ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਨੂੰ ਨਮਨ-ਤਰਸੇਮ ਲਾਲ
ਨਵਾਂਸ਼ਹਿਰ 18 ਜੂਨ (ਹਰਿੰਦਰ ਸਿੰਘ) ਵਾਤਾਵਰਣ ਸੰਭਾਲ ਸੁਸਾਇਟੀ ਵੱਲੋਂ ਪੰਜਵੀਂ ਪਾਤਸ਼ਾਹੀ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਆਰ ਕੇ ਆਰੀਆ ਕਾਲਜ ਦੀ ਗਰਾਊਂਡ ਵਿਖੇ ਨਿਮ,ਸਿਲਵਰ ਓਕ,ਡੇਕ ਅਤੇ ਚਕਰੇਸ਼ੀਆ ਆਦਿ ਦੇ 11 ਬੂਟੇ ਲਗਾਏ ਗਏ। ਇਸ ਮੌਕੇ ਤੇ ਸੁਸਾਇਟੀ ਮੈਂਬਰ ਭਾਈ ਰੇਸ਼ਮ ਸਿੰਘ ਨੇ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ। ਗੁਰੂ ਸਾਹਿਬਾਨ ਨੇ ਹੱਕ-ਸੱਚ,ਧਰਮ ਦੀ ਰੱਖਿਆ, ਸਰਬ ਸਾਂਝੀਵਾਲਤਾ ਦਾ ਸੁਨੇਹਾ ਦੇਣ ਅਤੇ ਇਨਸਾਨੀਅਤ ਨੂੰ ਬਚਾਉਣ ਲਈ ਮੌਕੇ ਦੇ ਹਾਕਮਾਂ ਦੇ ਜ਼ੁਲਮਾਂ ਤੋਂ ਨਾਂ ਡਰਦੇ ਹੋਏ ਅਦੁੱਤੀ ਸ਼ਹਾਦਤ ਦਿਤੀ ਸੀ। ਸੁਸਾਇਟੀ ਦੇ ਵਾਈਸ ਪ੍ਰਧਾਨ ਤਰਸੇਮ ਲਾਲ ਨੇ ਕਿਹਾ ਕਿ ਸਾਡੇ ਗੁਰੂ ਸਾਹਿਬਾਨਾਂ ਵਲੋਂ ਧਰਮ ਦੇ ਨਾਲ ਹੀ ਕੁਦਰਤ ਨੂੰ ਬਚਾਉਣ ਦਾ ਸੁਨੇਹਾ ਵੀ ਦਿੱਤਾ ਗਿਆ ਹੈ। ਅਜੋਕੇ ਹਾਲਾਤ ਵਿੱਚ ਵਿਗੜਦੇ ਹੋਏ ਮੌਸਮੀ ਚੱਕਰ ਨੂੰ ਕਾਬੂ ਕਰਨ ਲਈ ਧਰਤੀ ਤੇ ਹਰਿਆਲੀ ਵਧਾਉਣ ਦੇ ਵੱਧ ਤੋਂ ਵੱਧ ਉਪਰਾਲੇ ਕਰਨ ਦੀ ਲੋੜ ਹੈ ਤਾਂ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਵਾਤਾਵਰਣ ਅਤੇ ਪੀਣ ਵਾਲਾ ਪਾਣੀ ਉਪਲਬਧ ਹੋਵੇ। ਇਸ ਮੌਕੇ ਤੇ ਵਾਤਾਵਰਣ ਸੰਭਾਲ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ,ਵਾਇਸ ਪ੍ਰਧਾਨ ਤਰਸੇਮ ਲਾਲ, ਕੁਲਦੀਪ ਭੂਸ਼ਣ ਅਗਰਵਾਲ, ਅਰੁਣ ਕੁਮਾਰ ਬਾਲੀ, ਭਾਈ ਰੇਸ਼ਮ ਸਿੰਘ, ਦਰਸ਼ਨ ਸਿੰਘ ਬੜਵਾ, ਤਰਲੋਚਨ, ਗੁਰਪ੍ਰੀਤ ਅਤੇ ਹੋਰ ਹਾਜਿਰ ਸਨ।

