ਨਸ਼ਾ ਤਸਕਰਾਂ ‘ਤੇ ਥਾਣਾ ਔੜ ਪੁਲਿਸ ਦਾ ਐਕਸ਼ਨ, 6 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ/ ਜ਼ਿਲ੍ਹਾ ਪੁਲਿਸ ਮੁਖੀ ਦੇ ਨਿਰਦੇਸ਼ਾਂ ਹੇਠ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ

ਨਸ਼ਾ ਤਸਕਰਾਂ ‘ਤੇ ਥਾਣਾ ਔੜ ਪੁਲਿਸ ਦਾ ਐਕਸ਼ਨ, 6 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ/ ਜ਼ਿਲ੍ਹਾ ਪੁਲਿਸ ਮੁਖੀ ਤੁਸ਼ਾਰ ਗੁਪਤਾ ਦੇ ਨਿਰਦੇਸ਼ਾਂ ਹੇਠ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ

ਨਵਾਂਸ਼ਹਿਰ/ਔੜ 07 ਜੁਲਾਈ (ਹਰਿੰਦਰ ਸਿੰਘ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਲਗਾਤਾਰ ਸਫਲਤਾ ਮਿਲ ਰਹੀ ਹੈ। ਇਸੇ ਤਹਿਤ ਥਾਣਾ ਔੜ ਪੁਲਿਸ ਨੇ ਇੱਕ ਹੋਰ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਥਾਣਾ ਔੜ ਦੇ ਮੁਖੀ ਇੰਸਪੈਕਟਰ ਸਤਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ ਐਸ ਪੀ ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ ਐਸ ਪੀ ਪੰਕਜ ਸ਼ਰਮਾ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਏ ਐਸ ਆਈ ਸੰਦੀਪ ਕੁਮਾਰ ਆਪਣੀ ਪੁਲਿਸ ਪਾਰਟੀ ਸਮੇਤ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪਿੰਡ ਮੱਲ੍ਹਾ ਬੇਦੀਆਂ ਨੇੜੇ ਸੁਖਦੀਪ ਸਿੰਘ ਉਰਫ਼ ਸਾਭਾ, ਪੁੱਤਰ ਗਿਆਨ ਸਿੰਘ ਵਾਸੀ ਗੜ੍ਹੀ ਅਜੀਤ ਸਿੰਘ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਤਲਾਸ਼ੀ ਲਈ ਗਈ, ਜਿਸ ਦੌਰਾਨ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ।ਪੁਲਿਸ ਨੇ ਦੋਸ਼ੀ ਖ਼ਿਲਾਫ਼ ਮੁਕੱਦਮਾ ਨੰਬਰ 83, ਮਿਤੀ 7 ਜੁਲਾਈ 2026, ਧਾਰਾ 21 ਐਨ ਡੀ ਪੀ ਐਸ ਐਕਟ ਤਹਿਤ ਥਾਣਾ ਔੜ ਵਿੱਚ ਕੇਸ ਦਰਜ ਕਰ ਲਿਆ ਹੈ। ਦੋਸ਼ੀ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਪੁੱਛਗਿੱਛ ਲਈ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *

error: Content is protected !!