ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਦੀ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਦਾ ਆਯੋਜਨ

ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਦੀ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਦਾ ਆਯੋਜਨ

ਨਵਾਂਸ਼ਹਿਰ 22 ਮਈ (ਹਰਿੰਦਰ ਸਿੰਘ)ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਭਾਰਤੀ ਖੇਤੀ ਖੋਜ ਸੰਸਥਾ-ਅਟਾਰੀ, ਜੋਨ-1, ਲੁਧਿਆਣਾ ਦੀ ਅਗਵਾਈ ਹੇਠ,ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਸ਼ਹੀਦ ਭਗਤ ਸਿੰਘ ਨਗਰ ਵਲੋਂ 22 ਮਈ, 2026 ਨੂੰ ‘ਖਾਦਾਂ ਦੀ ਸੰਤੁਲਿਤ ਵਰਤੋਂ’ ਮੁਹਿੰਮ ਅਧੀਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 44 ਕਿਸਾਨਾਂ ਨੇ ਭਾਗ ਲਿਆ ।ਇਸ ਕੈਂਪ ਵਿੱਚ ਡਾ. ਜਸਵਿੰਦਰ ਕੁਮਾਰ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਮਿਆਰੀ ਉਪਜ ਪੈਦਾ ਕਰਨ ਲਈ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਖਾਂਦਾਂ ਦੀ ਵਰਤੋਂ ਮਿੱਟੀ ਪਰਖ ਅਧਾਰ ਉੱਤੇ ਕਰਨ ਦੀ ਸਲਾਹ ਦਿੰਦੇ ਹੋਏ ਕਿਸਾਨਾਂ ਨੂੰ ਸਾਉਣੀ ਦੀ ਫ਼ਸਲ ਬੀਜਣ ਤੋਂ ਪਹਿਲਾਂ ਅਪਣੇ ਖੇਤਾਂ ਦੀ ਮਿੱਟੀ ਦੀ ਪਰਖ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਖਾਂਦਾਂ ਦੀ ਬੇਲੋੜੀ ਵਰਤੋਂ ਅਤੇ ਕਿਸਾਨਾਂ ਦਾ ਆਰਥਿਕ ਨੁਕਸਾਨ ਘਟਾਇਆ ਜਾ ਸਕੇ। ਉਨ੍ਹਾਂਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਚਲਾਏ ਜਾ ਰਹੇ ਵੱਖ-ਵੱਖ ਕਿੱਤਾ-ਮੁੱਖੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਤਾਂ ਜੋ ਕਿਸਾਨਹੁੰਨਰਮੰਦ ਬਣਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ।ਇਸ ਕੈਂਪ ਨੇ ਕਿਸਾਨਾਂ ਨੂੰ ਇੱਕ ਸਿਹਤਮੰਦ ਵਾਤਾਵਰਣ,ਬਿਹਤਰ ਮਿੱਟੀ ਦੀ ਸਿਹਤ ਅਤੇ ਇੱਕ ਟਿਕਾਊ ਖੇਤੀਬਾੜੀ ਲਈ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।

Leave a Reply

Your email address will not be published. Required fields are marked *

error: Content is protected !!