ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ 20 ਅਪ੍ਰੈਲ ਨੂੰ ਸਿਖਿਆ ਮੰਤਰੀ ਨਾਲ ਕਰੇਗੀ ਆਪਣੀਆਂ ਮੰਗਾਂ ਸਬੰਧੀ ਚਰਚਾ

ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ 20 ਅਪ੍ਰੈਲ ਨੂੰ ਸਿਖਿਆ ਮੰਤਰੀ ਨਾਲ ਕਰੇਗੀ ਆਪਣੀਆਂ ਮੰਗਾਂ ਸਬੰਧੀ ਚਰਚਾ

ਨਵਾਂਸ਼ਹਿਰ 18 ਮਈ (ਹਰਿੰਦਰ ਸਿੰਘ)ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ ਯੂਨੀਅਨ ਦੇ ਸੂਬਾ ਪ੍ਰਧਾਨ ਪਤਵੰਤ ਸਿੰਘ ਨੇ ਦੱਸਿਆ ਕਿ ਜਥੇਬੰਦੀ ਨੂੰ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਵੱਲੋਂ 20 ਅਪ੍ਰੈਲ ਨੂੰ ਪੰਜਾਬ ਸਿਵਲ ਸਕੱਤਰ ਚੰਡੀਗੜ੍ਹ ਵਿਖੇ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ ਪਤਵੰਤ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਮੌਜੂਦ ਸੂਬਾ ਵਿਤ ਸਕੱਤਰ ਸੁਖਮੰਦਰ ਸਿੰਘ ਮੋਗਾ, ਸੂਬਾ ਜਨਰਲ ਸਕੱਤਰ ਪੰਕਜ ਕੁਮਾਰ ਸਪਰਾ, ਸੂਬਾ ਸਰਪ੍ਰਸਤ ਜਸਵੰਤ ਰਾਏ, ਸੂਬਾ ਸੀਨੀਅਰ ਮੀਤ ਪ੍ਰਧਾਨ ਦਿਲਪ੍ਰੀਤ ਸਿੰਘ ਭਿੰਡਰ, ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸਲਾਬਤਪੁਰਾ, ਸੂਬਾ ਮੀਤ ਪ੍ਰਧਾਨ ਯੋਗੇਸ਼ ਕੁਮਾਰ ਕੋੜਾ, ਸੂਬਾ ਜਥੇਬੰਦਕ ਸਕੱਤਰ ਜਤਿੰਦਰ ਸਿੰਘ ਭੰਗੂ, ਸੂਬਾ ਕਮੇਟੀ ਮੈਂਬਰ ਸ੍ਰ ਗੁਰਵਿੰਦਰ ਸਿੰਘ ਸੰਧੂ, ਸੂਬਾਈ ਮੁੱਖ ਬੁਲਾਰਾ ਹਰਜੀਤ ਸਿੰਘ ਬਰਾੜ ਅਤੇ ਸੂਬਾ ਪ੍ਰੈੱਸ ਸਕੱਤਰ ਪਰਮਜੀਤ ਕੁਮਾਰ ਨੇ ਦੱਸਿਆ ਕਿ ਜਥੇਬੰਦੀ ਵੱਲੋਂ 17 ਮਈ ਨੂੰ ਗੰਭੀਰ ਪੁਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਕੇਤਕ ਧਰਨਾ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਪਰ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਸ਼ਾਸਨ ਨੇ ਸਿਖਿਆ ਮੰਤਰੀ ਨਾਲ ਮੀਟਿੰਗ ਤੈਅ ਕਰਵਾ ਦਿੱਤੀ ਗਈ । ਜਿਸ ਪ੍ਰਤੀ ਜਥੇਬੰਦੀ ਵੱਲੋਂ ਪ੍ਰਸ਼ਾਸਨ ਦਾ ਆਭਾਰ ਪ੍ਰਗਟ ਕੀਤਾ ਅਤੇ ਆਸ ਜਤਾਈ ਕਿ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਅੰਮ੍ਰਿਤਸਰ, ਜ਼ਿਲ੍ਹਾ ਪ੍ਰਧਾਨ ਪਰਦੀਪ ਕੁਮਾਰ ਧਵਨ ਤਰਨਤਾਰਨ, ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਗੁਰਦਾਸਪੁਰ, ਜ਼ਿਲ੍ਹਾ ਪ੍ਰਧਾਨ ਵਿਕਾਸ ਅਗਰਵਾਲ ਲੁਧਿਆਣਾ, ਜ਼ਿਲ੍ਹਾ ਪ੍ਰਧਾਨ ਅਸ਼ੀਸ਼ ਅਰੋੜਾ ਕਪੂਰਥਲਾ ਜ਼ਿਲ੍ਹਾ ਪ੍ਰਧਾਨ ਯੋਗੇਸ਼ ਕੁਮਾਰ ਕੋੜਾ ਆਦਿ ਸਾਥੀਆਂ ਨੇ ਹਾਜ਼ਰੀ ਭਰੀ।

Leave a Reply

Your email address will not be published. Required fields are marked *

error: Content is protected !!