ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਬੰਗਾ ਹਲਕੇ ਅੰਦਰ ਜਾਗਰੂਕਤਾ ਅਭਿਆਨ ਸ਼ੁਰੂ: ਵਿਧਾਇਕ ਸੁਖਵਿੰਦਰ ਸੁੱਖੀ/ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ-ਪਿੰਡ ਜਾਣਗੇ ਈ – ਰਿਕਸ਼ਾ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਬੰਗਾ ਹਲਕੇ ਅੰਦਰ ਜਾਗਰੂਕਤਾ ਅਭਿਆਨ ਸ਼ੁਰੂ: ਵਿਧਾਇਕ ਸੁਖਵਿੰਦਰ ਸੁਖੀ**ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ-ਪਿੰਡ ਜਾਣਗੇ ਈ-ਰਿਕਸ਼ਾ

ਬੰਗਾ/ਸ਼ਹੀਦ ਭਗਤ ਸਿੰਘ ਨਗਰ, 8 ਮਈ- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬੰਗਾ ਹਲਕੇ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁਖੀ ਨੇ ਅੱਜ ਹਲਕੇ ਵਿੱਚ ਵਿਸ਼ੇਸ਼ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਤਹਿਤ ਈ-ਰਿਕਸ਼ਾ ਰਾਹੀਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ।ਵਿਧਾਇਕ ਸੁਖਵਿੰਦਰ ਸੁਖੀ ਨੇ ਬੰਗਾ ਵਿਖੇ ਈ-ਰਿਕਸ਼ਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਨ੍ਹਾਂ ਈ-ਰਿਕਸ਼ਾ ‘ਤੇ ਨਸ਼ਾ ਵਿਰੋਧੀ ਸੰਦੇਸ਼, ਸਿਹਤ ਵਿਭਾਗ ਦਾ ਹੈਲਪਲਾਈਨ ਨੰਬਰ ਅਤੇ ਨਸ਼ਾ ਛੁਡਾਊ ਕੇਂਦਰਾਂ ਦੀ ਜਾਣਕਾਰੀ ਵਾਲੇ ਪੋਸਟਰ ਵੰਡੇ ਜਾਣਗੇ ਅਤੇ ਲਾਊਡ ਸਪੀਕਰ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸੁਖੀ ਨੇ ਕਿਹਾ ਕਿ ਨਸ਼ਾ ਸਾਡੀ ਨੌਜਵਾਨ ਪੀੜ੍ਹੀ ਨੂੰ ਖੋਖਲਾ ਕਰ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ। ਇਸੇ ਲਈ ਬੰਗਾ ਹਲਕੇ ਦੇ ਹਰ ਪਿੰਡ ਤੱਕ ਇਹ ਸੰਦੇਸ਼ ਪਹੁੰਚਾਇਆ ਜਾਵੇਗਾ ਕਿ ਨਸ਼ਾ ਛੱਡੋ, ਜ਼ਿੰਦਗੀ ਚੁਣੋ।ਉਨ੍ਹਾਂ ਦੱਸਿਆ ਕਿ ਈ-ਰਿਕਸ਼ਾ ਰਾਹੀਂ ਪਿੰਡਾਂ ਦੀਆਂ ਗਲੀਆਂ, ਸਕੂਲਾਂ, ਕਾਲਜਾਂ ਅਤੇ ਭੀੜ-ਭਾੜ ਵਾਲੇ ਬਾਜ਼ਾਰਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਨਾਲ ਹੀ ਪੰਚਾਇਤਾਂ, ਕਲੱਬਾਂ, ਮਹਿਲਾ ਮੰਡਲਾਂ ਅਤੇ ਧਾਰਮਿਕ ਸੰਸਥਾਵਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ। ਜਿਹੜੇ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸ ਗਏ ਹਨ, ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਤੱਕ ਪਹੁੰਚ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।ਵਿਧਾਇਕ ਨੇ ਅੱਗੇ ਕਿਹਾ ਕਿ ਨਸ਼ਾ ਤਸਕਰਾਂ ਦੀ ਸੂਚਨਾ ਦੇਣ ਵਾਲਿਆਂ ਦਾ ਨਾਮ ਗੁਪਤ ਰੱਖਿਆ ਜਾਵੇਗਾ। ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਬਿਨਾਂ ਕਿਸੇ ਦਬਾਅ ਤੋਂ ਕਾਰਵਾਈ ਕੀਤੀ ਜਾਵੇ।ਇਸ ਮੌਕੇ ਸੇਠੀ ਉਧਾਨਵਾਲ ਜ਼ਿਲ੍ਹਾ ਇੰਚਾਰਜ ਐਨ.ਐਮ.ਐਮ, ਸੋਹਨ ਲਾਲ ਟਾਂਡਾ ਬਲਾਕ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਪਵਨ ਸਿੱਧੂ ਹਲਕਾ ਸੰਗਠਨ ਇੰਚਾਰਜ ਅਤੇ ਲੋਕ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!