ਕੇ. ਵੀ. ਕੇ. ਲੰਗੜੋਆ ਵਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਦੀ ਮੁਹਿੰਮ ਤਹਿਤ ਪਿੰਡ ਸਾਹਦੜਾ ਵਿਖੇ ਜਾਗਰੂਕਤਾ ਕੈਂਪ ਲਗਾਇਆ
ਨਵਾਂਸ਼ਹਿਰ 06 ਮਈ (ਹਰਿੰਦਰ ਸਿੰਘ) ਪੀ.ਏ.ਯੂ. ਕੇ.ਵੀ.ਕੇ. ਲੰਗੜੋਆ ਜਿਲ੍ਹਾ ਐਸ. ਬੀ. ਐਸ. ਨਗਰ ਦੇ ਵਿਗਿਆਨੀਆਂ ਨੇ ਪਿੰਡ ਸ਼ਾਹਦੜਾ, ਬਲਾਕ ਸੜੋਆ ਵਿਖੇ 06 ਮਈ ਦਿਨ ਬੁੱਧਵਾਰ ਨੂੰ ‘ਖਾਦਾਂ ਦੀ ਸੰਤੁਲਿਤ ਵਰਤੋਂ ਮੁਹਿੰਮ ਅਧੀਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ। ਇਸ ਕੈਂਪ ਦੇ ਦੌਰਾਨ ਡਾਕਟਰ ਬਲਜੀਤ ਸਿੰਘ ਨੇ ਮਿੱਟੀ ਪਰਖ ਕਰਵਾਉਣ ਤੇ ਜ਼ੋਰ ਦਿੱਤਾ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਬਾਰੇ ਜਾਣਕਾਰੀ ਦਿੱਤੀ। ਇਸਦੇ ਨਾਲ ਹੀ ਝੋਨੇ ਦੇ ਮਧਰੇਪਣ ਦੇ ਰੋਗ ਬਾਰੇ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਡਾ ਤੇਜਵੀਰ ਸਿੰਘ ਵੀ ਮੌਕੇ ਤੇ ਮੌਜੂਦ ਸਨ ਜਿਨਾਂ ਨੇ ਆਏ ਹੋਏ ਕਿਸਾਨਾਂ ਦੇ ਪਸ਼ੂਆਂ ਨਾਲ ਸੰਬੰਧਿਤ ਸਮੱਸਿਆਵਾਂ ਦਾ ਹੱਲ ਦੱਸਿਆ। ਇਸ ਤੋਂ ਇਲਾਵਾ ਕੇ. ਵੀ. ਕੇ. ਵਿਖੇ ਉਪਲੱਭਦ ਸਾਉਣੀ ਰੁੱਤ ਦੇ ਸੁਧਰੇ ਬੀਜਾਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਪੀ. ਏ. ਯੂ. ਦੇ ਸੁਧਰੇ ਬੀਜਾਂ ਦੀ ਵਰਤੋਂ ਕਰਕੇ ਵੱਧ ਝਾੜ ਲੈਣ ਬਾਰੇ ਜ਼ੋਰ ਦਿੱਤਾ ਗਿਆ।


