ਅਹਿਮਦਾਬਾਦੀ ਪਰਿਵਾਰ ਵਲੋਂ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਅੱਵਲ ਆਏ ਵਿਦਿਆਰਥੀ ਸਨਮਾਨੇ
ਨਵਾਂਸ਼ਹਿਰ 29 ਮਈ (ਹਰਿੰਦਰ ਸਿੰਘ) ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਇੱਕ ਰਸਮੀ ਪ੍ਰੋਗਰਾਮ ਦੌਰਾਨ ਪਿੰਡ ਲੰਗੜੋਆ ਦੇ ਐਨ ਆਰ ਆਈ ਪਰਿਵਾਰ ਜੋ ਕਿ ਅਹਿਮਦਾਬਾਦੀ ਦੇ ਨਾਂ ਵਜੋਂ ਜਾਣਿਆ ਜਾਂਦਾ ਹੈ ਨੇ ਸਕੂਲ ਵਿੱਚ ਆ ਕੇ ਬੋਰਡ ਦੀਆਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਹੋਣਹਾਰ ਵਿਦਿਆਰਥੀਆਂ ਦਾ ਵਜੀਫਾ ਰਾਸ਼ੀ ਦੇ ਕੇ ਸਨਮਾਨ ਕੀਤਾ। ਅਹਿਮਦਾਬਾਦੀ ਪਰਿਵਾਰ ਵਲੋਂ ਦਸਵੀਂ ਜਮਾਤ ਚੋਂ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ 5000/- ਰੁਪਏ , ਬਾਰਵੀਂ ਜਮਾਤ ਦੇ ਸਾਇੰਸ ਅਤੇ ਆਰਟਸ ਗਰੁੱਪ ਦੇ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ 5000/- ਅਤੇ ਇਸੇ ਤਰ੍ਹਾਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿਚ ਦੂਸਰੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ 2500/- ਰੁਪਏ ਪ੍ਰਤੀ ਵਿਦਿਆਰਥੀ ਰਾਸ਼ੀ ਵੰਡੀ ਗਈ। ਅੱਠਵੀਂ ਜਮਾਤ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਬੱਚੇ ਨੂੰ 2500/- ਰੁਪਏ ਇਨਾਮ ਵਜੋਂ ਦਿੱਤੇ ਗਏ।ਇਸ ਤੋਂ ਇਲਾਵਾ ਦੋ ਜ਼ਰੂਰਤਮੰਦ ਬੱਚਿਆਂ ਨੂੰ 2500 -2500 ਰੁਪਏ ਵਜ਼ੀਫਾ ਰਾਸ਼ੀ ਦਿੱਤੀ ਗਈ।ਇਸ ਮੌਕੇ ਤੇ ਪਿੰਡ ਦੇ ਸਮਾਜ ਸੇਵੀ ਅਤੇ ਸੈਕਟਰੀ ਗੁਰਮੁੱਖ ਸਿੰਘ ਨੇ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਨ ਦੇ ਨਾਲ ਨਾਲ ਮਾਪਿਆਂ ਤੇ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਨਗਰ ਵਾਸੀ ਰਾਜਵੰਤ ਸਿੰਘ ਨੇ ਬੱਚਿਆਂ ਨੂੰ ਅਨੁਸ਼ਾਸਨ ਵਿਚ ਰਹਿਣ ਅਤੇ ਚੰਗੇ ਵਿਦਿਆਰਥੀ ਬਣਨ ਲਈ ਜੋਰ ਦਿੱਤਾ।ਇਸ ਮੌਕੇ ਤੇ ਚੇਅਰਮੈਨ ਮਨੋਹਰ ਸਿੰਘ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਮਿਹਨਤ ਜਾਰੀ ਰੱਖਣ ਲਈ ਜਾਗਰੂਕ ਕੀਤਾ।ਮੰਚ ਸੰਚਾਲਨ ਮਨਮੋਹਨ ਸਿੰਘ ਨੇ ਕੀਤਾ।ਸਕੂਲ ਇੰਚਾਰਜ ਮੈਡਮ ਸਪਨਾ ਨੇ ਆਏ ਹੋਏ ਪਿੰਡ ਵਾਸੀ ਅਤੇ ਐਨ ਆਰ ਆਈ ਅਹਿਮਦਾਬਾਦੀ ਪਰਿਵਾਰ ਦਾ ਸੰਸਥਾ ਵਿੱਚ ਆਉਣ ਤੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸੈਕਟਰੀ ਗੁਰਮੁੱਖ ਸਿੰਘ, ਮਹਿੰਦਰ ਸਿੰਘ, ਰਾਜਵੰਤ ਸਿੰਘ, ਚੇਅਰਮੈਨ ਮਨੋਹਰ ਸਿੰਘ ਤੋਂ ਇਲਾਵਾ ਸੰਸਥਾ ਦੀ ਇੰਚਾਰਜ ਮੈਡਮ ਸਪਨਾ,ਸਟੇਜ ਸਕੱਤਰ ਮਨਮੋਹਨ ਸਿੰਘ,ਰੇਖਾ ਜਨੇਜਾ, ਪਰਮਿੰਦਰ ਕੌਰ, ਗੁਰਪ੍ਰੀਤ ਕੌਰ, ਜਸਵਿੰਦਰ ਕੌਰ ਆਦਿ ਹਾਜ਼ਰ ਸਨ।



