ਸ.ਸੀ. ਸੈ. ਸਕੂਲ ਰਟੈਂਡਾ ਵਿਖੇ ਮੈਰਿਟ ਵਿਦਿਆਰਥਣਾਂ ਅਤੇ ਰਾਸ਼ਟਰੀ ਖਿਡਾਰਨ ਦਾ ਵਿਸ਼ੇਸ਼ ਸਨਮਾਨ

ਸ.ਸ ਸ.ਸਕੂਲ ਰਟੈਂਡਾ ਵਿਖੇ ਮੈਰਿਟ ਵਿਦਿਆਰਥਣਾਂ ਅਤੇ ਰਾਸ਼ਟਰੀ ਖਿਡਾਰਨ ਦਾ ਵਿਸ਼ੇਸ਼ ਸਨਮਾਨ

ਨਵਾਂਸ਼ਹਿਰ 05 ਮਈ (ਹਰਿੰਦਰ ਸਿੰਘ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਟੈਂਡਾ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਪੱਧਰ ਦੀ ਮੈਰਿਟ ਸੂਚੀ ਵਿੱਚ ਨਾਮ ਦਰਜ ਕਰਵਾਉਣ ਵਾਲੀਆਂ ਵਿਦਿਆਰਥਣਾਂ ਅਤੇ ਖੇਡਾਂ ਦੇ ਖੇਤਰ ਵਿੱਚ ਸਕੂਲ ਦਾ ਨਾਂ ਰੌਸ਼ਨ ਕਰਨ ਵਾਲੀ ਖਿਡਾਰਨ ਦਾ ਉੱਚ ਅਧਿਕਾਰੀਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆਅਕਾਦਮਿਕ ਅਤੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਸਕੂਲ ਇੰਚਾਰਜ ਸ੍ਰੀਮਤੀ ਰੇਖਾ ਭੱਲਾ ਨੇ ਸਕੂਲ ਦੀ ਪ੍ਰਗਤੀ ਰਿਪੋਰਟ ਪੇਸ਼ ਕਰਦਿਆਂ ਦੱਸਿਆ ਕਿ ਗੁਰਕੀਤ ਕੌਰ ਸਪੁੱਤਰੀ ਗੁਰਦੀਪ ਸਿੰਘ ਨੇ ਅੱਠਵੀਂ ਜਮਾਤ ਵਿੱਚੋਂ ਪੰਜਾਬ ਭਰ ਵਿੱਚੋਂ 13ਵਾਂ ਸਥਾਨ ਹਾਸਲ ਕੀਤਾ ਅਵਨੀਤ ਕੌਰ ਸਪੁੱਤਰੀ ਸਵ. ਗੁਰਨਾਮ ਸਿੰਘ ਨੇ ਸੂਬਾ ਪੱਧਰੀ ਮੈਰਿਟ ਵਿੱਚ 16ਵਾਂ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਡੋਲੀ ਸਪੁੱਤਰੀ ਜਗਦੇਵ ਕੁਮਾਰ ਜੋ ਕਿ ਤਿੰਨ ਵਾਰ ਦੀ ਨੈਸ਼ਨਲ ਚੈਂਪੀਅਨ ਰਹਿ ਚੁੱਕੀ ਹੈ, ਦੀਆਂ ਖੇਡ ਪ੍ਰਾਪਤੀਆਂ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ ਗਈ। ਉੱਚ ਅਧਿਕਾਰੀਆਂ ਵੱਲੋਂ ਮਾਰਗਦਰਸ਼ਨ ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਲਖਬੀਰ ਸਿੰਘ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸ੍ਰੀ ਸਤਨਾਮ ਸਿੰਘ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ ਕਰਨ ਅਤੇ ਸਿੱਖਿਆ ਰਾਹੀਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਪ੍ਰੇਰਿਤ ਕੀਤਾਸਹਿਯੋਗ ਅਤੇ ਸਨਮਾਨਸਮਾਗਮ ਦੌਰਾਨ ਜਿੱਥੇ ਅਧਿਆਪਕਾਂ ਨੇ ਆਪਣੀ ਨੇਕ ਕਮਾਈ ਵਿੱਚੋਂ ਹੋਣਹਾਰ ਬੱਚਿਆਂ ਨੂੰ 5100-5100 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ, ਉੱਥੇ ਹੀ ਸਕੂਲ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਵਾਲੀ ਐਸ.ਐਮ.ਸੀ. ਕਮੇਟੀ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਦਾ ਵੀ ਸਨਮਾਨ ਕੀਤਾ ਗਿਆ ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ ਅਤੇ ਰਟੈਂਡਾ ਸਕੂਲ ਦਾ ਸਮੂਹ ਸਟਾਫ ਵਿਸ਼ੇਸ਼ ਤੌਰ ‘ਤੇ ਮੌਜੂਦ ਸੀ।ਸਮਾਗਮ ਦੇ ਅਖੀਰ ਵਿੱਚ ਯਾਦਗਾਰ ਵਜੋਂ ਸਕੂਲ ਕੈਂਪਸ ਵਿੱਚ ਪੌਦਾ ਲਗਾਇਆ ਗਿਆ ਸਟੇਜ ਸੰਚਾਲਨ ਦੀ ਭੂਮਿਕਾ ਸ੍ਰੀ ਸੁਖਵਿੰਦਰ ਕੁਮਾਰ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਈ ਬੱਚਿਆਂ ਦੇ ਚਿਹਰਿਆਂ ‘ਤੇ ਖੁਸ਼ੀ ਦੇਖਣ ਨੂੰ ਮਿਲੀ ਅਤੇ ਉਨ੍ਹਾਂ ਨੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਦਾ ਅਹਿਦ ਲਿਆ।

Leave a Reply

Your email address will not be published. Required fields are marked *

error: Content is protected !!