ਪੀ ਐਮ ਸ੍ਰੀ ਲੰਗੜੋਆ ਸਕੂਲ ਦਾ ਦਸਵੀਂ ਜਮਾਤ ਦਾ ਬੋਰਡ ਦਾ ਨਤੀਜਾ ਰਿਹਾ ਸ਼ਾਨਦਾਰ

ਲੰਗੜੋਆ ਸਕੂਲ ਦਾ ਦਸਵੀਂ ਜਮਾਤ ਦਾ ਬੋਰਡ ਦਾ ਨਤੀਜਾ ਰਿਹਾ ਸ਼ਾਨਦਾਰ

ਨਵਾਂਸ਼ਹਿਰ 12 ਮਈ (ਹਰਿੰਦਰ ਸਿੰਘ) ਹਾਲ ਹੀ ਵਿਚ ਐਲਾਨੇ ਦਸਵੀਂ ਜਮਾਤ ਦੇ ਬੋਰਡ ਦੇ ਨਤੀਜੇ ਵਿਚ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦਾ ਸਲਾਨਾ ਨਤੀਜਾ ਸ਼ਾਨਦਾਰ ਰਿਹਾ ਹੈ। ਸਕੂਲ ਦੇ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਸਟੇਟ ਐਵਾਰਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਦਸਵੀਂ ਏ ਜਮਾਤ ਵਿਚ ਕੁੱਲ 74 ਵਿਦਿਆਰਥੀ ਇਮਤਿਹਾਨ ਵਿੱਚ ਬੈਠੇ ਸਨ ਅਤੇ 74 ਹੀ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ। ਸੈਕਸ਼ਨ ਅਨੁਸਾਰ ਪਹਿਲੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਿੱਚ ਗੁਰਸਿਮਰਨ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 589/650 ਅੰਕਾਂ ਨਾਲ ਪਹਿਲਾ ਸਥਾਨ, ਮਨਪ੍ਰੀਤ ਕੌਰ ਪੁੱਤਰੀ ਸੁਰਜੀਤ ਸਿੰਘ ਨੇ 566/650 ਅੰਕਾਂ ਨਾਲ ਦੂਸਰਾ ਸਥਾਨ ਅਤੇ ਨਿਤਾਸ਼ਾ ਰਾਣੀ ਪੁੱਤਰੀ ਜਸਵਿੰਦਰ ਪਾਲ ਨੇ 500/650 ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ। ਦਸਵੀਂ ਬੀ ਸੈਕਸ਼ਨ ਦੀ ਤਾਨੀਆ ਪੁਤਰੀ ਸਰਬਜੀਤ ਕੁਮਾਰ ਨੇ 438/650 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਦਿਸ਼ਾਂਤ ਉਪਲ ਪੁੱਤਰ ਰੇਸ਼ਮ ਲਾਲ ਨੇ 415/650 ਅੰਕਾਂ ਨਾਲ ਦੂਜਾ ਸਥਾਨ ਅਤੇ ਅੰਜਲੀ ਪੁਤਰੀ ਹਰਬੰਸ ਲਾਲ,ਪਿੰਕੀ ਪੁਤਰੀ ਲਟਕਨ ਦੋਵਾਂ ਵਿਦਿਆਰਥਣਾਂ ਨੇ 415/650 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ।ਇਸ ਤੋਂ ਇਲਾਵਾ ਬਾਕੀ ਸਾਰੇ ਵਿਦਿਆਰਥੀ ਵੀ ਚੰਗੇ ਨੰਬਰਾਂ ਨਾਲ ਪਾਸ ਹੋਏ ਹਨ। ਪ੍ਰਿੰਸੀਪਲ ਤੇ ਸਮੂਹ ਸਟਾਫ ਮੈਂਬਰਾਂ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬਾਕੀ ਸਾਰੇ ਪਾਸ ਹੋਏ ਬੱਚਿਆਂ ਨੂੰ ਹੋਰ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਬੱਚਿਆਂ ਨੂੰ ਕਿਹਾ ਕਿ ਸਖਤ ਮਿਹਨਤ ਸਾਨੂੰ ਆਪਣੀ ਮੰਜ਼ਿਲ ਵੱਲ ਵਧਣ ਲਈ ਮਦਦ ਕਰਦੀ ਹੈ।ਇਸ ਲਈ ਸਾਨੂੰ ਆਪਣੇ ਦ੍ਰਿੜ ਇਰਾਦੇ ਨਾਲ ਮਿਹਨਤ ਕਰਨ ਲਈ ਕੋਸ਼ਿਸ਼ ਕਰਦੇ ਰਹਿਣਾ ਚਾਹੀਦਾ ਹੈ। ਅਖੀਰ ਵਿੱਚ ਪ੍ਰਿੰਸੀਪਲ ਤੇ ਸਮੂਹ ਸਟਾਫ ਵਲੋਂ ਪਾਸ ਪ੍ਰੀਖਿਆਰਥੀਆਂ ਨੂੰ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Leave a Reply

Your email address will not be published. Required fields are marked *

error: Content is protected !!