ਸਲੋਹ ਦੇ ਬੂਥ ਨੰਬਰ 91,92 ਦੇ ਬੂਥ ਲੈਵਲ ਏਜੰਟਾਂ ਨਾਲ ਅਸ਼ਵਨੀ ਕੁਮਾਰ ਸੁਪਰਵਾਈਜ਼ਰ ਬੂਥ ਲੈਵਲ ਅਫ਼ਸਰ ਵੱਲੋਂ ਮੀਟਿੰਗ ਕਰਕੇ SIR ਪ੍ਰਕਿਰਿਆ ਹੋਰ ਤੇਜ ਕਰਨ ਲਈ ਕੀਤੀ ਮੀਟਿੰਗ
ਨਵਾਂਸ਼ਹਿਰ 30 ਜੂਨ (ਪ੍ਰਤੀਨਿਧੀ): ਭਾਰਤ ਚੋਣ ਕਮਿਸ਼ਨ, ਜ਼ਿਲ੍ਹਾ ਚੋਣ ਅਫ਼ਸਰ ਸਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਉਪ ਮੰਡਲ ਮੈਜਿਸਟਰੇਟ ਨਵਾਂ ਸ਼ਹਿਰ ਅਨਮਜੋਤ ਕੌਰ ਦੀਆਂ ਹਦਾਇਤਾਂ ਅਨੁਸਾਰ ਬੂਥ ਲੈਵਲ ਅਫ਼ਸਰ ਸੁਪਰਵਾਈਜ਼ਰ ਅਸਵਨੀ ਕੁਮਾਰ ਵਲੋਂ ਗੁਰੂਦੁਆਰਾ ਦਮੜੀ ਭੇਟ ਪਿੰਡ ਸਲੋਹ ਵਿਖੇ ਬੂਥ ਨੰਬਰ 91,92 ਵਿਖੇ ਬੂਥ ਲੈਵਲ ਅਫ਼ਸਰਾਂ ਤਰਸੇਮ ਲਾਲ, ਦਵਿੰਦਰ ਸਿੰਘ ਨਾਲ ਇੱਕ ਵਿਸ਼ੇਸ਼ ਅਤੇ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਵਿਸ਼ੇਸ਼ ਸੰਖੇਪ ਪੁਨਰਵੀਖਣ (Special Intensive Revision – SIR) ਸਬੰਧੀ ਜਾਗਰੂਕਤਾ ਪੈਦਾ ਕਰਨਾ ਅਤੇ ਚੋਣ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਲੋੜੀਂਦੀ ਜਾਣਕਾਰੀ ਸਾਂਝੀ ਕਰਨਾ ਸੀ।ਮੀਟਿੰਗ ਦੌਰਾਨ ਬੂਥ ਲੈਵਲ ਅਫ਼ਸਰ ਸੁਪਰਵਾਈਜ਼ਰ ਅਸਵਨੀ ਕੁਮਾਰ ਨੇ ਬੂਥ ਲੈਵਲ ਅਫ਼ਸਰਾਂ ਨੂੰ ਘਰ-ਘਰ ਸਰਵੇ ਸਬੰਧੀ ਕਾਰਜਾਂ, ਵੋਟਰਾਂ ਦੀ ਜਾਂਚ ਅਤੇ ਤਸਦੀਕ ਪ੍ਰਕਿਰਿਆ, ਨਵੇਂ ਯੋਗ ਵੋਟਰਾਂ ਦੇ ਨਾਮ ਦਰਜ ਕਰਨ, ਗਲਤ ਜਾਂ ਦੁਹਰਾਏ ਹੋਏ ਵੇਰਵਿਆਂ ਦੀ ਪਛਾਣ ਕਰਨ ਅਤੇ ਅਗਲੀ ਕਾਰਵਾਈ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ। ਇਸ ਤੋਂ ਇਲਾਵਾ ਉਨ੍ਹਾਂ ਏ.ਐਸ.ਡੀ. ਲਿਸਟ ਅਤੇ ਚੋਣ ਕਮਿਸ਼ਨ ਵੱਲੋਂ ਦਿੱਤੀਆਂ ਹਦਾਇਤਾਂ ਬਾਰੇ ਵੀ ਚਰਚਾ ਕੀਤੀ।ਤਰਸੇਮ ਲਾਲ ਨੇ ਕਿਹਾ ਕਿ ਬੂਥ ਲੈਵਲ ਏਜੰਟ ਚੋਣ ਪ੍ਰਣਾਲੀ ਦਾ ਇੱਕ ਮਹੱਤਵਪੂਰਨ ਹਿੱਸਾ ਹਨ ਅਤੇ ਉਨ੍ਹਾਂ ਦੀ ਸਰਗਰਮ ਭੂਮਿਕਾ ਨਾਲ ਹੀ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਬਹੁਤ ਜ਼ਰੂਰੀ ਹੈ ਅਤੇ ਕਿਸੇ ਵੀ ਯੋਗ ਵੋਟਰ ਨੂੰ ਸੂਚੀ ਤੋਂ ਵਾਂਝਾ ਨਹੀਂ ਰਹਿਣ ਦੇਣਾ ਚਾਹੀਦਾ।ਉਨ੍ਹਾਂ ਬੂਥ ਲੈਵਲ ਏਜੰਟਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਲੋਕਾਂ ਨਾਲ ਸੰਪਰਕ ਬਣਾਈ ਰੱਖਣ ਅਤੇ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਜ਼ਿੰਮੇਵਾਰੀ ਨਾਲ ਆਪਣਾ ਯੋਗਦਾਨ ਪਾਉਣ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਪ੍ਰਸ਼ਾਸਨ ਅਤੇ ਬੂਥ ਪੱਧਰ ਦੇ ਕਰਮਚਾਰੀਆਂ ਵਿਚਕਾਰ ਬਿਹਤਰ ਤਾਲਮੇਲ ਬਹੁਤ ਜ਼ਰੂਰੀ ਹੈ।ਮੀਟਿੰਗ ਦੌਰਾਨ ਹਾਜ਼ਰ ਬੂਥ ਲੈਵਲ ਏਜੰਟਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ਦੇ ਅੰਤ ਵਿੱਚ ਤਰਸੇਮ ਲਾਲ ਨੇ ਆਏਂ ਹੋਏ ਸੁਪਰਵਾਈਜ਼ਰ ਅਸਵਨੀ ਕੁਮਾਰ ਦਾ ਧੰਨਵਾਦ ਕੀਤਾ।ਇਸ ਮੌਕੇ ਪਿੰਡ ਵਾਸੀਆਂ ਵਲੋਂ ਸੰਪੂਰਨ ਸਹਿਯੋਗ ਦਿੱਤਾ ਗਿਆ।

