ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ-ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ 16 ਤੋਂ 26 ਜੂਨ ਤੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਨਸ਼ਾ ਮੁਕਤ ਭਾਰਤ ਅਭਿਆਨ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ-ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ 16 ਤੋਂ 26 ਜੂਨ ਤੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਸ਼ਹੀਦ ਭਗਤ ਸਿੰਘ ਨਗਰ, 17(ਹਰਿੰਦਰ ਸਿੰਘ) ਜੂਨ:ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਇੱਕ ਅਹਿਮ ਪਹਿਲਕਦਮੀ ਕੀਤੀ ਗਈ ਹੈ। ਇਸ ਮੁਹਿੰਮ ਦੇ ਤਹਿਤ ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ.) ਸੰਜੀਵ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਹੁੰ ਚੁਕਾਈ ਗਈ।ਇਹ ਅਭਿਆਨ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਯਤਨਾਂ ਸਦਕਾ ਚਲਾਇਆ ਜਾ ਰਿਹਾ ਹੈ। ਏਡੀਸੀ ਸੰਜੀਵ ਸ਼ਰਮਾ ਨੇ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਸ ਵਾਰ 16 ਜੂਨ ਤੋਂ 26 ਜੂਨ ਤੱਕ ਇੱਕ ਵਿਸ਼ੇਸ਼ ਐਕਸ਼ਨ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਵਿੱਚ ਔਨਲਾਈਨ ਮਾਸ ਪਲੈੱਜ ਕੰਪੇਨ, ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ, ਅਤੇ ਲੇਖ ਮੁਕਾਬਲੇ ਕਰਵਾਏ ਜਾਣਗੇ।ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡਾਂ ਅਤੇ ਹੋਰ ਰਚਨਾਤਮਕ ਕੰਮਾਂ ਵੱਲ ਪ੍ਰੇਰਿਤ ਕਰਨਾ ਹੈ। ਇਹ ਸਾਰੀਆਂ ਗਤੀਵਿਧੀਆਂ ਜ਼ਿਲ੍ਹਾ, ਬਲਾਕ ਅਤੇ ਪਿੰਡ ਪੱਧਰ ‘ਤੇ ਕਾਲਜਾਂ ਅਤੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਕਰਵਾਈਆਂ ਜਾਣਗੀਆਂ ਤਾਂ ਜੋ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ। ਇਸ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸੀ।

Leave a Reply

Your email address will not be published. Required fields are marked *

error: Content is protected !!