ਸਹੀਦ ਭਗਤ ਸਿੰਘ ਨਗਰ (ਪੰਜਾਬ) ਦੀਆਂ ਧੀਆਂ ਨੇ ਨੇਪਾਲ ਵਿਚ ਹੋਏ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ਵਿਚ ਗੱਡੇ ਜਿੱਤ ਦੇ ਝੰਡੇ
ਨਵਾਂਸ਼ਹਿਰ 09 ਜੂਨ (ਹਰਿੰਦਰ ਸਿੰਘ) ਹਾਲ ਹੀ ਵਿਚ ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ 17 ਵੇਂ “ਨੇਪਾਲ ਛੋਟੋਕਨ ਕਰਾਟੇ ਐਸੋਸੀਏਸ਼ਨ” (NSKA) ਵਲੋਂ ਕਰਵਾਏ ਗਏ ਮਿਤੀ 2 ਤੋਂ 4 ਜੂਨ ਤੱਕ ਕਰਾਟੇ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਧੀਆਂ ਨੇ ਜਿੱਤ ਦੇ ਝੰਡੇ ਗੱਡ ਕੇ ਜਿਥੇ ਆਪਣੇ ਦੇਸ਼, ਸੂਬੇ ਅਤੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ, ਉਥੇ ਹੀ ਇਨ੍ਹਾਂ ਖਿਡਾਰਨਾ ਨੇ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦਾ ਨਾਂ ਅੰਤਰਰਾਸ਼ਟਰੀ ਪੱਧਰ ਤੇ ਲਿਆ ਪ੍ਰਸਿੱਧੀ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਸਟੇਟ ਐਵਾਰਡੀ ਨੇ ਦਸਿਆ ਕਿ ਮਿਤੀ 2 ਜੂਨ ਤੋਂ 4 ਜੂਨ ਤੱਕ ਅੰਤਰਰਾਸ਼ਟਰੀ ਪੱਧਰ ਦੇ ਕਰਾਟੇ ਮੁਕਾਬਲਿਆਂ ਵਿੱਚ ਸੰਸਥਾ ਦੀਆਂ ਵਿਦਿਆਰਥਣਾਂ ਜਿਨ੍ਹਾਂ ਵਿਚ ਨੌਵੀਂ ਜਮਾਤ ਦੀ ਸੁਮਨਦੀਪ ਕੌਰ ਨੇ ਗੋਲਡ ਮੈਡਲ ਅਤੇ ਗਿਆਰਵੀਂ ਜਮਾਤ ਦੀਆਂ ਵਿਦਿਆਰਥਣਾਂ ਸ਼ਰਨਦੀਪ ਕੌਰ ਅਤੇ ਨੈਨਾ ਨੇ ਬਰਾਊਂਂਸ ਮੈਡਲ ਜਿੱਤ ਕੇ ਆਪਣੇ ਮਾਪਿਆਂ ਅਤੇ ਸੰਸਥਾ ਦਾ ਨਾਂ ਉੱਚਾ ਕੀਤਾ ਹੈ। ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਅਤੇ ਸਮੁੱਚੇ ਸਟਾਫ ਵਲੋਂ ਜੇਤੂ ਖਿਡਾਰਨਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਜੇਤੂ ਖਿਡਾਰਨਾਂ ਦੇ ਕੋਚ ਰਾਮ ਕੁਮਾਰ ਨੇ ਵੀ ਰਸਮੀ ਪ੍ਰੋਗਰਾਮ ਦੌਰਾਨ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਵੰਡੇ। ਕਰਾਟੇ ਚੈਂਪੀਅਨਸ਼ਿਪ ਵਿਚ ਜੇਤੂ ਖਿਡਾਰਨਾਂ ਪੂਰੇ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।




