ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ

ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ

ਨਵਾਂਸ਼ਹਿਰ, 3 ਜੁਲਾਈ(ਹਰਿੰਦਰ ਸਿੰਘ): ਸ਼ਹੀਦ ਭਗਤ ਸਿੰਘ ਨਗਰ ਦੇ ਸਿਹਤ ਵਿਭਾਗ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਵਿਲੱਖਣ ਅਤੇ ਸਮਰਪਿਤ ਸੇਵਾਵਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਦੋ ਹੋਣਹਾਰ ਸੀਨੀਅਰ ਸਰਕਾਰੀ ਡਾਕਟਰਾਂ ਨੂੰ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਹੈ।ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਮਿਊਂਸੀਪਲ ਭਵਨ, ਸੈਕਟਰ-35ਏ, ਚੰਡੀਗੜ੍ਹ ਵਿਖੇ ਆਯੋਜਿਤ ਸੂਬਾ ਪੱਧਰੀ ਸਟੇਟ ਐਵਾਰਡ ਸਮਾਰੋਹ ਦੌਰਾਨ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰਪਾਲ ਸਿੰਘ ਨੂੰ ਸਿਹਤ ਸੇਵਾਵਾਂ ਵਿੱਚ ਉਨ੍ਹਾਂ ਵੱਲੋਂ ਪਾਏ ਜਾ ਰਹੇ ਵਿਸ਼ੇਸ਼ ਯੋਗਦਾਨ, ਉੱਚ ਪੇਸ਼ੇਵਰ ਮਿਆਰ ਅਤੇ ਲੋਕ-ਪੱਖੀ ਕਾਰਗੁਜ਼ਾਰੀ ਲਈ ਸਨਮਾਨ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ।ਇਹ ਵੱਕਾਰੀ ਸਨਮਾਨ ਦੋਵੇਂ ਡਾਕਟਰਾਂ ਦੀ ਨਿਰੰਤਰ ਮਿਹਨਤ, ਸੇਵਾਭਾਵ, ਪੇਸ਼ੇਵਰ ਕੁਸ਼ਲਤਾ ਅਤੇ ਲੋਕਾਂ ਦੀ ਸਿਹਤ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ। ਇਸ ਉਪਲੱਬਧੀ ਨਾਲ ਨਾ ਸਿਰਫ਼ ਸ਼ਹੀਦ ਭਗਤ ਸਿੰਘ ਨਗਰ ਦੇ ਸਿਹਤ ਵਿਭਾਗ ਦਾ ਮਾਣ ਸੂਬਾ ਪੱਧਰ ‘ਤੇ ਵਧਿਆ ਹੈ, ਸਗੋਂ ਸਮੁੱਚੇ ਮੈਡੀਕਲ ਭਾਈਚਾਰੇ ਨੂੰ ਵੀ ਉੱਤਮ ਸੇਵਾਵਾਂ ਲਈ ਪ੍ਰੇਰਣਾ ਮਿਲੀ ਹੈ।ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਡਾ. ਹਰਪ੍ਰੀਤ ਸਿੰਘ ਅਤੇ ਡਾ. ਸਤਵਿੰਦਰਪਾਲ ਸਿੰਘ ਨੂੰ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਨਿਸ਼ਕਾਮ ਸੇਵਾ, ਸਮਰਪਣ ਅਤੇ ਉੱਚ ਪੇਸ਼ੇਵਰ ਯੋਗਤਾ ਦੀ ਸਰਕਾਰੀ ਪੱਧਰ ‘ਤੇ ਕੀਤੀ ਗਈ ਸ਼ਲਾਘਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਡਾਕਟਰਾਂ ਦੀ ਇਹ ਪ੍ਰਾਪਤੀ ਨੌਜਵਾਨ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਲਈ ਪ੍ਰੇਰਣਾਦਾਇਕ ਹੈ ਅਤੇ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗੀ।ਸਿਵਲ ਸਰਜਨ ਨੇ ਕਿਹਾ ਕਿ ਇਹ ਸਨਮਾਨ ਨਾ ਸਿਰਫ਼ ਦੋਵੇਂ ਡਾਕਟਰਾਂ ਦਾ, ਸਗੋਂ ਸਮੁੱਚੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਿਹਤ ਵਿਭਾਗ ਦਾ ਸਨਮਾਨ ਹੈ, ਜਿਸ ਨਾਲ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਮਨੋਬਲ ਹੋਰ ਉੱਚਾ ਹੋਵੇਗਾ।ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ, ਡਾ. ਅਮੋਲਪ੍ਰੀਤ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!