ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਰਾਜ ਅਤੇ ਚੰਡੀਗੜ੍ਹ ਹਿਊਮਨ ਰਾਈਟਸ ਕਮਿਸ਼ਨ ਦੇ ਕੋਰ ਗਰੁੱਪ ਦੇ ਮੈਂਬਰਾਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਰਾਜ ਅਤੇ ਚੰਡੀਗੜ੍ਹ ਹਿਊਮਨ ਰਾਈਟਸ ਕਮਿਸ਼ਨ ਦੇ ਕੋਰ ਗਰੁੱਪ ਦੇ ਮੈਂਬਰਾਂ ਨਾਲ ਮੀਟਿੰਗ

ਨਵਾਂਸ਼ਹਿਰ 12 ਜੂਨ-(ਹਰਿੰਦਰ ਸਿੰਘ) ਜ਼ਿਲ੍ਹੇ ਵਿੱਚ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਅਤੇ ਲੋਕਾਂ ਨੂੰ ਸਮੇਂ ਸਿਰ ਨਿਆਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਪੰਜਾਬ ਰਾਜ ਅਤੇ ਚੰਡੀਗੜ੍ਹ ਹਿਊਮਨ ਰਾਈਟਸ ਕਮਿਸ਼ਨ ਦੇ ਕੋਰ ਗਰੁੱਪ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।ਮੀਟਿੰਗ ਦੌਰਾਨ ਕੋਰ ਗਰੁੱਪ ਦੇ ਮੈਂਬਰਾਂ ਨੇ ਜ਼ਿਲ੍ਹੇ ਵਿੱਚ ਮਨੁੱਖੀ ਅਧਿਕਾਰਾਂ ਦੀ ਸਥਿਤੀ, ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਡੀ.ਸੀ. ਨਾਲ ਵਿਚਾਰ-ਚਰਚਾ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਦੀ ਪਹਿਲ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨਾ ਅਤੇ ਹਰ ਨਾਗਰਿਕ ਨੂੰ ਬਿਨਾਂ ਭੇਦਭਾਵ ਦੇ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਿਊਮਨ ਰਾਈਟਸ ਕਮਿਸ਼ਨ ਵੱਲੋਂ ਦਿੱਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਲਾਗੂ ਕੀਤਾ ਜਾਵੇ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਤੈਅ ਸਮਾਂ-ਸੀਮਾ ਵਿੱਚ ਯਕੀਨੀ ਬਣਾਇਆ ਜਾਵੇ। ਕੋਰ ਗਰੁੱਪ ਦੇ ਮੈਂਬਰਾਂ ਨੇ ਪ੍ਰਸ਼ਾਸਨ ਦੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮਨੁੱਖੀ ਅਧਿਕਾਰਾਂ ਪ੍ਰਤੀ ਸੰਵੇਦਨਸ਼ੀਲ ਹੈ।*ਫੋਟੋ ਕੈਪਸ਼ਨ:* ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਪੰਜਾਬ ਰਾਜ ਅਤੇ ਚੰਡੀਗੜ੍ਹ ਹਿਊਮਨ ਰਾਈਟਸ ਕਮਿਸ਼ਨ ਦੇ ਕੋਰ ਗਰੁੱਪ ਦੇ ਮੈਂਬਰਾਂ ਨਾਲ ਮੀਟਿੰਗ ਕਰਦੇ ਹੋਏ।

Leave a Reply

Your email address will not be published. Required fields are marked *

error: Content is protected !!