ਪਿੰਡ ਛੋਕਰਾਂ ਵਿਖੇ “ਖੇਤ ਬਚਾਓ ਅਭਿਆਨ” ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ

ਪਿੰਡ ਛੋਕਰਾਂ ਵਿਖੇ “ਖੇਤ ਬਚਾਓ ਅਭਿਆਨ” ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ

ਨਵਾਂਸ਼ਹਿਰ 16 ਜੂਨ (ਹਰਿੰਦਰ ਸਿੰਘ)ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਵੱਲੋਂ ‘ਖੇਤ ਬਚਾਓ ਅਭਿਆਨ’ ਤਹਿਤ ਕਿਸਾਨਾਂ ਅਤੇ ਪੇਂਡੂ ਨੌਜਵਾਨਾਂ ਨੂੰ ਸੁਧਰੇ ਬੀਜਾਂ ਦੀ ਮਹੱਤਤਾ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਕੈਂਪ ਪੰਜਾਬ ਖੇਤੀ ਬਾੜੀ ਯੂਨੀ ਵਰਸਿਟੀ ਲੁਧਿਆਣਾ ਦੀ ਅਗਵਾਈ ਹੇਠ, ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਵਲੋਂ 16 ਜੂਨ, 2026 ਨੂੰ ਪਿੰਡ ਛੋਕਰਾਂ ਵਿਖੇ ‘ ਖੇਤ ਬਚਾਓ’ ਮੁਹਿੰਮ ਅਧੀਨ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਦੇ ਨਾਲ ਚੱਲ ਰਹੇ ਪ੍ਰੋਗਰਾਮ ਦੇ ਦੌਰਾਨ ਕਿਸਾਨਾਂ ਨੂੰ ਜਗਰੂਕ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਕਿ ਸਾਨ ਭਾਈ ਚਾਰੇ ਨੂੰ ਸੁਧਰੇ ਬੀ ਜਾਂ ਦੀ ਚੋਣ, ਮਿੱਟੀ ਪਰਖ,ਬੀਜ ਸੋਧ ਅਤੇ ਸੰਤੁਲਿਤ ਖਾਦਾਂ ਦੀ ਵਰਤੋਂ ਦੇ ਮਹੱਤਵ ਪ੍ਰਤੀ ਜਾਣੂ ਕਰਵਾਉਣਾ ਸੀ। ਇਸ ਪ੍ਰੋਗਰਾਮ ਵਿੱਚ 200 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ।ਖੇਤ ਬਚਾਓ ਅਭਿਆਨ ਦੇ ਤਹਿਤ ਸੁਧਰੇ ਬੀਜਾਂ ਦਾ ਮਹੱਤਵ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਕਿਸਾਨਾਂ ਨਾਲ ਵਿਚਾਰ ਸਾਂਝੇ ਕੀਤੇ ਗਏ। ਨੌਜਵਾਨਾਂ ਨੂੰ ਇਸ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਡਾ. ਬਲਜੀਤ ਸਿੰਘ, ਸਹਾਇਕ ਪ੍ਰੋਫੈਸਰ (ਕੀਟ ਵਿਗਿਆਨ )ਨੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਸਿਖ ਲਾ ਈ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਮਿੱਟੀ ਪਰਖ ਦੀ ਮਹੱਤਤਾ ਬਾਰੇ ਵੀ ਦੱਸਿਆ ਗਿਆ ਇ ਸ ਤੋਂ ਇਲਾਵਾ ਆਏ ਹੋਏ ਕਿਸਾਨਾਂ ਨੂੰ ਖੇਤੀ ਬਾੜੀ ਨਾਲ ਸੰਬੰਧਿਤ ਵੱਖ-ਵੱਖ ਸਹਾਇਕ ਧੰਦੇ ਜਿਵੇਂ ਕਿ ਪਸ਼ੂ ਪਾਲਣ ਸ਼ਾਇਦ ਮੱਖੀ ਪਾਲਣ ਖੁੰਭ ਪਾਲਣ ਬਕਰੀ ਪਾਲਣ ਮੁਰਗੀ ਪਾਲਣ ਆਦਿ ਦੀ ਸਿ ਖਲਾ ਈ ਬਾਰੇ ਦੱਸਿ ਆ ਗਿਆ ਨਾ ਲ ਹੀ ਕੁਦਰਤੀ ਖੇਤੀ ਅਪਣਾਉਣ ਦੇ ਉੱਤੇ ਵੀ ਜ਼ੋਰ ਦਿੱਤਾ ਗਿਆ ਅਤੇ ਹਰੀ ਖਾਦ ਦੀ ਮਹੱਤਤਾ ਬਾਰੇ ਕਿਸਾਨਾਂ ਨੂੰ ਜਾਣੂ ਕਰਵਾ ਇਆ ਗਿਆ। ਇਸ ਦੇ ਨਾਲ ਹੀ ਡਾ . ਤੇਜਬੀਰ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਪਸ਼ੂਆਂ ਦੀ ਸਾਂਭ ਸੰਭਾਲ ਅਤੇ ਗਰਮੀ ਰੁੱਤ ਦੇ ਦੌਰਾਨ ਪਸ਼ੂਆਂ ਨੂੰ ਕਿਵੇਂ ਸੰਭਾਲਣਾ ਇਹਦੇ ਬਾਰੇ ਵਿਸ਼ੇਸ਼ ਤੌਰ ਤੇ ਵਿਚਾਰ ਚਰਚਾ ਕੀਤੀ ਗਈ। ਮੌਕੇ ਤੇ ਪਸ਼ੂਆਂ ਦੀਆਂ ਗਰਮੀ ਕਾਰਨ ਹੋਣ ਵਾਲੀਆਂ ਸਮੱਸਿਆ ਵਾਂ ਬਾਰੇ ਹੱਲ ਦੱਸੇ ਅਤੇ ਪਸ਼ੂਆਂ ਦੀ ਚੰਗੀ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਵਿਹਾਰਕ ਸੁਝਾਅ ਅਤੇ ਹੱਲ ਪੇਸ਼ ਕੀ ਤੇ ਇਸ ਸਾਂਝੇ ਪ੍ਰੋਗਰਾਮ ਨੇ ਕਿਸਾਨਾਂ ਨੂੰ ਇੱਕ ਸਿਹਤਮੰਦ ਵਾਤਾਵਰਣ, ਬਿਹਤਰ ਮਿੱਟੀ ਦੀ ਸਿਹਤ ਅਤੇ ਇੱਕ ਟਿਕਾਊ ਖੇਤੀ ਬਾੜੀ ਲਈ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਸੁਧਰੇ ਬੀਜਾਂ ਨੂੰ ਅਪਣਾਉਣ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ।

Leave a Reply

Your email address will not be published. Required fields are marked *

error: Content is protected !!