ਸਲੋਹ ਦੇ ਬੂਥ ਨੰਬਰ 89 ਤੋ 92 ਤੱਕ ਦੇ ਬੂਥ ਲੈਵਲ ਏਜੰਟਾਂ ਨਾਲ ਤਰਸੇਮ ਲਾਲ ਬੂਥ ਲੈਵਲ ਅਫ਼ਸਰ ਵੱਲੋਂ ਵਿਸ਼ੇਸ਼ ਮੀਟਿੰਗ ਕਰਕੇ SIR ਪ੍ਰਕਿਰਿਆ ਸਬੰਧੀ ਦਿੱਤੀ ਜਾਣਕਾਰੀ

ਸਲੋਹ ਦੇ ਬੂਥ ਨੰਬਰ 89 ਤੋ 92 ਤੱਕ ਦੇ ਬੂਥ ਲੈਵਲ ਏਜੰਟਾਂ ਨਾਲ ਤਰਸੇਮ ਲਾਲ ਬੂਥ ਲੈਵਲ ਅਫ਼ਸਰ ਵੱਲੋਂ ਵਿਸ਼ੇਸ਼ ਮੀਟਿੰਗ ਕਰਕੇ SIR ਪ੍ਰਕਿਰਿਆ ਸਬੰਧੀ ਦਿੱਤੀ ਜਾਣਕਾਰੀ

ਨਵਾਂਸ਼ਹਿਰ 23 ਜੂਨ (ਹਰਿੰਦਰ ਸਿੰਘ) ਭਾਰਤ ਚੋਣ ਕਮਿਸ਼ਨ, ਜ਼ਿਲ੍ਹਾ ਚੋਣ ਅਫ਼ਸਰ ਸਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਉਪ ਮੰਡਲ ਮੈਜਿਸਟਰੇਟ ਨਵਾਂ ਸ਼ਹਿਰ ਅਨਮਜੋਤ ਕੌਰ ਦੀਆਂ ਹਿਦਾਇਤਾਂ ਅਨੁਸਾਰ ਪਿੰਡ ਸਲੋਹ ਦੇ ਬੂਥ ਨੰਬਰ 89, 90,91,92 ਵਿਖੇ ਬੂਥ ਲੈਵਲ ਅਫ਼ਸਰਾਂ ਤਰਸੇਮ ਲਾਲ, ਦਵਿੰਦਰ ਸਿੰਘ, ਹਰਜੀਤ ਕੌਰ, ਲਛਮੀ ਵੱਲੋਂ ਬੂਥ ਲੈਵਲ ਏਜੰਟਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਵਿਸ਼ੇਸ਼ ਸੰਖੇਪ ਪੁਨਰਵੀਖਣ (Special Intensive Revision – SIR) ਸਬੰਧੀ ਜਾਗਰੂਕਤਾ ਪੈਦਾ ਕਰਨਾ ਅਤੇ ਚੋਣ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਲੋੜੀਂਦੀ ਜਾਣਕਾਰੀ ਸਾਂਝੀ ਕਰਨਾ ਸੀ ।ਮੀਟਿੰਗ ਦੌਰਾਨ ਬੂਥ ਲੈਵਲ ਅਫ਼ਸਰ ਤਰਸੇਮ ਲਾਲ ਨੇ ਬੂਥ ਲੈਵਲ ਏਜੰਟਾਂ ਨੂੰ ਘਰ-ਘਰ ਸਰਵੇ ਸਬੰਧੀ ਕਾਰਜਾਂ, ਵੋਟਰਾਂ ਦੀ ਜਾਂਚ ਅਤੇ ਤਸਦੀਕ ਪ੍ਰਕਿਰਿਆ, ਨਵੇਂ ਯੋਗ ਵੋਟਰਾਂ ਦੇ ਨਾਮ ਦਰਜ ਕਰਨ, ਗਲਤ ਜਾਂ ਦੁਹਰਾਏ ਹੋਏ ਵੇਰਵਿਆਂ ਦੀ ਪਛਾਣ ਕਰਨ ਅਤੇ ਅਗਲੀ ਕਾਰਵਾਈ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ। ਇਸ ਤੋਂ ਇਲਾਵਾ ਉਨ੍ਹਾਂ ਏ.ਐਸ.ਡੀ. ਲਿਸਟ ਅਤੇ ਚੋਣ ਕਮਿਸ਼ਨ ਵੱਲੋਂ ਦਿੱਤੀਆਂ ਹਦਾਇਤਾਂ ਬਾਰੇ ਵੀ ਚਰਚਾ ਕੀਤੀ।ਤਰਸੇਮ ਲਾਲ ਨੇ ਕਿਹਾ ਕਿ ਬੂਥ ਲੈਵਲ ਏਜੰਟ ਚੋਣ ਪ੍ਰਣਾਲੀ ਦਾ ਇੱਕ ਮਹੱਤਵਪੂਰਨ ਹਿੱਸਾ ਹਨ ਅਤੇ ਉਨ੍ਹਾਂ ਦੀ ਸਰਗਰਮ ਭੂਮਿਕਾ ਨਾਲ ਹੀ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਬਹੁਤ ਜ਼ਰੂਰੀ ਹੈ ਅਤੇ ਕਿਸੇ ਵੀ ਯੋਗ ਵੋਟਰ ਨੂੰ ਸੂਚੀ ਤੋਂ ਵਾਂਝਾ ਨਹੀਂ ਰਹਿਣ ਦੇਣਾ ਚਾਹੀਦਾ।ਉਨ੍ਹਾਂ ਬੂਥ ਲੈਵਲ ਏਜੰਟਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਲੋਕਾਂ ਨਾਲ ਸੰਪਰਕ ਬਣਾਈ ਰੱਖਣ ਅਤੇ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਜ਼ਿੰਮੇਵਾਰੀ ਨਾਲ ਆਪਣਾ ਯੋਗਦਾਨ ਪਾਉਣ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਪ੍ਰਸ਼ਾਸਨ ਅਤੇ ਬੂਥ ਪੱਧਰ ਦੇ ਕਰਮਚਾਰੀਆਂ ਵਿਚਕਾਰ ਬਿਹਤਰ ਤਾਲਮੇਲ ਬਹੁਤ ਜ਼ਰੂਰੀ ਹੈ।ਮੀਟਿੰਗ ਦੌਰਾਨ ਹਾਜ਼ਰ ਬੂਥ ਲੈਵਲ ਏਜੰਟਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ਦੇ ਅੰਤ ਵਿੱਚ ਤਰਸੇਮ ਲਾਲ ਨੇ ਆਏਂ ਹੋਏ ਬੀ ਐਲ ਏ ਦਾ ਧੰਨਵਾਦ ਕੀਤਾ।ਇਸ ਮੌਕੇ ਬੂਥ ਲੈਵਲ ਅਫ਼ਸਰ ਦਵਿੰਦਰ ਸਿੰਘ, ਹਰਜੀਤ ਕੌਰ, ਲਛਮੀ,ਐਡਵੋਕੇਟ ਗਗਨਦੀਪ ਸਿੰਘ, ਪਰਮਜੀਤ ਸਿੰਘ ਪੰਮਾ,ਨਰੇਸ ਕੁਮਾਰ ਭੱਟੀ, ਮੋਹਨ ਲਾਲ, ਸੁਖਵਿੰਦਰ ਸਿੰਘ,ਕੇਵਲ ਰਾਮ,ਸਰਬਜੀਤ, ਸੰਦੀਪ ਕੁਮਾਰ, ਬਿੱਟੂ ਬਜਾਜ ਤੇ ਪਿੰਡ ਵਾਸੀਆਂ ਵਲੋਂ ਸੰਪੂਰਨ ਸਹਿਯੋਗ ਦਿੱਤਾ ਗਿਆ।

Leave a Reply

Your email address will not be published. Required fields are marked *

error: Content is protected !!