ਚੇਅਰਮੈਨ ਸਤਨਾਮ ਜਲਾਲਪੁਰ ਨੇ ਬੰਗਾ ਹਲਕੇ ਦੇ ਵੱਖ-ਵੱਖ ਪਿੰਡਾਂ ਲਈ ਜਾਰੀ ਕੀਤੀਆਂ 12 ਲੱਖ ਦੀਆਂ ਗ੍ਰਾਂਟਾਂ

ਚੇਅਰਮੈਨ ਸਤਨਾਮ ਜਲਾਲਪੁਰ ਨੇ ਬੰਗਾ ਹਲਕੇ ਦੇ ਵੱਖ-ਵੱਖ ਪਿੰਡਾਂ ਲਈ ਜਾਰੀ ਕੀਤੀਆਂ 12 ਲੱਖ ਦੀਆਂ ਗ੍ਰਾਂਟਾਂl

ਬੰਗਾ/ਨਵਾਂਸ਼ਹਿਰ, 8 ਜੂਨ (ਹਰਿੰਦਰ ਸਿੰਘ)ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਦੇਣ ਦਾ ਕੀਤਾ ਵਾਅਦਾ ਹੁਣ ਜ਼ਮੀਨੀ ਪੱਧਰ ‘ਤੇ ਹਕੀਕਤ ਬਣਦਾ ਨਜ਼ਰ ਆ ਰਿਹਾ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਚੇਚੀ ਜਲਾਲਪੁਰ ਵੱਲੋਂ ਹਲਕਾ ਬੰਗਾ ਦੇ ਵੱਖ-ਵੱਖ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 12 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ।ਚੇਅਰਮੈਨ ਸਤਨਾਮ ਜਲਾਲਪੁਰ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਮਾਨ ਸਰਕਾਰ ਦਾ ਇੱਕੋ-ਇੱਕ ਨਿਸ਼ਾਨਾ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣਾ ਹੈ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਹੁਣ ਗੱਲਾਂ ਨਹੀਂ, ਸਿੱਧਾ ਕੰਮ ਬੋਲਦਾ ਹੈ। ਪਹਿਲੀਆਂ ਸਰਕਾਰਾਂ ਸਿਰਫ਼ ਚੋਣਾਂ ਵੇਲੇ ਲਾਰੇ ਲਾਉਂਦੀਆਂ ਸਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਿਨਾਂ ਕਿਸੇ ਪੱਖਪਾਤ ਦੇ ਸਿੱਧਾ ਪੰਚਾਇਤਾਂ ਦੇ ਖਾਤਿਆਂ ਵਿੱਚ ਪੈਸੇ ਪਹੁੰਚਾ ਰਹੀ ਹੈ ਤਾਂ ਜੋ ਵਿਕਾਸ ਕਾਰਜਾਂ ਵਿੱਚ ਕੋਈ ਦੇਰੀ ਨਾ ਹੋਵੇ।ਕਿਹੜੇ ਪਿੰਡ ਨੂੰ ਕਿੰਨੀ ਮਿਲੀ ਗ੍ਰਾਂਟ? ਦੇਖੋ ਪੂਰਾ ਵੇਰਵਾ:ਜ਼ਿਲ੍ਹਾ ਯੋਜਨਾ ਬੋਰਡ ਵੱਲੋਂ ਹਲਕਾ ਬੰਗਾ ਦੇ ਪਿੰਡਾਂ ਦੇ ਸੁਧਾਰ ਲਈ ਜਾਰੀ ਕੀਤੇ ਫੰਡਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈਪਿੰਡ ਗੁਣਾਂਚੌਰ: ਪਿੰਡ ਵਿੱਚ ਸ਼ਾਨਦਾਰ ਕਮਿਊਨਿਟੀ ਹਾਲ ਦੇ ਨਿਰਮਾਣ ਵਾਸਤੇ ਸਭ ਤੋਂ ਵੱਡੀ ਰਾਸ਼ੀ 5.00 ਲੱਖ ਰੁਪਏ ਜਾਰੀ ਕੀਤੀ ਗਈ।ਗ੍ਰਾਮ ਪੰਚਾਇਤ ਖਟਕੜ ਖੁਰਦ: ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਇਤਿਹਾਸਕ ਪਿੰਡ ਵਿਖੇ ਡਾ. ਬੀ.ਆਰ. ਅੰਬੇਦਕਰ ਭਵਨ ਲਈ 1.00 ਲੱਖ ਰੁਪਏ ਦਿੱਤੇ ਗਏ।ਪਿੰਡ ਮੇਹਲੀ: ਇੱਥੇ ਸਥਿਤ ਡਾ. ਅੰਬੇਦਕਰ ਕਮਿਊਨਿਟੀ ਹਾਲ ਦੀ ਮੁਰੰਮਤ ਦੇ ਕੰਮ ਲਈ 2.00 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਪਿੰਡ ਜਗਤਪੁਰ: ਪਿੰਡ ਦੀਆਂ ਗਲੀਆਂ ਨੂੰ ਅਧੁਨਿਕ ਤਰੀਕੇ ਨਾਲ ਰੁਸ਼ਨਾਉਣ ਅਤੇ ਸਟਰੀਟ ਲਾਈਟਾਂ ਲਗਾਉਣ ਲਈ 2.00 ਲੱਖ ਰੁਪਏ ਪ੍ਰਦਾਨ ਕੀਤੇ ਗਏ।ਪਿੰਡ ਚੱਕ ਬਿੱਲਗਾ: ਪਿੰਡ ਦੇ ਕਮਿਊਨਿਟੀ ਹਾਲ ਵਿੱਚ ਸੁਖਾਵੇਂ ਪ੍ਰਬੰਧਾਂ ਲਈ ਫਰਸ਼ ਲਗਾਉਣ ਦੇ ਕੰਮ ਲਈ 2.00 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ।ਪਿੰਡ ਵਾਸੀਆਂ ਅਤੇ ਪੰਚਾਇਤਾਂ ਨੇ ਜਤਾਇਆ ਮੁੱਖ ਮੰਤਰੀ ਤੇ ਚੇਅਰਮੈਨ ਦਾ ਧੰਨਵਾਦ ਇਨ੍ਹਾਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਮਿਲਣ ‘ਤੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਇਲਾਕੇ ਦੇ ਮੋਹਤਬਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਚੇਅਰਮੈਨ ਸਤਨਾਮ ਜਲਾਲਪੁਰ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਪਿੰਡ ਵਾਸੀਆਂ ਵਿੱਚ ਇਸ ਗੱਲ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਕਿ ਇਨ੍ਹਾਂ ਗ੍ਰਾਂਟਾਂ ਨਾਲ ਹੁਣ ਉਨ੍ਹਾਂ ਦੇ ਪਿੰਡਾਂ ਦਾ ਮੁਹਾਂਦਰਾ ਬਦਲਣ ਵਿਚ ਮਦਦ ਮਿਲੇਗੀ l

Leave a Reply

Your email address will not be published. Required fields are marked *

error: Content is protected !!