ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਲਗਾਈ ਛਬੀਲ

ਨਵਾਂਸ਼ਹਿਰ 18 ਜੂਨ (ਹਰਿੰਦਰ ਸਿੰਘ) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵਾਂ ਸ਼ਹਿਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਛਬੀਲ ਲਗਾਈ ਗਈ।ਸ਼ਹੀਦਾਂ ਦੇ ਸਿਰਤਾਜ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵਾਂਸ਼ਹਿਰ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਤੇ ਸਮੂਹ ਸਾਧ-ਸੰਗਤ ਨਵਾਂਸ਼ਹਿਰ ਦੇ ਸਹਿਯੋਗ ਨਾਲ ਸਮਾਗਮ ਦੀ ਸ਼ੁਰੂਆਤ ਸਵੇਰੇ 8:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾ ਕੇ ਹੋਈ। ਇਸ ਤੋਂ ਉਪਰੰਤ ਵਿਸ਼ੇਸ਼ ਗੁਰਮਤਿ ਸਮਾਗਮ ਸਜਾਏ ਗਏ। ਇਸ ਮੌਕੇ ਭਾਈ ਰਾਹੁਲ ਸਿੰਘ ਜੀ ਵੱਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਨਾਲ ਸਾਂਝ ਪਾਈ । ਇਸ ਦੇ ਨਾਲ ਹੀ ਹਜੂਰੀ ਰਾਗੀ ਜੱਥੇ ਭਾਈ ਸੁਖਬੀਰ ਸਿੰਘ ਅਤੇ ਭਾਈ ਪ੍ਰਦੀਪ ਸਿੰਘ ਵੱਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ “ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥” ਦਾ ਜਾਪ ਕਰਦਿਆਂ ਗੁਰੂ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਗਿਆ । ਇਸ ਮੌਕੇ ਮਾਤਾ ਸਾਹਿਬ ਕੌਰ ਸੁਖਮਨੀ ਸੇਵਾ ਸੁਸਾਇਟੀ ਵੱਲੋਂ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ। ਇਸ ਭਾਰੀ ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਬਾਜ਼ਾਰ ਵਿੱਚ ਰਾਹਗੀਰਾਂ ਅਤੇ ਸੰਗਤਾਂ ਲਈ ਠੰਢੇ-ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਅਟੁੱਟ ਲੰਗਰ ਲਗਾਇਆ ਗਿਆ। ਸੇਵਾਦਾਰਾਂ ਨੇ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਹਰ ਆਉਣ-ਜਾਣ ਵਾਲੇ ਨੂੰ ਠੰਢਾ ਜਲ ਅਤੇ ਪ੍ਰਸ਼ਾਦ ਛਕਾਇਆ।ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਹੈੱਡ ਗ੍ਰੰਥੀ ਮਨਜੀਤ ਸਿੰਘ, ਪ੍ਰਧਾਨ ਮੱਖਣ ਸਿੰਘ ਗਰੇਵਾਲ, ਸੁਖਚੈਨ ਸਿੰਘ, ਜਸਵਿੰਦਰ ਸਿੰਘ, ਮੰਗਲ ਸਿੰਘ ਬੈਂਸ, ਕਰਮਜੀਤ ਸਿੰਘ ਸੋਢੀ, ਜਸਵੰਤ ਸਿੰਘ ਭੱਟੀ, ਹਰਜਾਪ ਸਿੰਘ, ਅਮਰਜੀਤ ਸਿੰਘ ਖਾਲਸਾ, ਕੁਲਵਿੰਦਰ ਸਿੰਘ, ਅਮਨਦੀਪ ਸਿੰਘ, ਅਮਨਪ੍ਰੀਤ ਸਿੰਘ, ਜਸਪ੍ਰੀਤ ਸਿੰਘ ਮਾਣਕ, ਹਰਮਨਜੀਤ ਸਿੰਘ, ਸੋਹਣ ਸਿੰਘ, ਸੁਰਜੀਤ ਕੌਰ, ਪ੍ਰਿਤਪਾਲ ਸਿੰਘ ਹਵੇਲੀ, ਇਸ਼ਪਾਲ ਸਿੰਘ ਸੇਠੀ, ਚੇਤਨ, ਇੰਦਰਜੀਤ ਕੌਰ, ਅਵਤਾਰ ਕੌਰ, ਗੁਰਨੀਤ ਕੌਰ, ਹਰਦੀਪ ਕੌਰ, ਮਨਜੀਤ ਕੌਰ, ਕਿਰਨ ਬਾਲਾ ਅਤੇ ਬਲਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ, ਸੁਸਾਇਟੀ ਦੇ ਮੈਂਬਰ ਅਤੇ ਸੰਗਤਾਂ ਹਾਜ਼ਰ ਸਨ, ਜਿਨ੍ਹਾਂ ਨੇ ਸੇਵਾ ਕਰਕੇ ਗੁਰੂ ਕੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

Leave a Reply

Your email address will not be published. Required fields are marked *

error: Content is protected !!