ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਵੱਲੋਂ 17 ਮਈ ਨੂੰ ਗੰਭੀਰ ਪੁਰ ਵਿਖੇ ਸਿੱਖਿਆ ਮੰਤਰੀ ਦੇ ਘਰ ਅੱਗੇ ਲਗਾਇਆ ਜਾਵੇਗਾ ਸੰਕੇਤਕ ਧਰਨਾ
ਨਵਾਂਸ਼ਹਿਰ 15 ਮਈ, (ਹਰਿੰਦਰ ਸਿੰਘ)1 ਮਈ 2026 ਨੂੰ ਮਜ਼ਦੂਰ ਦਿਵਸ਼ ਤੇ ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਵੱਲੋ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਪਤਵੰਤ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ। ਜਿਸ ਵਿੱਚ ਸੂਬਾ ਜਨਰਲ ਸਕੱਤਰ ਪੰਕਜ ਸਪਰਾ, ਸੂਬਾ ਵਿੱਤ ਸਕੱਤਰ ਸੁਖਮੰਦਰ ਸਿੰਘ ਮੋਗਾ, ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸਲਾਬਤਪੁਰਾ, ਸੂਬਾ ਸੀਨੀਅਰ ਮੀਤ ਪ੍ਰਧਾਨ ਦਿਲਪ੍ਰੀਤ ਸਿੰਘ ਭਿੰਡਰ, ਸੂਬਾ ਮੀਤ ਪ੍ਰਧਾਨ ਯੋਗੇਸ਼ ਕੌੜਾ,ਸੂਬਾ ਜਥੇਬੰਦਕ ਸਕੱਤਰ ਜਤਿੰਦਰ ਸਿੰਘ ਭੰਗੂ, ਸੂਬਾ ਪ੍ਰੈਸ ਸਕੱਤਰ ਪਰਮਜੀਤ ਕੁਮਾਰ, ਜਥੇਬੰਦੀ ਦੇ ਸੂਬਾਈ ਮੁੱਖ ਬੁਲਾਰੇ ਹਰਜੀਤ ਸਿੰਘ ਬਰਾੜ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਐਸ. ਐਲ. ਏ. ਕਰਮਚਾਰੀਆਂ ਦੀ ਮਿਤੀ ਦਸੰਬਰ 2011 ਤੋਂ ਸਾਲ 2018 ਦੇ ਨਾਨ – ਟੀਚਿੰਗ ਸਿਵਲ ਸਰਵਿਸਿਜ਼ ਰੂਲਾਂ ਤੋਂ ਤੱਕ ਅਤੇ ਜੁਲਾਈ 2020 ਦੇ ਰੂਲਾਂ ਤੋਂ ਪਹਿਲਾਂ ਦੀ ਟੁੱਟੀ ਹੋਈ ਪੇ ਪੈਰਿਟੀ ਬਹਾਲ ਕਰਾਉਣ ਤੇ ਪੂਰੇ ਜ਼ੋਰ ਨਾਲ ਗੱਲ ਕੀਤੀ। ਆਗੂ ਸਹਿਬਾਨਾਂ ਨੇ ਕਿਹਾ ਕਿ ਇਸ ਪੈਰਿਟੀ ਨੂੰ ਉਸ ਸਮੇਂ ਦੀ ਸਰਕਾਰ ਨੇ ਨਾਨ ਟੀਚਿੰਗ ਕਰਮਚਾਰੀਆਂ ਵਿਚ ਪਾੜ ਪਾਉਣ ਲਈ ਜਾਣਬੁੱਝ ਕੇ ਤੋੜਿਆ ਗਿਆ ਸੀ ਜਿਸ ਨਾਲ ਹਰੇਕ ਐਸ.ਐਲ.ਏ. ਕਰਮਚਾਰੀ ਆਪਣੇ ਬਰਾਬਰਤਾ ਦੇ ਕੇਡਰਾਂ ਨਾਲੋਂ ਹਰ ਮਹੀਨੇ 43% ਘਾਟੇ ਦਾ ਸ਼ਿਕਾਰ ਹੋ ਰਿਹਾ ਹੈ ਅਤੇ ਨਿਗੂਣੇ ਭੱਤੇ ਤੇ ਕੰਮ ਕਰਨ ਲਈ ਮਜਬੂਰ ਹੋ ਰਿਹਾ ਹੈ ਜਿਸ ਦਾ ਸਮੁੱਚੇ ਐਸਐਲਏ ਕਰਮਚਾਰੀਆਂ ਵਿਚ ਬਹੁਤ ਰੋਸ ਹੈ ਆਪਣੀ ਇਸ ਟੁੱਟੀ ਹੋਈ ਪੇ ਪੈਰਿਟੀ ਨੂੰ ਬਹਾਲ ਕਰਵਾਉਣ ਲਈ ਅਤੇ ਐਸ ਐਲ ਏ ਦੀ ਪੋਸਟ ਦਾ ਨਾਮ ਸੀਨੀਅਰ ਲੈਬਾਰਟਰੀ ਅਟੈਂਡਟ ਤੋਂ ਸੀਨੀਅਰ ਲੈਬਾਰਟਰੀ ਅਸਿਸਟੈਂਟ ਕਰਨ ਵਾਲੀ ਮੰਗ ਵਾਲੀ ਮੰਗ ਜਿਸ ਦਾ ਵਿਭਾਗ ਅਤੇ ਸਰਕਾਰ ਤੇ ਕੋਈ ਵਾਧੂ ਬੋਝ ਵੀ ਨਹੀਂ ਪੈਂਦਾ ਜੋ ਪਹਿਲਾਂ ਅਕਾਲੀ ਦਲ ਦੀ ਸਰਕਾਰ ਵੇਲੇ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਵੱਲੋਂ ਮੰਨ ਲਈ ਗਈ ਸੀ ਜਿਸ ਦਾ ਨੋਟੀਫਿਕੇਸ਼ਨ ਵੀ ਜਾਰੀ ਕਰਕੇ ਡਿਪਾਰਮੈਟ ਵੱਲੋਂ ਫਿਰ ਰੱਦ ਕਰ ਦਿੱਤਾ ਗਿਆ ਸੀ, ਉਸ ਸਮੇਂ ਤੋਂ ਲੈਕੇ ਅੱਜ ਤੱਕ ਜਥੇਬੰਦੀ ਹਮੇਸ਼ਾ ਆਪਣੀ ਇਸ ਮੰਗ ਨੂੰ ਲੈਕੇ ਸਰਕਾਰ ਨੂੰ ਘੇਰਦੀ ਰਹੀ ਹੈ ਪਰ ਬਹੁਤ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸਾਡੀ ਕੋਈ ਸਾਰ ਨਹੀਂ ਲਈ ਪੂਰੇ ਚਾਰ ਸਾਲ ਬੀਤਣ ਦੇ ਬਾਵਜੂਦ ਇਕ ਵੀ ਮੀਟਿੰਗ ਸਾਡੀ ਜਥੇਬੰਦੀ ਨਾਲ ਨਹੀਂ ਕੀਤੀ ਗਈ ਜਦੋਂ ਕਿ ਸਮੇਂ-ਸਮੇਂ ਤੇ ਜਥੇਬੰਦੀ ਵੱਲੋਂ ਸੋਸ਼ਲ ਮੀਡੀਆ ਰਾਹੀਂ,ਡਾਕ ਰਾਹੀਂ, ਪਰਸਨਲ ਤੌਰ ਤੇ ਦਫ਼ਤਰਾਂ ਵਿਚ ਪਹੁੰਚ ਕੇ ਮੀਟਿੰਗ ਲਈ ਸਮਾਂ ਮੰਗਿਆ ਗਿਆ ਪਰ ਨਾ ਹੀ ਸਮਾਂ ਮਿਲਿਆ ਨਾਂ ਹੀ ਕੋਈ ਹੱਲ ਹੋਇਆ। ਸਗੋਂ ਮਾਨ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਹੀ ਸਾਹਮਣੇ ਆਇਆ ਹੈ। ਜਥੇਬੰਦੀ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਮਨਵਾਉਣ ਲਈ ਪੰਜਾਬ ਸਰਕਾਰ ਨੂੰ ਆਪਣੇ ਸੰਘਰਸ਼ ਰਾਹੀਂ ਘੇਰਨ ਲਈ 17 ਮਈ ਦਿਨ ਐਤਵਾਰ ਨੂੰ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਘਰ ਅੱਗੇ ਵਿਸ਼ਾਲ ਇਕੱਠ ਕਰਕੇ ਸੰਕੇਤਕ ਧਰਨਾ ਲਗਾਇਆ ਜਾਵੇਗਾ। ਜਿਸ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਐਸ ਐਲ ਏ ਕਰਮਚਾਰੀ ਇਸ ਸੰਘਰਸ਼ ਦਾ ਹਿੱਸਾ ਬਣਨਗੇ । ਸੂਬਾ ਕਮੇਟੀ ਮੈਂਬਰ ਗੁਰਵਿੰਦਰ ਸਿੰਘ ਸੰਧੂ ਨੇ ਐਸ ਐਸ ਏ ਕਰਮਚਾਰੀਆਂ ਨੂੰ ਉਨ੍ਹਾਂ ਦੀ ਵਿਦਿਅਕ ਯੋਗਤਾ ਦੇ ਆਧਾਰ ਤੇ ਵੱਖ-ਵੱਖ ਪੋਸਟਾਂ ਤੇ ਪ੍ਰਮੋਸ਼ਨ ਦੇਣ, ਨਾਨ-ਟੀਚਿੰਗ ਕਰਮਚਾਰੀਆਂ ਦਾ ਪ੍ਰਮੋਸ਼ਨ ਕੋਟਾ ਵਧਾਉਣ, ਟੈੱਟ ਪਾਸ ਨਾਨ-ਟੀਚਿੰਗ ਕਰਮਚਾਰੀਆਂ ਜੋ ਮਾਸਟਰ ਕਾਡਰ ਵਿੱਚ ਪ੍ਰਮੋਟ ਹੋਏ ਹਨ ਉਨ੍ਹਾਂ ਨੂੰ ਜਲਦੀ ਸਟੇਸ਼ਨ ਚਾਇਸ ਕਰਵਾਉਣ, ਐਸ ਐਲ ਏ ਕਰਮਚਾਰੀਆਂ ਦੀ ਵਿਦਿਅਕ ਯੋਗਤਾ ਵਿਚ ਵਾਧਾ ਕਰਨ ਸਬੰਧੀ, ਐਸ ਐਲ ਏ ਕਰਮਚਾਰੀਆਂ ਦੀਆਂ ਬੇ ਫਜ਼ੂਲ ਲੱਗੀਆਂ ਡਿਊਟੀਆਂ ਨੂੰ ਕੱਟ ਕੇ ਸਿਰਫ਼ ਜੋਬ ਪ੍ਰੋਫਾਈਲ ਅਨੁਸਾਰ ਕੰਮ ਲੈਣ ਬਾਰੇ ਗੱਲ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਅੰਮ੍ਰਿਤਸਰ, ਜਿਲਾ ਪ੍ਰਧਾਨ ਸਰਬਜੀਤ ਸਿੰਘ ਗੁਰਦਾਸਪੁਰ, ਜ਼ਿਲ੍ਹਾ ਪ੍ਰਧਾਨ ਪਰਦੀਪ ਕੁਮਾਰ ਤਰਨਤਾਰਨ, ਜ਼ਿਲ੍ਹਾ ਪ੍ਰਧਾਨ ਅਨਿਲ ਕੁਮਾਰ ਜਲੰਧਰ , ਜ਼ਿਲ੍ਹਾ ਪ੍ਰਧਾਨ ਵਿਕਾਸ ਅਗਰਵਾਲ ਤੋਂ ਇਲਾਵਾ ਦਲਬੀਰ ਸਿੰਘ, ਦਲਜੀਤ ਸਿੰਘ, ਹਰਿੰਦਰ ਸਿੰਘ, ਸੁਰਿੰਦਰ ਪਾਲ, ਸ਼ੈਲੀ ਮਾਨ, ਸੰਜੀਵ ਕੁਮਾਰ ਰੁਪਿੰਦਰ, ਨਵਦੀਪ ਕੌਰ, ਸੁਮੀਤ ਸੋਢੀ, ਹਰਿੰਦਰ ਸਿੰਘ, ਹਿਮਾਂਸ਼ੂ ਸੋਬਤੀ, ਨਵਦੀਪ ਕੌਰ, ਅਮਨਦੀਪ ਕੌਰ, ਪ੍ਰਦੀਪ ਕੌਰ, ਜਤਿੰਦਰ ਵਾਲੀਆਂ, ਦਵਿੰਦਰ ਕੌਰ, ਹਰਪ੍ਰੀਤ ਸਿੰਘ,ਮੀਨਾ ਕੁਮਾਰੀ ਆਦਿ ਹਾਜ਼ਰ ਸਨ।

