕ ਸਿਹਤਮੰਦ ਵਾਤਾਵਰਣ, ਬਿਹਤਰ ਮਿੱਟੀ ਦੀ ਸਿਹਤ ਅਤੇ ਇੱਕ ਟਿਕਾਊ ਖੇਤੀਬਾੜੀ ਲਈ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਸੁਧਰੇ ਬੀਜਾਂ ਨੂੰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ।

