ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਹੈਲਪ ਡੈਸਕ ਸਥਾਪਿਤ ਡਿਪਟੀ ਕਮਿਸ਼ਨਰ/ ਦਿਵਿਆਂਗ, ਪ੍ਰਵਾਸੀ, ਅਤੇ ਸੀਨੀਅਰ ਸਿਟੀਜ਼ਨ ਵੋਟਰਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਵਿਸ਼ੇਸ਼ ਪਹਿਲ: ਜਿਲ੍ਹਾ ਚੋਣ ਅਫ਼ਸਰ, ਐਸ. ਆਈ. ਆਰ.ਸਬੰਧੀ ਸੂਚਨਾਂ ਲੈਣ ਲਈ ਵੋਟਰ 1950 ਤੇ ਵੀ ਸੰਪਰਕ ਕਰ ਸਕਦੇ ਹਨ

ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਹੈਲਪ ਡੈਸਕ ਸਥਾਪਿਤ ਡਿਪਟੀ ਕਮਿਸ਼ਨਰ/ ਦਿਵਿਆਂਗ, ਪ੍ਰਵਾਸੀ, ਅਤੇ ਸੀਨੀਅਰ ਸਿਟੀਜ਼ਨ ਵੋਟਰਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਵਿਸ਼ੇਸ਼ ਪਹਿਲ: ਜਿਲ੍ਹਾ ਚੋਣ ਅਫ਼ਸਰ, ਐਸ.ਆਈ.ਆਰ. ਸਬੰਧੀ ਸੂਚਨਾਂ ਲੈਣ ਲਈ ਵੋਟਰ 1950 ਤੇ ਵੀ ਸੰਪਰਕ ਕਰ ਸਕਦੇ ਹਨ:

ਨਵਾਂ ਸ਼ਹਿਰ, 3 ਜੂਨ(ਹਰਿੰਦਰ ਸਿੰਘ) ਮੁੱਖ ਚੋਣ ਅਫ਼ਸਰ, ਪੰਜਾਬ ਜੀ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ (ਐਸ.ਆਈ.ਆਰ.) ਨੂੰ ਧਿਆਨ ਵਿੱਚ ਰੱਖਦਿਆਂ ਜਿਲ੍ਹਾਂ ਪੱਧਰ ਤੇ ਜ਼ਿਲ੍ਹਾਂ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖ ਇੱਕ ਵਿਸ਼ੇਸ਼ ਹੈਲਪ ਡੈਸਕ ਜ਼ਿਲ੍ਹਾ ਚੋਣ ਦਫ਼ਤਰ, ਕਮਰਾ ਨੰ. 407 ਵਿਖੇ ਸਥਾਪਿਤ ਕੀਤਾ ਗਿਆ ਹੈ। ਇਹ ਜਾਣਾਕਰੀ ਸਾਂਝੀ ਕਰਦਿਆਂ ਜਿਲ੍ਹਾ ਚੋਣ ਅਫ਼ਸਰ—ਕਮ—ਡਿਪਟੀ ਕਮਿਸ਼ਨਰ, ਸ਼੍ਰੀ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆਂ ਕਿ ਇਸ ਹੈਲਪ ਡੈਸਕ ਦਾ ਮੁੱਖ ਉਦੇਸ਼ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਚੋਣਾਂ ਨਾਲ ਸਬੰਧਤ ਸੇਵਾਵਾ ਆਸਾਨੀ ਨਾਲ ਲੋਕਾਂ ਤੱਕ ਪਹੁੰਚਾਉਣਾ ਹੈ। ਇਸ ਦੇ ਨਾਲ ਹੀ ਸਾਰੇ ਯੋਗ ਨਾਗਰਿਕਾਂ, ਖਾਸ ਕਰਕੇ ਦਿਵਿਆਂਗ ਵਿਅਕਤੀਆਂ, ਪ੍ਰਵਾਸੀ ਵੋਟਰਾਂ ਅਤੇ ਸੀਨੀਅਰ ਸਿਟੀਜਨਾਂ ਦੀ ਚੋਣ ਪ੍ਰਕਿਰਿਆਂ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਇਸ ਹੈਲਪ ਡੈਸਕ ਰਾਹੀਂ ਵੋਟਰਾਂ ਨੂੰ ਕਈ ਮਹੱਤਵਪੂਰਨ ਸੇਵਾਵਾਾਂ ਅਤੇ ਸਹੁਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹੈਲਪ ਡੈਸਕ ਤੇ ਆਉਣ ਵਾਲੇ ਨਾਗਰਿਕਾਂ ਨੂੰ ਐਸ.ਆਈ.ਆਰ. ਦੀ ਸਮਾਂ ਸੀਮਾ ਬਾਰੇ ਪੂਰੀ ਜਾਣਕਾਰੀ ਦੇ ਨਾਲ—ਨਾਲ ਨਵੀ ਵੋਟਰ ਰਜਿਸਟ੍ਰੇਸ਼ਨ, ਵੋਟ ਵਿੱਚ ਸੋਧ ਜਾਂ ਨਾਮ ਕਟਵਾਉਣ ਲਈ ਲੋੜੀਂਦੇ ਦਸਤਾਵੇਜਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵੋਟਰਾਂ ਨੂੰ ਸਾਲ 2003 ਦੀ ਆਖਰੀ ਐਸ.ਆਈ.ਆਰ. ਵੋਟਰ ਸੂਚੀ ਨਾਲ ਰਿਕਾਰਡ ਖੋਜਣ ਅਤੇ ਜ਼ੋੜਨ ਵਿੱਚ ਵੀ ਸਹਾਇਤਾ ਦਿੱਤੀ ਜਾਵੇਗੀ। ਹੈਲਪ ਡੈਸਕ ਦਾ ਸਟਾਫ ਵੋਟਰਾਂ ਨੂੰ ਐਨਿਊਮਰੇਸ਼ਨ ਫਾਰਮ ਭਰਨ ਅਤੇ ਜਮ੍ਹਾ ਕਰਵਾਉਣ ਵਿੱਚ ਆਨਲਾਈਨ ਅਤੇ ਆਫਲਾਈਨ ਦੋਵੇ ਢੰਗਾਂ ਰਾਹੀਂ ਸਹਾਇਤਾ ਦੇਵੇਗਾ। ਪ੍ਰਵਾਸੀ ਵੋਟਰਾਂ ਨੂੰ ਉਨ੍ਹਾਂ ਦੇ ਮੌਜੂਦਾ ਅਤੇ ਪਿਛਲੇ ਵਿਧਾਨ ਸਭਾ ਹਲਕਿਆਂ ਦੀ ਪਛਾਣ ਕਰਨ ਲਈ ਵਿਸ਼ੇਸ਼ ਮਦਦ ਦਿੱਤੀ ਜਾਵੇਗੀ ਤਾਂ ਜ਼ੋ ਉਨ੍ਹਾਂ ਦੀ ਸਹੀ ਥਾਂ ਤੇ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾ ਸਕੇ। ਨਗਾਰਿਕਾਂ ਨੂੰ ਵੋਟਰ ਹੈਲਪਲਾਈਨ ਨੰਬਰ 1950 ਅਤੇ ਆਲ—ਇਨਕਲੂਸਿਵ ਮੋਬਾਇਲ ਐਪਲੀਕੇਸ਼ਨ (ਥਙਜ਼ਟਕਵ) ਦੀਆਂ ਵਿਸ਼ੇਸ਼ਤਾਵਾ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ, ਖਾਸ ਕਰਕੇ ਬੁੱਕ ਏ ਕਾਲ ਵਿੱਚ ਬੀ.ਐਲ.ਓ. ਸਹੂਲਤ ਬਾਰੇ। ਉਨ੍ਹਾਂ ਨੇ ਹੈਲਪ ਡੈਸਕ ਤੇ ਤਾਇਨਾਤ ਸਟਾਫ ਨੂੰ ਉਪਰੋਕਤ ਹਦਾਇਤਾ ਦੀ ਸਖਤੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਵੋਟਰ ਨੂੰ ਅਪੀਲ ਕੀਤੀ ਕਿ ਵੋਟਰ ਹੈਲਪ ਡੈਸਕ ਸਹੂਲਤ ਦਾ ਐਸ.ਆਈ.ਆਰ. ਦੌਰਾਨ ਵੱਧ ਤੋ ਵੱਧ ਲਾਭ ਉਠਾਇਆ ਜਾਵੇ।

Leave a Reply

Your email address will not be published. Required fields are marked *

error: Content is protected !!