ਪੈਨਸ਼ਨਰ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਦੇ ਘਰ ਦੇ ਘਿਰਾਓ ਵਿੱਚ ਭਰਵੀਂ ਸ਼ਮੂਲੀਅਤ ਕਰਨਗੇ

ਪੈਨਸ਼ਨਰ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਦੇ ਘਰ ਦੇ ਘਿਰਾਓ ਵਿੱਚ ਭਰਵੀਂ ਸ਼ਮੂਲੀਅਤ ਕਰਨਗੇ

17 ਜੁਲਾਈ ਨੂੰ ਸੂਬਾ ਰੈਲੀ ਦੀਆਂ ਤਿਆਰੀਆਂ

ਨਵਾਂ ਸ਼ਹਿਰ 6 ਜੁਲਾਈ ( ਹਰਿੰਦਰ ਸਿੰਘ) ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜੋਗਾ ਸਿੰਘ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫਤਰ ਦੇ ਮੀਟਿੰਗ ਹਾਲ ਵਿੱਚ ਹੋਈ। ਮੀਟਿੰਗ ਵਿੱਚ ਪ੍ਰਿੰ ਅਸ਼ੋਕ ਕੁਮਾਰ ਦੇ ਭਰਾ ਸਤੀਸ਼ ਚੰਦਰ ਅਤੇ ਅਮਰਜੀਤ ਸਿੰਘ ਦੀ ਪਤਨੀ ਦੇ ਸਦੀਵੀ ਵਿਛੋੜੇ ਤੇ ਦੋ ਮਿੰਟ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਸਮੇਂ ਪੈਨਸ਼ਨਰਾਂ ਨੇ ਬੇਰੁਜ਼ਗਾਰ ਸਹਾਇਕ ਲਾਇਨਮੈਨਾਂ ‘ਤੇ ਪਟਿਆਲਾ ਵਿਖੇ ਪੁਲਿਸ ਵੱਲੋਂ ਕੀਤੇ ਅੰਨ੍ਹੇ ਤਸ਼ੱਦਦ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ, ਜੀਤ ਲਾਲ ਗੋਹਲੜੋਂ, ਕਰਨੈਲ ਸਿੰਘ ਰਾਹੋਂ, ਅਸ਼ੋਕ ਕੁਮਾਰ ਵਿੱਤ ਸਕੱਤਰ, ਰਾਮ ਪਾਲ, ਰੇਸ਼ਮ ਲਾਲ, ਐਚ ਐਸ ਭਾਵੜਾ, ਪ੍ਰਿੰ ਅਸ਼ੋਕ ਕੁਮਾਰ, ਪ੍ਰਿ. ਧਰਮ ਪਾਲ, ਸਰਵਣ ਰਾਮ, ਪ੍ਰਿੰ ਅਮਰਜੀਤ ਸਿੰਘ, ਪ੍ਰਿੰ ਜਸਵੀਰ ਸਿੰਘ, ਬਲਦੇਵ ਰਾਜ ਨਾਗਰਾ, ਬ੍ਰਿਜ ਮੋਹਣ ਸ਼ਾਸਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਏ ਦੇਣ ਤੋਂ ਆਨਾ ਕਾਨੀ ਕਰ ਰਹੀ ਹੈ। ਅਦਾਲਤੀ ਫੈਸਲਿਆਂ ਨੂੰ ਲਾਗੂ ਕਰਨ ਦੀ ਬਜਾਏ ਫੈਸਲਿਆਂ ਵਿਰੁੱਧ ਪਟੀਸ਼ਨਾਂ ਪਾ ਰਹੀ ਹੈ। ਉਨ੍ਹਾਂ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਮੈਡੀਕਲ ਭੱਤਾ ਦੁਗਣਾ ਕਰਨ, ਹਰ ਤਰ੍ਹਾਂ ਦੇ ਭੱਤੇ ਬਹਾਲ ਕਰਨ, ਪੰਜਵੇਂ ਤਨਖਾਹ ਕਮਿਸ਼ਨ ਵਲੋਂ ਸਿਫਾਰਿਸ਼ ਕੀਤੀ ਅਤੇ 2011 ਵਿੱਚ ਲਾਗੂ ਕੀਤੀ ਉਚੇਰੀ ਗਰੇਡ ਪੇਅ ਬਹਾਲ ਕਰਨ, ਜਨਵਰੀ 2016 ਤੋਂ 125% ਮਹਿੰਗਾਈ ਭੱਤਾ ਜੋੜ ਕੇ ਤਨਖਾਹ ਅਤੇ ਪੈਨਸ਼ਨ ਦੁਹਰਾਈ ਕਰਨ, ਤਨਖਾਹ ਕਮਿਸ਼ਨ ਦੀ ਰਹਿੰਦੀ ਰਿਪੋਰਟ ਜਾਰੀ ਕਰਨ ਦੀ ਮੰਗ ਕੀਤੀ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਮੁਲਾਜ਼ਮਾਂ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਦਾ ਨਤੀਜਾ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਸਰਕਾਰ ਇਹ ਨਾ ਸਮਝੇ ਕਿ ਮੁਲਾਜ਼ਮ ਪੈਨਸ਼ਨਰ ਇਕੱਲੇ ਹਨ, ਉਨ੍ਹਾਂ ਦੇ ਪਰਿਵਾਰ ਅਤੇ ਸਮਾਜ ਮੁਲਾਜ਼ਮਾਂ ਪੈਨਸ਼ਨਰਾਂ ਦੇ ਨਾਲ ਖੜਨਗੇ। ਆਗੂਆਂ ਨੇ ਆਰ ਐਸ ਐਸ ਅਤੇ ਬੀ ਜੇ ਪੀ ਦੇ ਫਿਰਕੂ-ਫਾਸ਼ੀਵਾਦੀ, ਵੰਡਵਾਦੀ ਏਜੰਡੇ ਖਿਲਾਫ ਗੰਭੀਰ ਵਿਚਾਰ-ਚਰਚਾ ਕਰਦਿਆਂ ਲੋਕਤੰਤਰ ਅਤੇ ਸੰਵਿਧਾਨ ਦੀ ਰਾਖੀ ਕਰਨ ਦਾ ਸੱਦਾ ਦਿੱਤਾ। ਮੀਟਿੰਗ ਵਿੱਚ ਸ਼ਾਮਿਲ ਪੈਨਸ਼ਨਰ ਸਾਥੀਆਂ ਨੇ ਕੱਲ੍ਹ ਮਿਤੀ 7 ਜੁਲਾਈ ਨੂੰ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਦੇ ਘਰ ਦਾ ਘਿਰਾਓ ਕਰਨ ਦੇ ਐਕਸ਼ਨ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ। ਆਗੂਆਂ ਨੇ 17 ਜੁਲਾਈ ਦੀ ਸੂਬਾ ਰੈਲੀ ਦੀਆਂ ਹੁਣ ਤੋਂ ਹੀ ਤਿਆਰੀਆਂ ਕਰਨ ਦੀ ਸੱਦਾ ਦਿੱਤਾ। ਉਨ੍ਹਾਂ ਸਮੂਹ ਪੈਨਸ਼ਨਰਾਂ ਨੂੰ ਪੈਨਸ਼ਨ ਸੇਵਾ ਪੋਰਟਲ ਰਾਹੀਂ ਐਲ ਟੀ ਸੀ ਅਪਲਾਈ ਕਰਨ ਦੀ ਅਪੀਲ ਕੀਤੀ। ਇਸ ਸਮੇਂ ਧਰਮ ਪਾਲ, ਸੋਖੀ ਰਾਮ, ਟੋਡਰ ਮੱਲ, ਹਰਦਿਆਲ ਸਿੰਘ, ਦੇਸ ਰਾਜ ਬੱਜੋਂ, ਚਰਨਜੀਤ, ਸੁੱਚਾ ਰਾਮ, ਸੁਰਜੀਤ ਰਾਮ, ਹਰਮੇਸ਼ ਲਾਲ, ਰਾਵਲ ਸਿੰਘ, ਅਮਰਜੀਤ ਲਾਲ, ਅਵਤਾਰ ਸਿੰਘ, ਅਜਮੇਰ ਸਿੰਘ, ਅਵਤਾਰ ਸਿੰਘ, ਬਖਤਾਵਰ ਸਿੰਘ, ਜਸਬੀਰ ਸਿੰਘ, ਗੁਰਦਿਆਲ ਸਿੰਘ, ਧੰਨਾ ਰਾਮ, ਹਰਬੰਸ ਸਿੰਘ, ਮਨਜੀਤ ਰਾਮ, ਭਾਗ ਸਿੰਘ, ਜਸਬੀਰ ਸਿੰਘ, ਲਲਿਤਾ ਕੁਮਾਰੀ, ਵਿਜੇ ਕੁਮਾਰ ਖੁਲਰ, ਸੁਰਿੰਦਰਜੀਤ ਸਿੰਘ, ਤੇਜਾ ਸਿੰਘ, ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!